ਪੰਜਾਬ ਵਿੱਚ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਾਵਰਕਾਮ ਵੱਲੋਂ 24 ਘੰਟੇ ਕੰਟਰੋਲ ਰੂਮ ਸਥਾਪਤ
ਸ਼ਿਕਾਇਤਾਂ ਲਈ ਵਿਸ਼ੇਸ਼ ਹੈਲਪਲਾਈਨ ਜਾਰੀ ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਵਧੀ ਬਿਜਲੀ ਦੀ ਮੰਗ ਲੋਕਾਂ ਨੂੰ ਡਿਜ਼ੀਟਲ ਮਾਧਿਅਮ ਰਾਹੀਂ ਸ਼ਿਕਾਇਤ ਦਰਜ ਕਰਵਾਉਣ ਦੀ ਅਪੀਲ ਚੰਡੀਗੜ੍ਹ, 01 ਜੁਲਾਈ (ਹਿੰ.ਸ.)| ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐੱਸਪੀਸੀਐੱਲ) ਨੇ ਗਰਮੀ ਅਤੇ ਝੋਨੇ ਦੀ ਲੁਆਈ ਦ
ਹੈਲਪਲਾਈਨ ਨੰਬਰ ਦੀ ਫੋਟੋ।


ਸ਼ਿਕਾਇਤਾਂ ਲਈ ਵਿਸ਼ੇਸ਼ ਹੈਲਪਲਾਈਨ ਜਾਰੀ

ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਵਧੀ ਬਿਜਲੀ ਦੀ ਮੰਗ

ਲੋਕਾਂ ਨੂੰ ਡਿਜ਼ੀਟਲ ਮਾਧਿਅਮ ਰਾਹੀਂ ਸ਼ਿਕਾਇਤ ਦਰਜ ਕਰਵਾਉਣ ਦੀ ਅਪੀਲ

ਚੰਡੀਗੜ੍ਹ, 01 ਜੁਲਾਈ (ਹਿੰ.ਸ.)| ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐੱਸਪੀਸੀਐੱਲ) ਨੇ ਗਰਮੀ ਅਤੇ ਝੋਨੇ ਦੀ ਲੁਆਈ ਦੇ ਮੌਜੂਦਾ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਬਿਜਲੀ ਵਿਭਾਗ ਨੇ ਵੱਧ ਪ੍ਰਭਾਵਿਤ ਇਲਾਕਿਆਂ ਦੀ ਨਿਗਰਾਨੀ ਲਈ ਹਰ ਜ਼ੋਨ ਅਤੇ ਮੁੱਖ ਦਫ਼ਤਰ ਪਟਿਆਲਾ ਵਿੱਚ 24 ਘੰਟੇ ਚੱਲਣ ਵਾਲੇ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤੇ ਹਨ।

ਵਿਭਾਗ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਬਿਜਲੀ ਸਪਲਾਈ ਬੰਦ ਹੋਣ ਜਾਂ ਬਿੱਲਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ ਲਈ ਡਿਜ਼ੀਟਲ ਸੇਵਾਵਾਂ ਦੀ ਵਰਤੋਂ ਕੀਤੀ ਜਾਵੇ। ਖਪਤਕਾਰ 'ਪੀਐੱਸਪੀਸੀਐੱਲ ਕੰਜ਼ਿਊਮਰ ਸਰਵਿਸਿਜ਼ ਮੋਬਾਈਲ ਐਪ' ਨੂੰ ਗੂਗਲ ਪਲੇ ਸਟੋਰ ਜਾਂ ਐਪਲ ਐਪ ਸਟੋਰ ਤੋਂ ਡਾਊਨਲੋਡ ਕਰ ਸਕਦੇ ਹਨ ਜਾਂ ਜਾਰੀ ਕੀਤੇ ਕਿਊਆਰ ਕੋਡ ਨੂੰ ਸਕੈਨ ਕਰਕੇ ਵੀ ਐਪ ਹਾਸਲ ਕਰ ਸਕਦੇ ਹਨ।

ਇਨ੍ਹਾਂ ਮਾਧਿਅਮਾਂ ਰਾਹੀਂ ਦਰਜ ਕਰਵਾ ਸਕਦੇ ਹੋ ਸ਼ਿਕਾਇਤ

-

1912 'ਤੇ ਕਾਲ ਜਾਂ ਐਸਐਮਐਸ ਕਰਕੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

-

ਬਿਜਲੀ ਸਪਲਾਈ ਬੰਦ ਹੋਣ 'ਤੇ No Supply ਲਿਖ ਕੇ 1912 'ਤੇ ਐਸਐਮਐਸ ਭੇਜਿਆ ਜਾ ਸਕਦਾ ਹੈ।

-

ਟੋਲ-ਫ੍ਰੀ ਨੰਬਰ 1800-180-1512 'ਤੇ ਮਿਸਡ ਕਾਲ ਦੇ ਕੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

-

96461-01912 ਨੰਬਰ 'ਤੇ ਵਟਸਐਪ ਰਾਹੀਂ ਵੀ ਸ਼ਿਕਾਇਤ ਭੇਜੀ ਜਾ ਸਕਦੀ ਹੈ।

-

ਲਿਖਤੀ ਸ਼ਿਕਾਇਤ ਲਈ 1912@pspcl.in 'ਤੇ ਈ-ਮੇਲ ਕੀਤੀ ਜਾ ਸਕਦੀ ਹੈ।

ਵਿਭਾਗ ਨੇ ਕਿਹਾ ਹੈ ਕਿ ਜੇਕਰ ਕੋਈ ਖਪਤਕਾਰ ਸ਼ਿਕਾਇਤ ਦੇ ਨਿਪਟਾਰੇ ਤੋਂ ਸੰਤੁਸ਼ਟ ਨਹੀਂ ਹੈ ਤਾਂ ਉਹ ਮੋਬਾਈਲ ਐਪ ਰਾਹੀਂ ਆਪਣਾ ਫੀਡਬੈਕ ਜਾਂ ਟਿੱਪਣੀ ਮੁੜ ਭੇਜ ਸਕਦਾ ਹੈ। ਇਸ ਤੋਂ ਇਲਾਵਾ ਫੇਸਬੁੱਕ, ਐਕਸ (ਟਵਿੱਟਰ), ਇੰਸਟਾਗ੍ਰਾਮ ਅਤੇ ਯੂਟਿਊਬ 'ਤੇ @pspclpb ਰਾਹੀਂ ਵੀ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਦੌਰਾਨ ਪੰਜਾਬ ਵਿੱਚ ਲਗਾਤਾਰ ਬਿਜਲੀ ਕੱਟਾਂ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਕਿਸਾਨ ਮਜ਼ਦੂਰ ਮੋਰਚਾ ਸਮੇਤ ਕਈ ਕਿਸਾਨ ਜਥੇਬੰਦੀਆਂ ਨੇ ਪਾਵਰਕਾਮ ਦੇ ਦਫ਼ਤਰਾਂ ਅੱਗੇ ਪ੍ਰਦਰਸ਼ਨ ਕਰਕੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਦੀ ਕਮੀ ਕਾਰਨ ਝੋਨੇ ਦੀ ਲੁਆਈ ਅਤੇ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ।

ਬਿਜਲੀ ਸੰਕਟ ਦਾ ਅਸਰ ਸਿਰਫ਼ ਖੇਤੀਬਾੜੀ ਤੱਕ ਸੀਮਤ ਨਹੀਂ ਹੈ। ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਘਰੇਲੂ ਖਪਤਕਾਰ ਵੀ ਵਾਰ-ਵਾਰ ਬਿਜਲੀ ਕੱਟਾਂ ਅਤੇ ਅਨਿਯਮਿਤ ਸਪਲਾਈ ਕਾਰਨ ਪ੍ਰੇਸ਼ਾਨ ਹਨ। ਭਿਆਨਕ ਗਰਮੀ ਵਿੱਚ ਲੰਬੇ ਸਮੇਂ ਦੀ ਬਿਜਲੀ ਕਟੌਤੀ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ, ਕੂਲਰ ਅਤੇ ਹੋਰ ਬਿਜਲੀ ਉਪਕਰਨ ਵੀ ਪ੍ਰਭਾਵਿਤ ਹੋ ਰਹੇ ਹਨ।

ਸੋਮਵਾਰ ਨੂੰ ਪੰਜਾਬ ਵਿੱਚ ਬਿਜਲੀ ਦੀ ਮੰਗ ਇਸ ਸੀਜ਼ਨ ਦੇ ਸਭ ਤੋਂ ਉੱਚੇ ਪੱਧਰ 16,130 ਮੈਗਾਵਾਟ ਤੱਕ ਪਹੁੰਚ ਗਈ। ਸੂਬੇ ਦੀ ਨਿਰਧਾਰਤ ਡਰਾਅਲ ਸੀਮਾ 10,350 ਮੈਗਾਵਾਟ ਹੈ, ਪਰ ਵਧਦੀ ਮੰਗ ਨੂੰ ਪੂਰਾ ਕਰਨ ਲਈ ਪਾਵਰਕਾਮ ਨੂੰ ਕੇਂਦਰੀ ਪੂਲ ਅਤੇ ਬਾਹਰੀ ਗਰਿੱਡ ਤੋਂ ਵਾਧੂ ਬਿਜਲੀ ਲੈਣੀ ਪੈ ਰਹੀ ਹੈ।

ਇਸ ਸਮੇਂ ਸੂਬੇ ਨੂੰ ਬਾਹਰੀ ਗਰਿੱਡ ਤੋਂ ਕਰੀਬ 10,605 ਮੈਗਾਵਾਟ ਬਿਜਲੀ ਮਿਲ ਰਹੀ ਹੈ, ਜਦਕਿ ਵੱਖ-ਵੱਖ ਥਰਮਲ ਅਤੇ ਹੋਰ ਬਿਜਲੀ ਘਰਾਂ ਤੋਂ ਲਗਭਗ 5,361 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਮੰਗ ਅਤੇ ਸਪਲਾਈ ਵਿਚਕਾਰ ਫ਼ਰਕ ਬਣਿਆ ਹੋਇਆ ਹੈ।

ਵਿਭਾਗ ਅਨੁਸਾਰ ਵਧਦੀ ਮੰਗ ਅਤੇ ਕੁਝ ਉਤਪਾਦਨ ਇਕਾਈਆਂ ਦੇ ਪ੍ਰਭਾਵਿਤ ਹੋਣ ਕਾਰਨ ਬਿਜਲੀ ਐਕਸਚੇਂਜ ਤੋਂ ਉੱਚੀਆਂ ਕੀਮਤਾਂ 'ਤੇ ਵਾਧੂ ਬਿਜਲੀ ਖਰੀਦਣੀ ਪੈ ਰਹੀ ਹੈ, ਜਿਸ ਨਾਲ ਆਰਥਿਕ ਦਬਾਅ ਵੀ ਵਧ ਰਿਹਾ ਹੈ। ਇਸ ਦਾ ਸਭ ਤੋਂ ਵੱਧ ਅਸਰ ਕਿਸਾਨਾਂ 'ਤੇ ਪੈ ਰਿਹਾ ਹੈ, ਜੋ ਝੋਨੇ ਦੀ ਫ਼ਸਲ ਲਈ ਨਿਯਮਤ ਬਿਜਲੀ ਸਪਲਾਈ ਦੀ ਮੰਗ ਕਰ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande