

ਲੋਪੋਕੇ ਥਾਣਾ ਅਧੀਨ ਛਿੱਡਣ ਅਤੇ ਬੋਪਾਰਾਏ ਦੀਆਂ ਸਾਂਝੀਆਂ ਜ਼ਮੀਨਾਂ ਵਿੱਚ ਛਾਪੇਮਾਰੀ, ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
ਅੰਮ੍ਰਿਤਸਰ, 01 ਜੁਲਾਈ (ਹਿੰ.ਸ.)| ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਛਿੱਡਣ ਅਤੇ ਪਿੰਡ ਬੋਪਾਰਾਏ ਦੀਆਂ ਸਾਂਝੀਆਂ ਜ਼ਮੀਨਾਂ ਵਿੱਚ ਛਾਪੇਮਾਰੀ ਕਰਕੇ ਕਰੀਬ 1,400 ਲੀਟਰ ਨਾਜਾਇਜ਼ ਲਾਹਣ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਗਦੀਪ ਕੌਰ ਨੇ ਦੱਸਿਆ ਕਿ ਸਾਂਝੇ ਆਪ੍ਰੇਸ਼ਨ ਦੌਰਾਨ ਰਣਜੀਤ ਕੌਰ ਦੇ ਖੇਤਾਂ ਵਿੱਚੋਂ ਕਰੀਬ 1,000 ਲੀਟਰ ਨਾਜਾਇਜ਼ ਲਾਹਣ ਬਰਾਮਦ ਹੋਈ, ਜਦਕਿ ਰੇਸ਼ਮ ਸਿੰਘ ਦੇ ਖੇਤਾਂ ਵਿੱਚੋਂ ਲਗਭਗ 400 ਲੀਟਰ ਨਾਜਾਇਜ਼ ਲਾਹਣ ਬਰਾਮਦ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਪੁਲਿਸ ਚੌਕੀ ਰਾਮ ਤੀਰਥ ਵਿਖੇ ਕੇਸ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੇ ਧੰਦੇ ਖ਼ਿਲਾਫ਼ ਅੱਗੇ ਵੀ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ।
ਇਸ ਮੌਕੇ ਐਮ.ਡੀ. ਤੇਜ਼ੀ ਬਾਊ, ਜੀ.ਐਮ. ਜਤਿੰਦਰ ਸਿੰਘ ਦਿਉਲ, ਠੇਕਾ ਇੰਚਾਰਜ ਮਾਜੂ ਚੋਗਾਵਾਂ, ਸਾਬਾ, ਗੁਰਮੀਤ ਸਿੰਘ, ਅਰਸ਼, ਰਣਜੀਤ ਸਿੰਘ, ਬਲਵਿੰਦਰ ਸਿੰਘ ਪਿੰਟਾ, ਸੁਲੱਖਣ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH