
ਕਾਦੀਆਂ, ਸੁਜਾਨਪੁਰ ਅਤੇ ਪਠਾਨਕੋਟ ਹਲਕਿਆਂ ਲਈ ਨਵੇਂ ਇੰਚਾਰਜਾਂ ਦਾ ਐਲਾਨ
ਚੰਡੀਗੜ੍ਹ, 30 ਜੂਨ (ਹਿੰ.ਸ.)| ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਲਈ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੇ ਗਏ ਐਲਾਨ ਅਨੁਸਾਰ ਕਾਦੀਆਂ, ਸੁਜਾਨਪੁਰ ਅਤੇ ਪਠਾਨਕੋਟ ਲਈ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਜਾਰੀ ਸੂਚੀ ਮੁਤਾਬਕ ਕਾਦੀਆਂ ਹਲਕੇ ਲਈ ਗੁਰਇਕਬਾਲ ਸਿੰਘ ਮਾਹਲ ਨੂੰ ਹਲਕਾ ਇੰਚਾਰਜ ਬਣਾਇਆ ਗਿਆ ਹੈ। ਸੁਜਾਨਪੁਰ ਹਲਕੇ ਦੀ ਜ਼ਿੰਮੇਵਾਰੀ ਸਵਰਨ ਸਿੰਘ ਸਲਾਰੀਆ ਨੂੰ ਸੌਂਪੀ ਗਈ ਹੈ, ਜਦਕਿ ਪਠਾਨਕੋਟ ਹਲਕੇ ਲਈ ਰੋਹਿਤ ਸਿਆਲ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਹ ਐਲਾਨ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਅਧਿਕਾਰਕ ਤੌਰ ’ਤੇ ਕੀਤਾ ਗਿਆ ਹੈ। ਪੱਤਰ ’ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਦਸਤਖ਼ਤ ਹਨ।
ਪਾਰਟੀ ਵੱਲੋਂ ਕੀਤੀਆਂ ਗਈਆਂ ਇਹ ਨਿਯੁਕਤੀਆਂ ਸੰਗਠਨ ਨੂੰ ਹਲਕਾ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਗਈਆਂ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH