ਫਾਜ਼ਿਲਕਾ ਦੇ ਪਿੰਡ ਨੁਕੇਰੀਆ ਵਿੱਚ ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
ਫਾਜ਼ਿਲਕਾ, 30 ਜੂਨ (ਹਿੰ.ਸ.)| ਫਾਜ਼ਿਲਕਾ ਦੇ ਪਿੰਡ ਨੁਕੇਰੀਆ ’ਚ ਨਸ਼ੇ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਦੀ ਲਾਸ਼ ਨਹਿਰ ਕੋਲੋਂ ਮਿਲੀ ਹੈ ਅਤੇ ਮੌਕੇ ਤੋਂ ਨਸ਼ੇ ਦਾ ਇੱਕ ਟੀਕਾ ਵੀ ਬਰਾਮਦ ਹੋਇਆ ਹੈ। ਪਰਿਵਾਰਕ ਮੈਂਬਰਾਂ
ਫਾਜ਼ਿਲਕਾ ਦੇ ਪਿੰਡ ਨੁਕੇਰੀਆ ਵਿੱਚ ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ


ਫਾਜ਼ਿਲਕਾ, 30 ਜੂਨ (ਹਿੰ.ਸ.)| ਫਾਜ਼ਿਲਕਾ ਦੇ ਪਿੰਡ ਨੁਕੇਰੀਆ ’ਚ ਨਸ਼ੇ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਦੀ ਲਾਸ਼ ਨਹਿਰ ਕੋਲੋਂ ਮਿਲੀ ਹੈ ਅਤੇ ਮੌਕੇ ਤੋਂ ਨਸ਼ੇ ਦਾ ਇੱਕ ਟੀਕਾ ਵੀ ਬਰਾਮਦ ਹੋਇਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਗੁਰਪ੍ਰੀਤ ਸਿੰਘ ਘਰ ਤੋਂ ਨਹਿਰ ਤੋਂ ਪਾਣੀ ਲੈਣ ਲਈ ਨਿਕਲਿਆ ਸੀ। ਜਦੋਂ ਉਹ ਕਰੀਬ ਦੋ ਤੋਂ ਤਿੰਨ ਘੰਟੇ ਤੱਕ ਵਾਪਸ ਨਾ ਆਇਆ ਤਾਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ। ਕੁਝ ਸਮੇਂ ਬਾਅਦ ਉਸ ਦੀ ਲਾਸ਼ ਨਹਿਰ ਕੋਲੋਂ ਬਰਾਮਦ ਹੋਈ। ਪਰਿਵਾਰ ਦਾ ਦੋਸ਼ ਹੈ ਕਿ ਗੁਰਪ੍ਰੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।

ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਦਾ ਪੁੱਤਰ ਕਦੇ-ਕਦੇ ਨਸ਼ਾ ਕਰਦਾ ਸੀ ਅਤੇ ਪਿੰਡ ਵਿੱਚੋਂ ਹੀ ਨਸ਼ਾ ਖਰੀਦਦਾ ਸੀ। ਉਨ੍ਹਾਂ ਕਿਹਾ ਕਿ ਨਸ਼ੇ ਨੇ ਉਨ੍ਹਾਂ ਦਾ ਪੁੱਤਰ ਖੋਹ ਲਿਆ ਹੈ ਅਤੇ ਉਹ ਆਪਣੇ ਪਿੱਛੇ ਦੋ ਛੋਟੇ ਬੱਚੇ ਛੱਡ ਗਿਆ ਹੈ। ਪਰਿਵਾਰ ਨੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪਿੰਡ ਦੇ ਸਰਪੰਚ ਜਿੱਤ ਸਿੰਘ ਨੇ ਵੀ ਮੰਨਿਆ ਕਿ ਪਿੰਡ ਵਿੱਚ ਨਸ਼ਾ ਵੇਚਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਘਰ ਦੇ ਨੇੜੇ ਰਹਿਣ ਵਾਲੇ ਕੁਝ ਲੋਕ ਖੁੱਲ੍ਹੇਆਮ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਵਾਰ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਅਤੇ ਪਿੰਡ ਪੱਧਰ 'ਤੇ ਕਮੇਟੀ ਬਣਾ ਕੇ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਨਸ਼ੇ ਦੀ ਵਿਕਰੀ ਨਹੀਂ ਰੁਕੀ। ਸਰਪੰਚ ਨੇ ਕਿਹਾ ਕਿ ਪ੍ਰਸ਼ਾਸਨ ਦੇ ਸਖ਼ਤ ਸਹਿਯੋਗ ਤੋਂ ਬਿਨਾਂ ਇਸ ਸਮੱਸਿਆ 'ਤੇ ਕਾਬੂ ਪਾਉਣਾ ਮੁਸ਼ਕਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ ਪਿੰਡ ਦੇ ਚਾਰ ਤੋਂ ਪੰਜ ਨੌਜਵਾਨ ਨਸ਼ੇ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande