ਤਿੰਨ ਮਹੀਨਿਆਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ 13,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ: ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਹੁਕਮ ਬਠਿੰਡਾ, 29 ਜੂਨ (ਹਿੰ.ਸ.)| ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿ
CM Bhagwant Mann virtual review meeting


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਹੁਕਮ

ਬਠਿੰਡਾ, 29 ਜੂਨ (ਹਿੰ.ਸ.)| ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਹਦਾਇਤ ਕੀਤੀ ਹੈ ਕਿ ਜਦੋਂ ਤੱਕ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਸ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਜਾਰੀ ਰੱਖਿਆ ਜਾਵੇ।

ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਅਤੇ ਵੱਡੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਵਿੱਚ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਜਨ ਅੰਦੋਲਨ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਮੀਨੀ ਪੱਧਰ 'ਤੇ ਕਾਰਵਾਈ ਹੋਰ ਮਜ਼ਬੂਤ ਕੀਤੀ ਜਾਵੇ ਅਤੇ ਲੋਕਾਂ ਵਿੱਚ ਭਰੋਸਾ ਪੈਦਾ ਕਰਨ ਲਈ ਪੁਲਿਸ ਟੀਮਾਂ ਨਿਯਮਿਤ ਤੌਰ 'ਤੇ ਪਿੰਡਾਂ ਦਾ ਦੌਰਾ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਇਨ੍ਹਾਂ ਕਮੇਟੀਆਂ ਵੱਲੋਂ ਨਸ਼ਾ ਤਸਕਰਾਂ ਸਬੰਧੀ 13,000 ਤੋਂ ਵੱਧ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਘੱਟ ਸਰਗਰਮ ਹਨ, ਉੱਥੇ ਉਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਹਰ ਜ਼ਿਲ੍ਹੇ ਵਿੱਚ ਹਰ ਮਹੀਨੇ ਕਮੇਟੀਆਂ ਦੀਆਂ ਮੀਟਿੰਗਾਂ ਕਰਵਾਉਣ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਪੰਜਾਬ ਨਹੀਂ, ਸਗੋਂ ਵਿਸ਼ਵ ਪੱਧਰ ਦੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ 1.50 ਲੱਖ ਮੈਂਬਰਾਂ ਵਾਲੀ ਵਿਲੇਜ ਡਿਫੈਂਸ ਕਮੇਟੀ ਫੋਰਸ ਤਿਆਰ ਕੀਤੀ ਹੈ, ਤਾਂ ਜੋ ਲੋਕਾਂ ਦੀ ਸਾਂਝੀ ਭੂਮਿਕਾ ਨਾਲ ਇਸ ਸਮੱਸਿਆ ਦਾ ਹੱਲ ਕੀਤਾ ਜਾ ਸਕੇ।

ਉਨ੍ਹਾਂ ਡੀਸੀਜ਼ ਅਤੇ ਐੱਸਐੱਸਪੀਜ਼ ਨੂੰ ਕਿਹਾ ਕਿ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲੇ ਲੋਕਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਜਿੱਤਣਾ ਇਸ ਮੁਹਿੰਮ ਦੀ ਕਾਮਯਾਬੀ ਲਈ ਸਭ ਤੋਂ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਨਸ਼ਾ ਪੀੜਤਾਂ ਦੇ ਇਲਾਜ ਲਈ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਨੈੱਟਵਰਕ ਮਜ਼ਬੂਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਨਸ਼ਾ ਛੁਡਾਊ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਵਿੱਚ ਬੈੱਡਾਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਓਟ ਕੇਂਦਰਾਂ ਦੀ ਗਿਣਤੀ ਵੀ ਵਧਾਈ ਗਈ ਹੈ। ਮੁੱਖ ਮੰਤਰੀ ਮੁਤਾਬਕ ਪਹਿਲਾਂ 529 ਓਟ ਕੇਂਦਰ ਸਨ, ਜੋ ਹੁਣ ਵਧ ਕੇ 565 ਹੋ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਦਵਾਈਆਂ, ਸਹੂਲਤਾਂ ਅਤੇ ਬੈੱਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

‘ਸੂਰਮਾ’ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਨੂੰ ਸਨਮਾਨ ਦਿੰਦੀ ਹੈ, ਜਿਨ੍ਹਾਂ ਨੇ ਨਸ਼ਿਆਂ 'ਤੇ ਜਿੱਤ ਹਾਸਲ ਕੀਤੀ ਹੈ ਅਤੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਿਆਂ ਤੋਂ ਦੂਰ ਹਨ। ਇਹ ਲੋਕ ਹੁਣ ਹੋਰਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ ਅਤੇ ‘ਨਸ਼ਾ ਮੁਕਤੀ ਦੇ ਦੂਤ’ ਵਜੋਂ ਕੰਮ ਕਰਨਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande