ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਨਦੀਪ ਬਾਂਸਲ ਵੱਲੋਂ ਖਾਨਪੁਰ (ਖਰੜ) ਦਾ ਦੌਰਾ, ਐੱਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਖਰੜ, 29 ਜੂਨ (ਹਿੰ.ਸ.)| ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਨਦੀਪ ਬਾਂਸਲ ਨੇ ਸਰਕਾਰੀ ਐਲੀਮੈਂਟਰੀ ਸਕੂਲ, ਖਾਨਪੁਰ (ਖਰੜ) ਦੇ ਬੂਥ ਨੰਬਰ 195 ਤੋਂ 198 ਅਤੇ ਇਸ ਅਧੀਨ ਪੈਂਦੇ ਘਰਾਂ ਦਾ ਦੌਰਾ ਕਰਕੇ ਭਾਰਤੀ ਚੋਣ ਕਮਿਸ਼ਨ ਦੀਆ
ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਨਦੀਪ ਬਾਂਸਲ ਜਾਇਜਾ ਲੈਂਦੇ ਹੋਏ।


ਖਰੜ, 29 ਜੂਨ (ਹਿੰ.ਸ.)| ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਨਦੀਪ ਬਾਂਸਲ ਨੇ ਸਰਕਾਰੀ ਐਲੀਮੈਂਟਰੀ ਸਕੂਲ, ਖਾਨਪੁਰ (ਖਰੜ) ਦੇ ਬੂਥ ਨੰਬਰ 195 ਤੋਂ 198 ਅਤੇ ਇਸ ਅਧੀਨ ਪੈਂਦੇ ਘਰਾਂ ਦਾ ਦੌਰਾ ਕਰਕੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਦੌਰੇ ਦੌਰਾਨ ਬਾਂਸਲ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਅਤੇ ਵੋਟਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਬੀ.ਐਲ.ਓਜ਼ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਯੋਗ ਵੋਟਰ ਤੱਕ ਪਹੁੰਚ ਬਣਾਉਣਾ ਅਤੇ ਉਸ ਨੂੰ ਐਨਯੂਮੇਰੇਸ਼ਨ ਪ੍ਰਕਿਰਿਆ ਵਿੱਚ ਸ਼ਾਮਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਬੀ.ਐਲ.ਓਜ਼ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ।

ਬਾਂਸਲ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੀ ਮੁਹਿੰਮ 25 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 24 ਜੁਲਾਈ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਹਰ ਵੋਟਰ ਨੂੰ ਆਪਣਾ ਐਨਯੂਮੇਰੇਸ਼ਨ ਫਾਰਮ ਭਰਨਾ ਲਾਜ਼ਮੀ ਹੈ। ਫਾਰਮ ਵਿੱਚ ਕੁਝ ਜਾਣਕਾਰੀ ਪਹਿਲਾਂ ਹੀ ਦਰਜ ਕੀਤੀ ਗਈ ਹੈ, ਜਦਕਿ ਬਾਕੀ ਵੇਰਵੇ ਵੋਟਰ ਨੇ ਖ਼ੁਦ ਭਰਨੇ ਹਨ ਅਤੇ ਆਪਣੀ ਤਾਜ਼ਾ ਪਾਸਪੋਰਟ ਆਕਾਰ ਦੀ ਫੋਟੋ ਲਗਾ ਕੇ ਸਬੰਧਤ ਬੀ.ਐਲ.ਓ. ਕੋਲ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਐਨਯੂਮੇਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਨਾਲ ਵੋਟਰ ਸੂਚੀਆਂ ਨੂੰ ਸਹੀ, ਸੰਪੂਰਨ ਅਤੇ ਤਰੁੱਟੀ-ਰਹਿਤ ਬਣਾਉਣ ਵਿੱਚ ਮਦਦ ਮਿਲੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande