ਮੇਰੇ ਹਲਕੇ ਦੀ ਹਰ ਮਹਿਲਾਂ ਨੂੰ ਉਸਦਾ ਬਣਦਾ ਹੱਕ ਦਿਵਾਉਣ ਲਈ ਹਾਂ ਵਚਨਬੱਧ : ਡਾ. ਇਸ਼ਾਂਕ
ਚੱਬੇਵਾਲ, 30 ਜੂਨ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ''ਮਾਵਾਂ ਧੀਆਂ ਸਤਿਕਾਰ ਯੋਜਨਾ'' ਦੀ ਪਹਿਲੀ ਕਿਸ਼ਤ ਜੁਲਾਈ ਮਹੀਨੇ ਵਿੱਚ ਜਾਰੀ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਚੱਬੇਵਾਲ ਹਲਕੇ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੇ ਦਫ਼ਤਰ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਮਹਿਲਾਵਾਂ ਆਪਣੀ ਰਜਿਸਟ੍ਰੇਸ਼ਨ ਅਤੇ ਦਸਤ
ਮਹਿਲਾਵਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਦੇ ਹੋਏ ਵਿਧਾਇਕ ਡਾ. ਇਸ਼ਾਂਕ।


ਚੱਬੇਵਾਲ, 30 ਜੂਨ (ਹਿੰ.ਸ.)। ਪੰਜਾਬ ਸਰਕਾਰ ਵੱਲੋਂ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੀ ਪਹਿਲੀ ਕਿਸ਼ਤ ਜੁਲਾਈ ਮਹੀਨੇ ਵਿੱਚ ਜਾਰੀ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਚੱਬੇਵਾਲ ਹਲਕੇ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੇ ਦਫ਼ਤਰ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਮਹਿਲਾਵਾਂ ਆਪਣੀ ਰਜਿਸਟ੍ਰੇਸ਼ਨ ਅਤੇ ਦਸਤਾਵੇਜ਼ਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਪਹੁੰਚ ਰਹੀਆਂ ਹਨ।

ਡਾ. ਇਸ਼ਾਂਕ ਕੁਮਾਰ ਵੱਲੋਂ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾਉਣ ਆ ਰਹੀਆਂ ਮਹਿਲਾਵਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਦੇ ਨਾਲ ਹੀ ਉਹ ਖੁਦ ਵੀ ਦਫ਼ਤਰ ਵਿੱਚ ਆਉਣ ਵਾਲੀਆਂ ਮਹਿਲਾਵਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ।

ਵਿਧਾਇਕ ਡਾ. ਇਸ਼ਾਂਕ ਨਾ ਸਿਰਫ਼ ਮਹਿਲਾਵਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਦੇ ਹਨ, ਸਗੋਂ ਲੋੜ ਪੈਣ 'ਤੇ ਉਨ੍ਹਾਂ ਦੇ ਆਧਾਰ ਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀਆਂ ਤਸਵੀਰਾਂ ਆਪਣੇ ਮੋਬਾਈਲ ਰਾਹੀਂ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਭੇਜਦੇ ਹਨ, ਤਾਂ ਜੋ ਉਨ੍ਹਾਂ ਦੇ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਹੋ ਸਕੇ। ਦਫ਼ਤਰ ਵਿੱਚ ਪਹੁੰਚ ਰਹੀਆਂ ਕਈ ਮਹਿਲਾਵਾਂ ਨੇ ਕਿਹਾ ਕਿ ਡਾ. ਇਸ਼ਾਂਕ ਕੁਮਾਰ ਦਾ ਸਾਦਾ, ਮਿਲਣਸਾਰ ਅਤੇ ਮਦਦਗਾਰ ਸੁਭਾਅ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਆਪਣੀ ਸਮੱਸਿਆ ਦੱਸਣ ਦਾ ਹੌਸਲਾ ਦਿੰਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਿਧਾਇਕ ਵੱਲੋਂ ਖੁਦ ਹਰ ਮਾਮਲੇ ਵਿੱਚ ਦਿਲਚਸਪੀ ਲੈਣ ਕਾਰਨ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।

ਹਰ ਰੋਜ਼ ਦਫ਼ਤਰ ਵਿੱਚ ਲੱਗ ਰਹੀ ਭਾਰੀ ਭੀੜ ਇਸ ਗੱਲ ਦੀ ਗਵਾਹੀ ਦਿੰਦੀ ਹੈ ਕਿ ਲੋਕ ਆਪਣੇ ਵਿਧਾਇਕ ਨੂੰ ਆਸਾਨੀ ਨਾਲ ਮਿਲਣਯੋਗ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਨ ਵਾਲਾ ਨੁਮਾਇੰਦਾ ਮੰਨਦੇ ਹਨ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚੇ ਅਤੇ ਕਿਸੇ ਵੀ ਮਹਿਲਾ ਨੂੰ ਰਜਿਸਟ੍ਰੇਸ਼ਨ ਜਾਂ ਦਸਤਾਵੇਜ਼ਾਂ ਸਬੰਧੀ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਇਸ਼ਾਂਕ ਨੇ ਦੁਹਰਾਇਆ ਕਿ ਸਾਰੀਆਂ ਯੋਗ ਔਰਤਾਂ ਨੂੰ “ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਲਾਭ ਬਿਨਾਂ ਕਿਸੇ ਬੇਲੋੜੀ ਅਸੁਵਿਧਾ ਦੇ ਮਿਲਣਾ ਚਾਹੀਦਾ ਹੈ ਅਤੇ ਭਰੋਸਾ ਦਿੱਤਾ ਕਿ ਉਹ ਖੁਦ ਇਸ ਸਬੰਧੀ ਸਮੱਸਿਆਵਾਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਜਾਰੀ ਰੱਖਣਗੇ

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande