ਚੰਡੀਗੜ੍ਹ ਦੇ ਹੱਲੋਮਾਜਰਾ ਲਾਈਟ ਪੁਆਇੰਟ 'ਤੇ ਸੜਕ ਹਾਦਸੇ ’ਚ ਟਰੱਕ ਦੀ ਟੱਕਰ ਨਾਲ 14 ਸਾਲਾ ਲੜਕੇ ਦੀ ਮੌਤ
ਚੰਡੀਗੜ੍ਹ, 30 ਜੂਨ (ਹਿੰ.ਸ.)| ਹੱਲੋਮਾਜਰਾ ਲਾਈਟ ਪੁਆਇੰਟ ''ਤੇ ਸੋਮਵਾਰ ਦੇਰ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 14 ਸਾਲਾ ਸੁਸ਼ਾਂਤ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਆਪਣੇ ਪਿਤਾ ਨਾਲ ਦੁਕਾਨ ਤੋਂ ਸਾਮਾਨ ਲੈ ਕੇ ਸਾਈਕਲ ''ਤੇ ਘਰ ਵਾਪਸ ਜਾ ਰਿਹਾ ਸੀ। ਦੋਸ਼ ਹੈ ਕਿ ਲਾਲ ਬੱਤੀ
ਚੰਡੀਗੜ੍ਹ ਦੇ ਹੱਲੋਮਾਜਰਾ ਲਾਈਟ ਪੁਆਇੰਟ 'ਤੇ ਸੜਕ ਹਾਦਸੇ ’ਚ ਟਰੱਕ ਦੀ ਟੱਕਰ ਨਾਲ 14 ਸਾਲਾ ਲੜਕੇ ਦੀ ਮੌਤ


ਚੰਡੀਗੜ੍ਹ, 30 ਜੂਨ (ਹਿੰ.ਸ.)| ਹੱਲੋਮਾਜਰਾ ਲਾਈਟ ਪੁਆਇੰਟ 'ਤੇ ਸੋਮਵਾਰ ਦੇਰ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 14 ਸਾਲਾ ਸੁਸ਼ਾਂਤ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਆਪਣੇ ਪਿਤਾ ਨਾਲ ਦੁਕਾਨ ਤੋਂ ਸਾਮਾਨ ਲੈ ਕੇ ਸਾਈਕਲ 'ਤੇ ਘਰ ਵਾਪਸ ਜਾ ਰਿਹਾ ਸੀ। ਦੋਸ਼ ਹੈ ਕਿ ਲਾਲ ਬੱਤੀ ਦੀ ਉਲੰਘਣਾ ਕਰਦੇ ਹੋਏ ਤੇਜ਼ ਰਫ਼ਤਾਰ ਨਾਲ ਆਏ ਇੱਕ ਟਰੱਕ ਨੇ ਸੁਸ਼ਾਂਤ ਨੂੰ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਪਰ ਪੁਲਿਸ ਨੇ ਪਿੱਛਾ ਕਰਕੇ ਉਸ ਨੂੰ ਡੇਰਾਬੱਸੀ ਤੋਂ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਮੁਤਾਬਕ ਸੁਸ਼ਾਂਤ ਆਪਣੇ ਪਿਤਾ ਨਾਲ ਹੱਲੋਮਾਜਰਾ ਦੀ ਇੱਕ ਦੁਕਾਨ ਤੋਂ ਸਾਮਾਨ ਲੈ ਕੇ ਵਾਪਸ ਪਰਤ ਰਿਹਾ ਸੀ। ਉਸ ਦੇ ਪਿਤਾ ਮੋਟਰਸਾਈਕਲ 'ਤੇ ਅੱਗੇ ਚੱਲ ਰਹੇ ਸਨ, ਜਦਕਿ ਸੁਸ਼ਾਂਤ ਸਾਈਕਲ 'ਤੇ ਉਨ੍ਹਾਂ ਦੇ ਨਾਲ-ਨਾਲ ਆ ਰਿਹਾ ਸੀ। ਇਸੇ ਦੌਰਾਨ ਲਾਲ ਬੱਤੀ ਦੀ ਪਰਵਾਹ ਕੀਤੇ ਬਿਨਾਂ ਤੇਜ਼ ਰਫ਼ਤਾਰ ਨਾਲ ਆਏ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਚਸ਼ਮਦੀਦਾਂ ਦੇ ਅਨੁਸਾਰ ਟਰੱਕ ਦਾ ਪਹੀਆ ਸੁਸ਼ਾਂਤ ਦੇ ਉੱਪਰੋਂ ਲੰਘ ਗਿਆ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨਾਬਾਲਗ ਨੇ ਆਪਣੇ ਪਿਤਾ ਦੇ ਸਾਹਮਣੇ ਹੀ ਦਮ ਤੋੜ ਦਿੱਤਾ। ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰ ਗਹਿਰੇ ਸਦਮੇ ਵਿੱਚ ਹੈ।

ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਨੇ ਨਾਕਾਬੰਦੀ ਕਰਕੇ ਟਰੱਕ ਦੀ ਭਾਲ ਸ਼ੁਰੂ ਕਰ ਦਿੱਤੀ। ਕੁਝ ਹੀ ਸਮੇਂ ਵਿੱਚ ਪੁਲਿਸ ਨੇ ਟਰੱਕ ਸਮੇਤ ਮੁਲਜ਼ਮ ਚਾਲਕ ਨੂੰ ਡੇਰਾਬੱਸੀ ਤੋਂ ਕਾਬੂ ਕਰ ਲਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾ ਲਾਸ਼ ਵਾਰਸਾ ਹਵਾਲੇ ਕਰ ਦਿੱਤੀ ਹੈ।

ਪੁਲਿਸ ਨੇ ਮੁਲਜ਼ਮ ਚਾਲਕ ਖ਼ਿਲਾਫ਼ ਲਾਪਰਵਾਹੀ ਨਾਲ ਵਾਹਨ ਚਲਾਉਣ ਅਤੇ ਹਾਦਸੇ ਰਾਹੀਂ ਮੌਤ ਦਾ ਕਾਰਨ ਬਣਨ ਸਮੇਤ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande