ਐੱਸ.ਆਈ.ਆਰ.-2026 ਤਹਿਤ ਹਾਊਸ-ਟੂ-ਹਾਊਸ ਐਨਿਊਮਰੇਸ਼ਨ ਜਾਰੀ
ਮਾਲੇਰਕੋਟਲਾ,29 ਜੂਨ (ਹਿੰ.ਸ.)। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ‘ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.)-2026’ ਤਹਿਤ ਪੰਜਾਬ ਭਰ ਵਿੱਚ “ਹਾਊਸ-ਟੂ-ਹਾਊਸ ਐਨਿਊਮਰੇਸ਼ਨ” ਦਾ ਕੰਮ 25 ਜੂਨ ਤੋਂ ਸ਼
ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ


ਮਾਲੇਰਕੋਟਲਾ,29 ਜੂਨ (ਹਿੰ.ਸ.)। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ‘ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.)-2026’ ਤਹਿਤ ਪੰਜਾਬ ਭਰ ਵਿੱਚ “ਹਾਊਸ-ਟੂ-ਹਾਊਸ ਐਨਿਊਮਰੇਸ਼ਨ” ਦਾ ਕੰਮ 25 ਜੂਨ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਘਰ-ਘਰ ਜਾ ਕੇ ਯੋਗ ਵੋਟਰਾਂ ਨੂੰ ਗਣਨਾ ਫਾਰਮ ਮੁਹੱਈਆ ਕਰਵਾ ਰਹੇ ਹਨ ਅਤੇ ਉਨ੍ਹਾਂ ਨੂੰ ਫਾਰਮ ਭਰਨ ਸਬੰਧੀ ਲੋੜੀਂਦੀ ਸਹਾਇਤਾ ਵੀ ਪ੍ਰਦਾਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਦੀ ਸਹੂਲਤ ਲਈ “ਈਸੀਆਈ ਨੈੱਟ ਮੋਬਾਈਲ ਐਪ” ਵੀ ਉਪਲਬਧ ਕਰਵਾਈ ਗਈ ਹੈ। ਇਸ ਐਪ ਰਾਹੀਂ ਵੋਟਰ ਬੁੱਕ ਅ ਕਾਲ ਵਿਦ ਯੂਅਰ ਬੀਐਲਓ ਸਹੂਲਤ ਦੀ ਵਰਤੋਂ ਕਰਕੇ ਆਪਣੇ ਬੂਥ ਲੈਵਲ ਅਫ਼ਸਰ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਨਾਲ ਸਬੰਧਤ ਜਾਣਕਾਰੀ ਅਤੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਈਸੀਆਈ ਨੈੱਟ ਐਪ” ਐਨਡਰਾਇਡ ਅਤੇ ਆਈ.ਓ.ਐੱਸ. ਦੋਵਾਂ ਪਲੇਟਫਾਰਮਾਂ 'ਤੇ ਉਪਲਬਧ ਹੈ। ਵੋਟਰ ਪੋਸਟਰਾਂ 'ਤੇ ਦਿੱਤੇ ਗਏ ਕਿਉਆਰ ਕੋਡ ਨੂੰ ਸਕੈਨ ਕਰਕੇ ਵੀ ਐਪ ਡਾਊਨਲੋਡ ਕਰ ਸਕਦੇ ਹਨ। ਵਿਰਾਜ ਐਸ. ਤਿੜਕੇ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ, ਆਪਣੇ ਖੇਤਰ ਦੇ ਬੀ.ਐੱਲ.ਓ. ਨਾਲ ਪੂਰਾ ਸਹਿਯੋਗ ਕਰਨ ਅਤੇ ਜੇਕਰ ਕਿਸੇ ਕਾਰਨ ਬੀ.ਐੱਲ.ਓ. ਨਾਲ ਸੰਪਰਕ ਨਾ ਹੋ ਸਕੇ ਤਾਂ “ਈਸੀਆਈ ਨੈੱਟ ਮੋਬਾਈਲ ਐਪ” ਰਾਹੀਂ ਬੁੱਕ ਅ ਕਾਲ ਵਿਦ ਯੂਅਰ ਬੀਐਲਓ ਸਹੂਲਤ ਦਾ ਲਾਭ ਉਠਾਉਣ।

ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦਾ ਸਹੀ, ਪਾਰਦਰਸ਼ੀ ਅਤੇ ਅੱਪਡੇਟ ਹੋਣਾ ਮਜ਼ਬੂਤ ਲੋਕਤੰਤਰ ਦੀ ਬੁਨਿਆਦ ਹੈ। ਇਸ ਲਈ ਹਰ ਯੋਗ ਨਾਗਰਿਕ ਨੂੰ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਵਾਉਣ ਅਤੇ ਗਣਨਾ ਫਾਰਮ ਸਮੇਂ ਸਿਰ ਭਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande