ਦਿੱਲੀ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਲੁਧਿਆਣਾ, 10 ਜੁਲਾਈ (ਹਿੰ.ਸ.)| ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਨੇੜਲੇ ਪਿੰਡ ਗੱਗੜਾ ਦੇ ਰਹਿਣ ਵਾਲੇ ਭਾਰਤੀ ਫੌਜ ਦੇ ਜਵਾਨ ਨਾਇਕ ਸਿਕੰਦਰ ਸਿੰਘ ਦਾ ਦਿੱਲੀ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਸ਼ੁੱਕਰਵਾਰ ਸਵੇਰੇ ਉਨ੍ਹਾਂ ਦੀ ਦੇਹ ਜੱਦੀ ਪਿੰਡ ਲਿਆਂਦੀ ਗਈ, ਜਿੱਥੇ ਪਰਿਵ
ਦਿੱਲੀ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ


ਲੁਧਿਆਣਾ, 10 ਜੁਲਾਈ (ਹਿੰ.ਸ.)| ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਨੇੜਲੇ ਪਿੰਡ ਗੱਗੜਾ ਦੇ ਰਹਿਣ ਵਾਲੇ ਭਾਰਤੀ ਫੌਜ ਦੇ ਜਵਾਨ ਨਾਇਕ ਸਿਕੰਦਰ ਸਿੰਘ ਦਾ ਦਿੱਲੀ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਸ਼ੁੱਕਰਵਾਰ ਸਵੇਰੇ ਉਨ੍ਹਾਂ ਦੀ ਦੇਹ ਜੱਦੀ ਪਿੰਡ ਲਿਆਂਦੀ ਗਈ, ਜਿੱਥੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਈਗੀ ਦਿੱਤੀ।ਸਿਕੰਦਰ ਸਿੰਘ ਦਾ ਸੈਨਿਕ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਭਾਰਤੀ ਫੌਜ ਦੇ ਜਵਾਨਾਂ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ, ਜਦਕਿ ਉਨ੍ਹਾਂ ਦੇ ਭਰਾ ਨੇ ਚਿਖਾ ਨੂੰ ਮੁਖ ਅਗਨੀ ਭੇਟ ਕੀਤੀ। ਸਿਕੰਦਰ ਸਿੰਘ ਭਾਰਤੀ ਫੌਜ ਦੀ 5 ਸਿੱਖ ਲਾਈਟ ਇਨਫੈਂਟਰੀ ਵਿੱਚ ਤਾਇਨਾਤ ਸਨ।ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਰਮਨਜੀਤ ਕੌਰ ਅਤੇ ਦੋ ਨਿੱਕੀਆਂ ਧੀਆਂ ਹਨ। ਵੱਡੀ ਧੀ ਕਰੀਬ ਢਾਈ ਸਾਲ ਦੀ ਹੈ, ਜਦਕਿ ਛੋਟੀ ਧੀ ਅੱਠ ਮਹੀਨੇ ਦੀ ਹੈ। ਸਿਕੰਦਰ ਸਿੰਘ ਦੀ ਪਤਨੀ ਰਮਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਆਪਣੇ ਪਤੀ ਨਾਲ ਆਖਰੀ ਵਾਰ ਚਾਰ ਦਿਨ ਪਹਿਲਾਂ ਫੋਨ 'ਤੇ ਗੱਲ ਹੋਈ ਸੀ। ਉਸ ਸਮੇਂ ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਸੀਨੇ ਵਿੱਚ ਬਹੁਤ ਦਰਦ ਹੈ ਅਤੇ ਉਹ ਢੰਗ ਨਾਲ ਬੋਲ ਵੀ ਨਹੀਂ ਸਕਦੇ। ਇਸ ਤੋਂ ਬਾਅਦ ਉਹ ਆਪਣੀਆਂ ਧੀਆਂ ਨਾਲ ਵੀ ਗੱਲ ਨਹੀਂ ਕਰ ਸਕੇ।ਰਮਨਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਤੀ ਦੀ ਦੇਸ਼ ਸੇਵਾ 'ਤੇ ਮਾਣ ਹੈ। ਉਨ੍ਹਾਂ ਦੱਸਿਆ ਕਿ ਵਿਆਹ ਤੋਂ ਬਾਅਦ ਸਿਕੰਦਰ ਸਿੰਘ ਨੇ ਉਨ੍ਹਾਂ ਨੂੰ ਅੱਗੇ ਪੜ੍ਹਨ ਲਈ ਪ੍ਰੇਰਿਤ ਕੀਤਾ ਅਤੇ ਐਮ.ਏ. ਤੇ ਬੀ.ਐੱਡ. ਤੱਕ ਦੀ ਪੜ੍ਹਾਈ ਪੂਰੀ ਕਰਵਾਈ। ਉਨ੍ਹਾਂ ਸਰਕਾਰ ਕੋਲ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਦੋਵੇਂ ਧੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇ।33 ਸਾਲਾ ਨਾਇਕ ਸਿਕੰਦਰ ਸਿੰਘ ਕਰੀਬ 16 ਸਾਲ ਪਹਿਲਾਂ ਇੱਕ ਸਧਾਰਨ ਮਜ਼ਦੂਰ ਪਰਿਵਾਰ ਵਿੱਚੋਂ ਭਾਰਤੀ ਫੌਜ ਵਿੱਚ ਭਰਤੀ ਹੋਏ ਸਨ। ਤਿੰਨ ਭਰਾਵਾਂ ਵਿੱਚ ਸਭ ਤੋਂ ਵੱਡੇ ਹੋਣ ਕਰਕੇ ਉਨ੍ਹਾਂ ਨੇ ਛੋਟੀ ਉਮਰ ਤੋਂ ਹੀ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਸੰਭਾਲੀਆਂ ਅਤੇ ਆਰਥਿਕ ਤੌਰ 'ਤੇ ਪਰਿਵਾਰ ਦਾ ਸਹਾਰਾ ਬਣੇ।ਕਰੀਬ ਪੰਜ ਸਾਲ ਪਹਿਲਾਂ ਉਨ੍ਹਾਂ ਦਾ ਵਿਆਹ ਹੋਇਆ ਸੀ। ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਦੋ ਮਾਸੂਮ ਧੀਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande