ਐਸ.ਆਈ.ਆਰ. ਸਬੰਧੀ ਸਹਾਇਤਾ ਲਈ ਜਲੰਧਰ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ
ਜਲੰਧਰ, 29 ਜੂਨ (ਹਿੰ.ਸ.)| ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਗਰਿਕਾਂ/ਵੋਟਰਾਂ ਦੀ ਸਹਾਇਤਾ ਅਤੇ ਸ਼ਿਕਾਇਤਾਂ ਦੇ ਤੁਰੰਤ ਨ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ


ਜਲੰਧਰ, 29 ਜੂਨ (ਹਿੰ.ਸ.)| ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਗਰਿਕਾਂ/ਵੋਟਰਾਂ ਦੀ ਸਹਾਇਤਾ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਹੈਲਪਲਾਈਨ ਨੰਬਰ 1950 ਅਤੇ ਸ਼ਿਕਾਇਤ ਨਿਵਾਰਣ ਸੈੱਲ ਸਥਾਪਤ ਕੀਤੇ ਗਏ ਹਨ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਉਪਰਾਲੇ ਦਾ ਉਦੇਸ਼ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ.-2026 ਤਹਿਤ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਘਰ-ਘਰ ਸਰਵੇਖਣ ਕੀਤਾ ਜਾ ਰਿਹਾ ਹੈ, ਜੋ 24 ਜੁਲਾਈ 2026 ਤੱਕ ਜਾਰੀ ਰਹੇਗਾ। ਜਿਨ੍ਹਾਂ ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਹੋ ਜਾਣਗੇ, ਉਨ੍ਹਾਂ ਦੇ ਨਾਮ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡ੍ਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ।ਉਨ੍ਹਾਂ ਅੱਗੇ ਦੱਸਿਆ ਕਿ ਡ੍ਰਾਫਟ ਵੋਟਰ ਸੂਚੀ ’ਤੇ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਣਗੇ, ਜਦਕਿ ਨੋਟਿਸ ਪੜਾਅ ਅਤੇ ਦਾਅਵਿਆਂ/ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।ਵਾਲੀਆ ਨੇ ਦੱਸਿਆ ਕਿ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਜੇਕਰ ਕਿਸੇ ਨਾਗਰਿਕ ਨੂੰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਰੋਜ਼ਾਨਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਨਾਗਰਿਕ ਨੂੰ ਐਸ.ਆਈ.ਆਰ ਪ੍ਰਕਿਰਿਆ ਦੌਰਾਨ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੈ ਤਾਂ ਉਹ ਜ਼ਿਲ੍ਹਾ ਪੱਧਰ ’ਤੇ ਸਥਾਪਤ ਸ਼ਿਕਾਇਤ ਨਿਵਾਰਣ ਸੈੱਲ ਦੀ ਈ-ਮੇਲ ਆਈ.ਡੀ. sircomplaint194@gmail.com ’ਤੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਨਾਗਰਿਕਾਂ/ਵੋਟਰਾਂ ਦੀਆਂ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰੇ ਲਈ ਵਿਧਾਨ ਸਭਾ ਹਲਕਾ ਪੱਧਰ ’ਤੇ ਵੀ ਸ਼ਿਕਾਇਤ ਨਿਵਾਰਣ ਸੈੱਲ ਗਠਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 030-ਫਿਲੌਰ ਲਈ ਈ-ਮੇਲ ਆਈ.ਡੀ. agr30phillaur@gmail.com , 031-ਨਕੋਦਰ ਲਈ grievancesirnkd@gmail.com , 032- ਸ਼ਾਹੋਕਟ ਲਈ ero038shahkot@gmail.com ਅਤੇ 033-ਕਰਤਾਰਪੁਰ ਲਈ agr033ktr@gmail.com ’ਤੇ ਸ਼ਿਕਾਇਤ ਦਰਜ ਕਰਵਾਉਣ ਦੀ ਸੁਵਿਧਾ ਉਪਲਬਧ ਹੈ। ਇਸੇ ਤਰ੍ਹਾਂ 034-ਜਲੰਧਰ ਪੱਛਮੀ ਲਈ Jalandharwest034@gmail.com, 035-ਜਲੰਧਰ ਕੇਂਦਰੀ ਲਈ ਈ-ਮੇਲ ਆਈ.ਡੀ. grievancecell035jalcentral@gmail.com, 036-ਜਲੰਧਰ ਉੱਤਰੀ ਲਈ drcsjalandhar1@gmail.com , 037-ਜਲੰਧਰ ਕੈਂਟ ਲਈ SIR.037JALANDHARCANTT@gmail.com ਅਤੇ 038-ਆਦਮਪੁਰ ਲਈ grcadampur@gmail.com ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਨ੍ਹਾਂ ਸੈੱਲਾਂ ਵਿੱਚ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande