ਬਟਾਲਾ ਵਿੱਚ ਪੁਲਿਸ ਮੁਕਾਬਲਾ, ਫਿਰੌਤੀ ਤੇ ਫਾਇਰਿੰਗ ਮਾਮਲਿਆਂ ਦਾ ਮੁਲਜ਼ਮ ਜ਼ਖ਼ਮੀ
ਹਥਿਆਰ ਬਰਾਮਦ ਕਰਵਾਉਣ ਗਈ ਪੁਲਿਸ ਟੀਮ ''ਤੇ ਕੀਤੀ ਕਥਿਤ ਫਾਇਰਿੰਗਜਵਾਬੀ ਕਾਰਵਾਈ ਵਿੱਚ ਲੱਤ ''ਚ ਲੱਗੀ ਗੋਲੀ; ਸਿਵਲ ਹਸਪਤਾਲ ਵਿੱਚ ਦਾਖ਼ਲਬਟਾਲਾ, 01 ਜੁਲਾਈ (ਹਿੰ.ਸ.)| ਬਟਾਲਾ ਸ਼ਹਿਰ ਵਿੱਚ ਪਿਛਲੇ ਕੁਝ ਸਮੇਂ ਦੌਰਾਨ ਹੋਈਆਂ ਫਿਰੌਤੀ ਅਤੇ ਫਾਇਰਿੰਗ ਦੀਆਂ ਵੱਖ-ਵੱਖ ਘਟਨਾਵਾਂ ਵਿੱਚ ਲੋੜੀਂਦੇ ਪੰਜਵੇਂ ਮੁਲ
ਬਰਾਮਦ ਹਥਿਆਰ।


ਹਥਿਆਰ ਬਰਾਮਦ ਕਰਵਾਉਣ ਗਈ ਪੁਲਿਸ ਟੀਮ 'ਤੇ ਕੀਤੀ ਕਥਿਤ ਫਾਇਰਿੰਗਜਵਾਬੀ ਕਾਰਵਾਈ ਵਿੱਚ ਲੱਤ 'ਚ ਲੱਗੀ ਗੋਲੀ; ਸਿਵਲ ਹਸਪਤਾਲ ਵਿੱਚ ਦਾਖ਼ਲਬਟਾਲਾ, 01 ਜੁਲਾਈ (ਹਿੰ.ਸ.)| ਬਟਾਲਾ ਸ਼ਹਿਰ ਵਿੱਚ ਪਿਛਲੇ ਕੁਝ ਸਮੇਂ ਦੌਰਾਨ ਹੋਈਆਂ ਫਿਰੌਤੀ ਅਤੇ ਫਾਇਰਿੰਗ ਦੀਆਂ ਵੱਖ-ਵੱਖ ਘਟਨਾਵਾਂ ਵਿੱਚ ਲੋੜੀਂਦੇ ਪੰਜਵੇਂ ਮੁਲਜ਼ਮ ਮਲਕੀਤ ਸਿੰਘ ਉਰਫ਼ ਬਿੱਲਾ ਚਿੱਜੜ (28), ਪੁੱਤਰ ਵਸਨ ਸਿੰਘ, ਵਾਸੀ ਕਾਹਨੂੰਵਾਨ ਰੋਡ, ਬਟਾਲਾ, ਨੂੰ ਪੁਲਿਸ ਵੱਲੋਂ ਉਸ ਦੇ ਵਰਤੇ ਗਏ ਹਥਿਆਰ ਦੀ ਬਰਾਮਦਗੀ ਲਈ ਅਲੀਵਾਲ ਇਲਾਕੇ ਵਿੱਚ ਨਹਿਰ ਕਿਨਾਰੇ ਲਿਜਾਇਆ ਗਿਆ ਸੀ।ਪੁਲਿਸ ਅਨੁਸਾਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਮੌਕੇ 'ਤੇ ਲੁਕਾ ਕੇ ਰੱਖੀ ਪਿਸਤੌਲ ਕੱਢ ਕੇ ਅਚਾਨਕ ਪੁਲਿਸ ਟੀਮ 'ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਹ ਪੁਲਿਸ ਨਿਗਰਾਨੀ ਹੇਠ ਇਲਾਜ ਅਧੀਨ ਹੈ।ਪੁਲਿਸ ਮੁਤਾਬਕ ਮਲਕੀਤ ਸਿੰਘ ਉਰਫ਼ ਬਿੱਲਾ ਚਿੱਜੜ ਬਟਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹੋਈਆਂ ਕਈ ਫਿਰੌਤੀ ਅਤੇ ਫਾਇਰਿੰਗ ਦੀਆਂ ਵਾਰਦਾਤਾਂ ਵਿੱਚ ਲੋੜੀਂਦਾ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਸ ਨੇ ਕਥਿਤ ਤੌਰ 'ਤੇ ਫੈਸ਼ਨ ਲੰਡਨ ਗਾਰਮੈਂਟਸ, ਇੱਕ ਕਾਰ ਡੀਲਰ ਦੇ ਅਦਾਰੇ ਅਤੇ ਰਾਈਫਲ ਰੈਸਟੋਰੈਂਟ ਸਮੇਤ ਕਈ ਥਾਵਾਂ 'ਤੇ ਫਾਇਰਿੰਗ ਕਰਕੇ ਦਹਿਸ਼ਤ ਦਾ ਮਾਹੌਲ ਬਣਾਇਆ ਸੀ। ਉਸ 'ਤੇ ਫਿਰੌਤੀ ਮੰਗਣ ਦੇ ਵੀ ਦੋਸ਼ ਹਨ।ਘਟਨਾ ਦੀ ਸੂਚਨਾ ਮਿਲਦੇ ਹੀ ਐਸਪੀ (ਪੀਬੀਆਈ) ਰਮਨਿੰਦਰ ਸਿੰਘ, ਡੀਐਸਪੀ ਸਿਟੀ ਸੁਖਇੰਦਰ ਸਿੰਘ, ਡੀਐਸਪੀ ਲਲਿਤ ਕੁਮਾਰ, ਥਾਣਾ ਸਿਵਲ ਲਾਈਨ ਦੇ ਐਸਐਚਓ ਗੁਰਮੀਤ ਸਿੰਘ, ਥਾਣਾ ਘਣੀਏ ਕੇ ਬਾਂਗਰ ਦੇ ਐਸਐਚਓ ਲਖਬੀਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਫੋਰੈਂਸਿਕ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਸੂਤਰਾਂ ਅਨੁਸਾਰ ਮਲਕੀਤ ਸਿੰਘ ਉਰਫ਼ ਬਿੱਲਾ ਚਿੱਜੜ ਖ਼ਿਲਾਫ਼ ਪਹਿਲਾਂ ਤੋਂ ਦਰਜਨ ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ। ਮੁੱਢਲੀ ਜਾਣਕਾਰੀ ਅਨੁਸਾਰ ਉਸ ਖ਼ਿਲਾਫ਼ ਫਾਇਰਿੰਗ, ਧਮਕੀ ਅਤੇ ਹੋਰ ਗੰਭੀਰ ਅਪਰਾਧਾਂ ਨਾਲ ਸਬੰਧਤ ਕਈ ਕੇਸ ਦਰਜ ਹਨ। ਪੁਲਿਸ ਉਸ ਦੇ ਹੋਰ ਸਾਥੀਆਂ ਅਤੇ ਅਪਰਾਧਿਕ ਨੈੱਟਵਰਕ ਦੀ ਵੀ ਜਾਂਚ ਕਰ ਰਹੀ ਹੈ।ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਅਤੇ ਸੰਗਠਿਤ ਅਪਰਾਧ 'ਤੇ ਨੱਥ ਪਾਉਣ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ। ਫਿਰੌਤੀ ਅਤੇ ਫਾਇਰਿੰਗ ਵਰਗੀਆਂ ਵਾਰਦਾਤਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋਂ ਬਚਣ ਨਹੀਂ ਦਿੱਤਾ ਜਾਵੇਗਾ। ਮੁਲਜ਼ਮ ਤੋਂ ਇਲਾਜ ਦੌਰਾਨ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande