ਜਲੰਧਰ 'ਚ ਅਕਾਲੀ ਦਲ ਤੇ ਭਾਜਪਾ ਨੂੰ ਝਟਕਾ, ਕਈ ਆਗੂ ਸਮਰਥਕਾਂ ਸਣੇ ਆਪ 'ਚ ਸ਼ਾਮਲ
ਚੰਡੀਗੜ੍ਹ, 30 ਜੂਨ (ਹਿੰ.ਸ.)| ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਕੈਂਟ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ। ਦੋਵਾਂ ਪਾਰਟੀਆਂ ਨਾਲ ਜੁੜੇ ਕਈ ਪ੍ਰਮੁੱਖ ਆਗੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ
ਆਪ ’ਚ ਸ਼ਾਮਲ ਹੋਏ ਆਗੂ ਤੇ ਸਮਰਥਕ।


ਚੰਡੀਗੜ੍ਹ, 30 ਜੂਨ (ਹਿੰ.ਸ.)| ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਕੈਂਟ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ। ਦੋਵਾਂ ਪਾਰਟੀਆਂ ਨਾਲ ਜੁੜੇ ਕਈ ਪ੍ਰਮੁੱਖ ਆਗੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਮੁੱਖ ਮਕਸਦ ਪੰਜਾਬ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਤਜਰਬੇਕਾਰ ਆਗੂ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਜਲੰਧਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੈਂਟ ਹਲਕਾ ਪ੍ਰਧਾਨ ਅਤੇ ਸਰਪੰਚ ਲਵਪ੍ਰੀਤ, ਭਾਜਪਾ ਦੇ ਕੈਂਟ ਬੋਰਡ ਜਲੰਧਰ ਦੇ ਯੂਥ ਪ੍ਰਧਾਨ ਆਰੀਅਨ ਭੱਟੀ ਅਤੇ ਭਵਦਾਸ ਐੱਸਸੀ ਕਮਿਊਨਿਟੀ ਦੇ ਚੇਅਰਮੈਨ ਤੇ ਪੀਐੱਸਪੀਸੀਐੱਲ ਦੇ ਸੇਵਾਮੁਕਤ ਐੱਸਡੀਓ ਪਾਲ ਰਾਮ ਭੱਟੀ ਸ਼ਾਮਲ ਹਨ।

ਇਸ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਬੁਲਾਰੇ ਹਰਸ਼ ਭਾਰਦਵਾਜ, ਜ਼ਿਲ੍ਹਾ ਜਨਰਲ ਸਕੱਤਰ ਰਮੇਸ਼ ਪਾਲ, ਭਾਜਪਾ ਯੂਥ ਵਾਈਸ ਪ੍ਰਧਾਨ ਮੋਹਿਤਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪੰਚਾਇਤ ਮੈਂਬਰ ਵਿਜੇ ਕੁਮਾਰ, ਰਾਜ ਰਾਣੀ ਅਤੇ ਅਮਰਜੀਤ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੀ ਅੰਦਰੂਨੀ ਗੁੱਟਬਾਜ਼ੀ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ 'ਤੇ ਧਿਆਨ ਨਾ ਦੇਣ ਕਾਰਨ ਨਿਰਾਸ਼ ਸਨ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ-ਪੱਖੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande