ਸਬਸਿਡੀ ਵਾਲੇ ਯੂਰੀਆ ਦੀ ਦੁਰਵਰਤੋਂ 'ਤੇ ਖੰਨਾ ਕੈਟਲ ਫੀਡ ਪਲਾਂਟ ਦੇ ਜਨਰਲ ਮੈਨੇਜਰ ਸਮੇਤ ਕਈਆਂ ਖ਼ਿਲਾਫ਼ ਐਫਆਈਆਰ
ਖੰਨਾ, 01 ਜੁਲਾਈ (ਹਿੰ.ਸ.)| ਪੰਜਾਬ ਵਿੱਚ ਸਬਸਿਡੀ ਵਾਲੇ ਯੂਰੀਆ ਦੀ ਕਥਿਤ ਦੁਰਵਰਤੋਂ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ''ਤੇ ਖੰਨਾ ਦੇ ਐੱਸਐੱਸਪੀ ਡਾ. ਦਰਪਣ ਆਹਲੂਵਾਲੀਆ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰਵਾਈ ਹੈ। ਇਸ ਵਿੱਚ ਖੰਨਾ ਕੈਟਲ ਫੀਡ ਪਲ
ਸਬਸਿਡੀ ਵਾਲੇ ਯੂਰੀਆ ਦੀ ਦੁਰਵਰਤੋਂ 'ਤੇ ਖੰਨਾ ਕੈਟਲ ਫੀਡ ਪਲਾਂਟ ਦੇ ਜਨਰਲ ਮੈਨੇਜਰ ਸਮੇਤ ਕਈਆਂ ਖ਼ਿਲਾਫ਼ ਐਫਆਈਆਰ


ਖੰਨਾ, 01 ਜੁਲਾਈ (ਹਿੰ.ਸ.)| ਪੰਜਾਬ ਵਿੱਚ ਸਬਸਿਡੀ ਵਾਲੇ ਯੂਰੀਆ ਦੀ ਕਥਿਤ ਦੁਰਵਰਤੋਂ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਖੰਨਾ ਦੇ ਐੱਸਐੱਸਪੀ ਡਾ. ਦਰਪਣ ਆਹਲੂਵਾਲੀਆ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰਵਾਈ ਹੈ। ਇਸ ਵਿੱਚ ਖੰਨਾ ਕੈਟਲ ਫੀਡ ਪਲਾਂਟ ਦੇ ਜਨਰਲ ਮੈਨੇਜਰ ਸੁਰਜੀਤ ਸਿੰਘ ਭਦੌੜ ਸਮੇਤ ਹੋਰ ਅਧਿਕਾਰੀਆਂ ਅਤੇ ਯੂਰੀਆ ਸਪਲਾਈ ਕਰਨ ਵਾਲੀਆਂ ਗਿੱਦੜਬਾਹਾ ਅਤੇ ਨਵੀਂ ਦਿੱਲੀ ਦੀਆਂ ਕੰਪਨੀਆਂ ਦੇ ਮਾਲਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਹ ਐਫਆਈਆਰ ਖੰਨਾ ਦੇ ਸਿਟੀ ਥਾਣਾ-2 ਵਿੱਚ ਖੇਤੀਬਾੜੀ ਵਿਕਾਸ ਅਧਿਕਾਰੀ ਗੁਰਪ੍ਰੀਤ ਕੌਰ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤੀ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਜਾਂਚ ਦੌਰਾਨ ਹੋਰ ਅਧਿਕਾਰੀਆਂ ਅਤੇ ਸਬੰਧਤ ਧਿਰਾਂ ਨੂੰ ਵੀ ਨਾਮਜ਼ਦ ਕੀਤੇ ਜਾਣ ਦੀ ਸੰਭਾਵਨਾ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਦਯੋਗਿਕ ਵਰਤੋਂ ਲਈ ਲੋੜੀਂਦੇ ਟੈਕਨੀਕਲ ਗ੍ਰੇਡ ਯੂਰੀਆ ਦੀ ਥਾਂ ਖੇਤੀ ਲਈ ਸਬਸਿਡੀ 'ਤੇ ਮਿਲਣ ਵਾਲੇ ਨੀਮ-ਕੋਟੇਡ ਯੂਰੀਆ ਦੀ ਵਰਤੋਂ ਕੀਤੀ ਗਈ। ਦੋਸ਼ ਹੈ ਕਿ ਸਬਸਿਡੀ ਵਾਲੇ ਇਸ ਯੂਰੀਆ ਨੂੰ ਉਦਯੋਗਿਕ ਮਕਸਦਾਂ ਲਈ ਵਰਤ ਕੇ ਸਰਕਾਰੀ ਸਬਸਿਡੀ ਦਾ ਗਲਤ ਲਾਭ ਲਿਆ ਗਿਆ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦੀ ਸੰਭਾਵਨਾ ਹੈ।

ਖੇਤੀਬਾੜੀ ਵਿਭਾਗ ਦੀ ਟੀਮ ਨੇ ਖੰਨਾ ਕੈਟਲ ਫੀਡ ਪਲਾਂਟ ਵਿੱਚ ਛਾਪੇਮਾਰੀ ਕਰਕੇ ਯੂਰੀਆ ਦੇ ਨਮੂਨੇ ਇਕੱਠੇ ਕੀਤੇ ਸਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਟੈਕਨੀਕਲ ਗ੍ਰੇਡ ਯੂਰੀਆ ਵਾਲੇ ਬੈਗਾਂ ਵਿੱਚ ਖੇਤੀ ਲਈ ਸਬਸਿਡੀ ਵਾਲਾ ਨੀਮ-ਕੋਟੇਡ ਯੂਰੀਆ ਭਰਿਆ ਗਿਆ ਸੀ।

ਇਸ ਮਾਮਲੇ ਵਿੱਚ ਖੰਨਾ ਕੈਟਲ ਫੀਡ ਪਲਾਂਟ ਦੇ ਜਨਰਲ ਮੈਨੇਜਰ, ਮੈਨੇਜਰ (ਏਐੱਚ), ਕੁਆਲਿਟੀ ਇੰਚਾਰਜ, ਡਿਪਟੀ ਮੈਨੇਜਰ (ਖਰੀਦ ਅਤੇ ਸਟੋਰ) ਅਤੇ ਸੀਨੀਅਰ ਸਹਾਇਕ (ਖਰੀਦ ਇੰਚਾਰਜ) ਸਮੇਤ ਕਈ ਅਧਿਕਾਰੀਆਂ ਖ਼ਿਲਾਫ਼ ਪਹਿਲਾਂ ਹੀ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ। ਹੁਣ ਪੁਲਿਸ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande