ਵਿਧਾਇਕ ਐਡਵੋਕੇਟ ਅਮਰਪਾਲ ਦੀ ਮੌਜੂਦਗੀ ’ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਵਾਏ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ,29 ਜੂਨ (ਹਿੰ.ਸ.)। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਮੌਜੂਦਗੀ ਵਿਖੇ ਪਿੰਡ ਬੋਪਾਰਾਏ ਵਿਖੇ ''ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ'' ਤਹਿਤ ਫਾਰਮ ਭਰਵਾਏ ਗਏ ਤਾਂ ਜੋ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ ਯੋਜਨਾ ਦਾ ਮਾਵਾਂ ਧੀਆਂ ਤੱਕ ਵੱਧ ਤੋਂ ਵੱਧ ਲਾਭ ਪੁਜ
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਨ ਸਮੇਂ ਵਿਧਾਇਕ ਐਡਵੋਕੇਟ ਅਮਰਪਾਲ


ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ,29 ਜੂਨ (ਹਿੰ.ਸ.)। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਮੌਜੂਦਗੀ ਵਿਖੇ ਪਿੰਡ ਬੋਪਾਰਾਏ ਵਿਖੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਫਾਰਮ ਭਰਵਾਏ ਗਏ ਤਾਂ ਜੋ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ ਯੋਜਨਾ ਦਾ ਮਾਵਾਂ ਧੀਆਂ ਤੱਕ ਵੱਧ ਤੋਂ ਵੱਧ ਲਾਭ ਪੁਜਦਾ ਕੀਤਾ ਜਾ ਸਕੇ।

ਇਸ ਸਬੰਧੀ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਬੋਪਾਰਾਏ ਵਿੱਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਅਨੁਸੂਚਿਤ ਜਾਤੀ (ਐੱਸ.ਸੀ) ਵਰਗ ਦੀਆਂ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰ ਯੋਗ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਦੇ ਨਾਲ ਹੀ ਯੋਜਨਾ ਦਾ ਲਾਭ ਵੱਧ ਤੋਂ ਵੱਧ ਯੋਗ ਮਹਿਲਾਵਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸਫਲਤਾਪੂਰਵਕ ਚੱਲ ਰਹੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande