
ਰਈਆ, 10 ਜੁਲਾਈ (ਹਿੰ.ਸ.)| ਨਗਰ ਪੰਚਾਇਤ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ ਅਤੇ ਵਾਰਡ ਨੰਬਰ 12 ਦੇ ਕੌਂਸਲਰ ਵਿਸ਼ਾਲ ਮੰਨਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹੀਦ ਬਾਬਾ ਜੀਵਨ ਸਿੰਘ ਮਹੱਲਾ, ਵਾਰਡ ਨੰਬਰ 12 ਦੇ ਜੰਝ ਘਰ ਵਿਖੇ ਪਾਣੀ ਦੀ ਸੰਭਾਲ, ਕਚਰਾ ਪ੍ਰਬੰਧਨ ਅਤੇ ਸਫ਼ਾਈ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਇਹ ਸੈਮੀਨਾਰ ਸੈਕਟਰੀ ਬਚਿੱਤਰ ਸਿੰਘ, ਕੁਲਵਿੰਦਰ ਕੌਰ (ਸੀ.ਐੱਫ.), ਕੋਮਲਪ੍ਰੀਤ ਕੌਰ (ਮੋਟੀਵੇਟਰ), ਗੁਰਵਿੰਦਰ ਕੌਰ (ਸੀ.ਐੱਫ.) ਅਤੇ ਸਖਵਿੰਦਰ ਕੌਰ (ਮੋਟੀਵੇਟਰ) ਦੀ ਅਗਵਾਈ ਹੇਠ ਸਮਾਜ ਸੇਵੀ ਸੁਖਵਿੰਦਰ ਸਿੰਘ ਮੱਤੇਵਾਲ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੰਜੀਵ ਭੰਡਾਰੀ, ਕੌਂਸਲਰ ਵਿਸ਼ਾਲ ਮੰਨਣ, ਕੁਲਵਿੰਦਰ ਕੌਰ, ਸਮਾਜ ਸੇਵੀ ਸੁਖਵਿੰਦਰ ਸਿੰਘ ਮੱਤੇਵਾਲ, ਰਾਕੇਸ਼ ਮੰਨਣ, ਬੀਬੀ ਹਰਜੀਤ ਕੌਰ ਅਤੇ ਐਡਵੋਕੇਟ ਹੇਮਦੀਪ ਸ਼ਰਮਾ ਨੇ ਪਾਣੀ ਦੀ ਹਰ ਬੂੰਦ ਨੂੰ ਬਚਾਉਣ, ਕਚਰੇ ਦੇ ਸਹੀ ਪ੍ਰਬੰਧਨ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਮਾਨ ਅਤੇ ਕੌਂਸਲਰ ਰਾਜਿੰਦਰ ਸਿੰਘ ਰਿੱਖੀ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਵਾਤਾਵਰਨ ਸੰਭਾਲ ਲਈ ਲੋਕਾਂ ਨੂੰ ਜਾਗਰੂਕ ਰਹਿਣ ਦਾ ਸੱਦਾ ਦਿੱਤਾ। ਸੈਮੀਨਾਰ ਦੌਰਾਨ ਹਾਜ਼ਰ ਸ਼ਹਿਰੀਆਂ ਨੂੰ ਮੁਫ਼ਤ ਪੌਦੇ ਵੀ ਵੰਡੇ ਗਏ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਸ. ਭੁਪਿੰਦਰ ਸਿੰਘ (ਸਾਬਕਾ ਸੈਕਟਰੀ ਇੰਸਪੈਕਟਰ), ਸੰਦੀਪ ਕੁਮਾਰ ਬੋਬੀ, ਗੁਰਦਰਸ਼ਨ ਸਿੰਘ ਮਾਨ, ਬਲਦੇਵ ਸਿੰਘ ਰੰਧਾਵਾ, ਮਨੋਜ ਕੁਮਾਰ, ਬੀਬੀ ਗੁਰਜੀਤ ਕੌਰ, ਮੈਡਮ ਰਾਜਨ, ਸਤਬੀਰ ਸਿੰਘ ਸੂਰੀਆ, ਬਲਜਿੰਦਰ ਸਿੰਘ ਕੇੜੀ ਅਤੇ ਬਲਕਾਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।ਨਗਰ ਪੰਚਾਇਤ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ ਨੇ ਸਮਾਜ ਸੇਵੀ ਸੁਖਵਿੰਦਰ ਸਿੰਘ ਮੱਤੇਵਾਲ ਨੂੰ ਸਮਾਜ ਭਲਾਈ ਅਤੇ ਵਾਤਾਵਰਨ ਸੰਭਾਲ ਨਾਲ ਜੁੜੀਆਂ ਮੁਹਿੰਮਾਂ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਹਿੰਦੂਸਥਾਨ ਸਮਾਚਾਰ / GURSHARAN SINGH