ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ 'ਨਾਮਾਤਰ ਰਕਮ' ਦੇ ਕੇ ਗੁੰਮਰਾਹ ਕਰ ਰਹੀ ਹੈ ਮਾਨ ਸਰਕਾਰ: ਕੇਵਲ ਢਿੱਲੋਂ
ਚੰਡੀਗੜ੍ਹ, 01 ਜੁਲਾਈ (ਹਿੰ.ਸ.)| ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ''ਮਾਵਾਂ-ਧੀਆਂ ਸਤਿਕਾਰ ਯੋਜਨਾ'' ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ''ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਪੰਜਾਬ ਦੀਆਂ ਮਹਿਲਾਵਾਂ ਨਾਲ ਵੱਡਾ ਧੋਖਾ ਕੀਤਾ ਹੈ ਅਤੇ ਚੋ
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ


ਚੰਡੀਗੜ੍ਹ, 01 ਜੁਲਾਈ (ਹਿੰ.ਸ.)| ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਪੰਜਾਬ ਦੀਆਂ ਮਹਿਲਾਵਾਂ ਨਾਲ ਵੱਡਾ ਧੋਖਾ ਕੀਤਾ ਹੈ ਅਤੇ ਚੋਣਾਂ ਤੋਂ ਪਹਿਲਾਂ ਨਾਮਾਤਰ ਰਕਮ ਜਾਰੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਵੱਡੀਆਂ ਗਾਰੰਟੀਆਂ ਦਿੱਤੀਆਂ ਸਨ, ਪਰ ਸਾਢੇ ਚਾਰ ਸਾਲ ਤੱਕ ਮਹਿਲਾਵਾਂ ਨੂੰ ਕੋਈ ਵਿੱਤੀ ਸਹਾਇਤਾ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਵਾਅਦੇ 'ਤੇ ਕਾਇਮ ਰਹਿੰਦੀ ਤਾਂ ਆਮ ਵਰਗ ਦੀਆਂ ਮਹਿਲਾਵਾਂ ਨੂੰ ਪੰਜ ਸਾਲਾਂ ਵਿੱਚ 60 ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 90 ਹਜ਼ਾਰ ਰੁਪਏ ਮਿਲਣੇ ਚਾਹੀਦੇ ਸਨ।

ਭਾਜਪਾ ਪ੍ਰਧਾਨ ਨੇ ਦੋਸ਼ ਲਗਾਇਆ ਕਿ ਸਰਕਾਰ ਮਾਰਚ 2026 ਦੇ ਬਜਟ ਸੈਸ਼ਨ ਤੋਂ ਲਗਾਤਾਰ ਅਪ੍ਰੈਲ, ਮਈ ਅਤੇ ਜੂਨ ਮਹੀਨੇ ਦੀ ਰਕਮ ਜਾਰੀ ਕਰਨ ਦਾ ਪ੍ਰਚਾਰ ਕਰਦੀ ਰਹੀ, ਪਰ ਹੁਣ ਜੁਲਾਈ, ਅਗਸਤ ਅਤੇ ਸਤੰਬਰ ਦੀ ਰਕਮ ਜਾਰੀ ਕਰਕੇ ਲੋਕਾਂ ਦੀਆਂ ਅੱਖਾਂ ਵਿੱਚ ਧੂੜ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਸਿਰਫ਼ ਤਿੰਨ ਮਹੀਨਿਆਂ ਦੀ ਰਕਮ ਦੇ ਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਢਿੱਲੋਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਯੋਜਨਾਵਾਂ ਦਾ ਪ੍ਰਚਾਰ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸੂਬੇ ਵਿੱਚ ਕਿਸਾਨ ਬਿਜਲੀ ਦੀ ਕਮੀ ਕਾਰਨ ਧਰਨੇ ਦੇਣ ਲਈ ਮਜਬੂਰ ਹਨ ਅਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਇਸ ਤਰ੍ਹਾਂ ਦੇ ਐਲਾਨ ਕਰ ਰਹੀ ਹੈ।

ਭਾਜਪਾ ਆਗੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਸਰਕਾਰ ਬੇਅਦਬੀ ਰੋਕੂ ਕਾਨੂੰਨ ਸਮੇਤ ਹੋਰ ਅਹਿਮ ਮੁੱਦਿਆਂ 'ਤੇ ਘਿਰੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਜਵਾਬ ਦੇਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande