
ਚੰਡੀਗੜ੍ਹ, 30 ਜੂਨ (ਹਿੰ.ਸ.)| ਇੰਡੀਅਨ ਯੂਥ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੁ ਚਿਬ ਵੱਲੋਂ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਅਨੁਸਾਰ ਸ਼ੁਵਮ ਦੇਵਗਨ ਨੂੰ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਗਗਨਦੀਪ ਸਿੰਘ ਨੂੰ ਸੀਨੀਅਰ ਵਾਈਸ ਪ੍ਰਧਾਨ ਅਤੇ ਕਰਨਵੀਰ ਸਿੰਘ ਢਿੱਲੋਂ ਨੂੰ ਵਾਈਸ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।
ਇੰਡੀਅਨ ਯੂਥ ਕਾਂਗਰਸ ਨੂੰ ਉਮੀਦ ਹੈ ਕਿ ਨਵ ਨਿਯੁਕਤ ਆਗੂ ਆਪਣਾ ਪੂਰਾ ਸਮਾਂ ਅਤੇ ਊਰਜਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਮਰਪਿਤ ਕਰਨਗੇ। ਨਾਲ ਹੀ ਕਾਂਗਰਸ ਪਾਰਟੀ ਨੂੰ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ।
ਹਿੰਦੂਸਥਾਨ ਸਮਾਚਾਰ / GURSHARAN SINGH