ਸਪੀਕਰ ਸੰਧਵਾਂ ਵੱਲੋਂ ਜਸਟਿਸ ਮਹਾਬੀਰ ਸਿੰਧੂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 29 ਜੂਨ (ਹਿੰ.ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਮੌਜੂਦਾ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਅਤੇ ਬੇਵਕਤੀ ਦੇਹਾਂਤ ''ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਸਪੀਕਰ ਸੰਧਵਾਂ ਨੇ ਜਸਟਿਸ
ਸਪੀਕਰ ਕੁਲਤਾਰ ਸਿੰਘ ਸੰਧਵਾਂ


ਚੰਡੀਗੜ੍ਹ, 29 ਜੂਨ (ਹਿੰ.ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਮੌਜੂਦਾ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਅਤੇ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

ਸਪੀਕਰ ਸੰਧਵਾਂ ਨੇ ਜਸਟਿਸ ਸਿੰਧੂ ਨੂੰ ਇੱਕ ਉੱਘੇ ਕਾਨੂੰਨੀ ਮਾਹਿਰ ਵਜੋਂ ਯਾਦ ਕੀਤਾ, ਜੋ ਡੂੰਘੀ ਕਾਨੂੰਨੀ ਸੂਝ-ਬੂਝ ਦੇ ਮਾਲਕ ਸਨ। ਸਪੀਕਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜਸਟਿਸ ਸਿੰਧੂ ਦੇ ਇਤਿਹਾਸਕ ਫੈਸਲੇ, ਸੰਵਿਧਾਨਕ ਅਧਿਕਾਰਾਂ ਦੀ ਰਾਖੀ ਅਤੇ ਮਨੁੱਖੀ ਮਰਿਆਦਾ ਨੂੰ ਬਹਾਲ ਰੱਖਣ ਲਈ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਖੇਤਰ ਦੇ ਕਾਨੂੰਨੀ ਢਾਂਚੇ 'ਤੇ ਹਮੇਸ਼ਾ ਇੱਕ ਅਮਿੱਟ ਛਾਪ ਵਜੋਂ ਕਾਇਮ ਰਹੇਗੀ।

ਸਪੀਕਰ ਨੇ ਕਿਹਾ ਕਿ ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣੇ ਨਾਲ ਭਾਰਤੀ ਨਿਆਂਪਾਲਿਕਾ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕਾਨੂੰਨੀ ਭਾਈਚਾਰੇ ਵਿੱਚ ਇੱਕ ਅਜਿਹਾ ਖਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਕਦੇ ਪੂਰਿਆ ਨਹੀਂ ਜਾ ਸਕਦਾ।

ਦੁਖੀ ਪਰਿਵਾਰ ਦੇ ਮੈਂਬਰਾਂ, ਸਹਿਯੋਗੀਆਂ ਅਤੇ ਕਾਨੂੰਨੀ ਭਾਈਚਾਰੇ ਨਾਲ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਸਪੀਕਰ ਸੰਧਵਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande