ਅੰਮ੍ਰਿਤਸਰ 'ਚ 17 ਸਾਲਾ ਅਮਰਜੋਤ ਕਤਲ ਕਾਂਡ ਦਾ ਪਰਦਾਫਾਸ਼, ਦੋ ਮੁੱਖ ਸ਼ੂਟਰ ਗ੍ਰਿਫ਼ਤਾਰ
ਦੋਵੇਂ ਮੁਲਜ਼ਮ ਸਕੇ ਭਰਾ, ਪ੍ਰੋਡਕਸ਼ਨ ਵਾਰੰਟ ''ਤੇ ਲਿਆ ਕੇ ਕੀਤੀ ਪੁੱਛਗਿੱਛ; ਇੱਕ ਮੁਲਜ਼ਮ ਅਜੇ ਵੀ ਫਰਾਰ ਅੰਮ੍ਰਿਤਸਰ, 01 ਜੁਲਾਈ (ਹਿੰ.ਸ.)| ਅੰਮ੍ਰਿਤਸਰ ਦੇ ਥਾਣਾ ਮਹਿਤਾ ਅਧੀਨ ਪੈਂਦੇ ਪਿੰਡ ਮਹਿਸਮਪੁਰ ਵਿੱਚ 17 ਸਾਲਾ ਨੌਜਵਾਨ ਅਮਰਜੋਤ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ
ਪੁਲਿਸ ਹਿਰਾਸਤ ’ਚ ਮਲਜ਼ਮ।


ਅਮਰਜੋਤ ਦੀ ਫਾਈਲ ਫੋਟੋ।


ਦੋਵੇਂ ਮੁਲਜ਼ਮ ਸਕੇ ਭਰਾ, ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਕੀਤੀ ਪੁੱਛਗਿੱਛ; ਇੱਕ ਮੁਲਜ਼ਮ ਅਜੇ ਵੀ ਫਰਾਰ

ਅੰਮ੍ਰਿਤਸਰ, 01 ਜੁਲਾਈ (ਹਿੰ.ਸ.)| ਅੰਮ੍ਰਿਤਸਰ ਦੇ ਥਾਣਾ ਮਹਿਤਾ ਅਧੀਨ ਪੈਂਦੇ ਪਿੰਡ ਮਹਿਸਮਪੁਰ ਵਿੱਚ 17 ਸਾਲਾ ਨੌਜਵਾਨ ਅਮਰਜੋਤ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕਰੀਬ 60 ਦਿਨਾਂ ਦੀ ਜਾਂਚ ਅਤੇ ਲਗਾਤਾਰ ਛਾਪੇਮਾਰੀ ਤੋਂ ਬਾਅਦ ਥਾਣਾ ਮਹਿਤਾ ਪੁਲਿਸ ਨੇ ਇਸ ਕਤਲ ਕਾਂਡ ਵਿੱਚ ਸ਼ਾਮਲ ਦੋ ਮੁੱਖ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਇੱਕ ਮੁਲਜ਼ਮ ਅਜੇ ਵੀ ਫਰਾਰ ਹੈ, ਜਿਸ ਦੀ ਭਾਲ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਥਾਣਾ ਮਹਿਤਾ ਦੀ ਐਸਐਚਓ ਸਿਮਰਨਜੀਤ ਕੌਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਜਤ ਉਰਫ਼ ਖੁੰਡਾ ਅਤੇ ਆਰੀਅਨ ਵਜੋਂ ਹੋਈ ਹੈ। ਦੋਵੇਂ ਸਕੇ ਭਰਾ ਹਨ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਉਹ ਕਿਸੇ ਹੋਰ ਮਾਮਲੇ ਵਿੱਚ ਚੰਡੀਗੜ੍ਹ ਦੀ ਮਾਡਲ ਜੇਲ੍ਹ ਵਿੱਚ ਬੰਦ ਸਨ। ਅਮਰਜੋਤ ਕਤਲ ਕਾਂਡ ਵਿੱਚ ਨਾਮਜ਼ਦ ਹੋਣ ਕਾਰਨ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਪੁੱਛਗਿੱਛ ਲਈ ਲਿਆਂਦਾ ਗਿਆ।

ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਸ਼ਗਨਪ੍ਰੀਤ ਦੇ ਕਹਿਣ 'ਤੇ ਮਹਿਤਾ ਆਏ ਸਨ, ਜਿੱਥੇ ਉਨ੍ਹਾਂ ਦੀ ਮੁਲਾਕਾਤ ਗੁਰਪ੍ਰੀਤ ਸਿੰਘ ਉਰਫ਼ ਬੌਬੀ ਨਾਲ ਹੋਈ। ਇਸ ਤੋਂ ਬਾਅਦ ਤਿੰਨਾਂ ਨੇ ਮਿਲ ਕੇ ਪਿੰਡ ਜਲਾਲ ਵਿੱਚ ਅਮਰਜੋਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਮੁਲਜ਼ਮਾਂ ਨੇ ਇਹ ਵੀ ਦੱਸਿਆ ਕਿ ਵਾਰਦਾਤ ਤੋਂ ਬਾਅਦ ਗੁਰਪ੍ਰੀਤ ਸਿੰਘ ਉਰਫ਼ ਬੌਬੀ ਨੇ ਉਨ੍ਹਾਂ ਤੋਂ ਪਿਸਤੌਲ ਵਾਪਸ ਲੈ ਲਈ ਅਤੇ 8,500 ਰੁਪਏ ਦੇ ਕੇ ਬੱਸ ਰਾਹੀਂ ਉਨ੍ਹਾਂ ਨੂੰ ਅੰਮ੍ਰਿਤਸਰ ਵਾਪਸ ਭੇਜ ਦਿੱਤਾ।

ਪੁਲਿਸ ਮੁਤਾਬਕ ਇਸ ਕਤਲ ਪਿੱਛੇ ਦੀ ਅਸਲ ਵਜ੍ਹਾ ਅਜੇ ਤੱਕ ਸਪੱਸ਼ਟ ਨਹੀਂ ਹੋ ਸਕੀ ਹੈ ਅਤੇ ਇਸ ਸਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸੰਸਨੀਖੇਜ਼ ਕਤਲ ਕਾਂਡ ਵਿੱਚ ਹੁਣ ਤੱਕ ਕੁੱਲ 6 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਜਾ ਚੁੱਕਾ ਹੈ। ਪੁਲਿਸ ਦਾ ਕਹਿਣਾ ਹੈ ਕਿ ਫਰਾਰ ਮੁਲਜ਼ਮ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਮਾਮਲੇ ਨਾਲ ਜੁੜੇ ਹੋਰ ਸਾਰੇ ਪਹਿਲੂਆਂ ਦੀ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande