ਬਠਿੰਡਾ ਪੁਲਿਸ ਦਾ 'ਆਪ੍ਰੇਸ਼ਨ ਪ੍ਰਹਾਰ', 141 ਸ਼ੱਕੀ ਵਿਅਕਤੀ ਹਿਰਾਸਤ ਵਿੱਚ ਲਏ
23 ਚੋਰੀ ਦੇ ਮੋਟਰਸਾਈਕਲ, ਹਥਿਆਰ ਤੇ ਹੈਰੋਇਨ ਬਰਾਮਦ ਬਠਿੰਡਾ, 10 ਜੁਲਾਈ (ਹਿੰ.ਸ.)| ਪੰਜਾਬ ਪੁਲਿਸ ਦੇ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ ''ਤੇ ਬਠਿੰਡਾ ਪੁਲਿਸ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਭਰ ਵਿੱਚ ''ਆਪ੍ਰੇਸ਼ਨ ਪ੍ਰਹਾਰ'' ਚਲਾਉਂਦਿਆਂ ਵੱਡੇ ਪੱਧਰ ''ਤੇ ਸਰਚ ਆਪ੍ਰੇਸ਼ਨ ਕੀਤਾ। ਇਸ ਦੌਰਾਨ 141 ਸ
ਆਪ੍ਰੇਸ਼ਨ ਪ੍ਰਹਾਰ ਤਹਿਤ ਜਾਂਚ ਕਰਦੀ ਹੋਈ ਪੁਲਿਸ।


23 ਚੋਰੀ ਦੇ ਮੋਟਰਸਾਈਕਲ, ਹਥਿਆਰ ਤੇ ਹੈਰੋਇਨ ਬਰਾਮਦ

ਬਠਿੰਡਾ, 10 ਜੁਲਾਈ (ਹਿੰ.ਸ.)| ਪੰਜਾਬ ਪੁਲਿਸ ਦੇ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਠਿੰਡਾ ਪੁਲਿਸ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਭਰ ਵਿੱਚ 'ਆਪ੍ਰੇਸ਼ਨ ਪ੍ਰਹਾਰ' ਚਲਾਉਂਦਿਆਂ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਕੀਤਾ। ਇਸ ਦੌਰਾਨ 141 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਹ ਜਾਣਕਾਰੀ ਐੱਸਐੱਸਪੀ ਜੋਤੀ ਯਾਦਵ ਬੈਂਸ ਨੇ ਦਿੱਤੀ।

ਐੱਸਐੱਸਪੀ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਅਪਰਾਧੀਆਂ ਅਤੇ ਵੱਖ-ਵੱਖ ਮਾਮਲਿਆਂ ਵਿੱਚ ਫਰਾਰ ਚੱਲ ਰਹੇ ਮੁਲਜ਼ਮਾਂ ਨੂੰ ਕਾਬੂ ਕਰਨਾ ਸੀ। ਇਸ ਲਈ 58 ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ, ਜਿਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਕਾਰਵਾਈ ਦੀ ਜ਼ਿੰਮੇਵਾਰੀ ਸੌਂਪੀ ਗਈ।

ਪੁਲਿਸ ਮੁਤਾਬਕ ਹਿਰਾਸਤ ਵਿੱਚ ਲਏ ਗਏ 141 ਵਿਅਕਤੀਆਂ ਵਿੱਚੋਂ 41 ਕੋਲੋਂ ਚੋਰੀ ਦਾ ਸਮਾਨ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ 23 ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਆਪ੍ਰੇਸ਼ਨ ਦੌਰਾਨ ਦੋ ਨਾਜਾਇਜ਼ ਹਥਿਆਰ ਵੀ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇੱਕ .30 ਬੋਰ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹੈ।

ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲਿਸ ਨੇ 85 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 150 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਕੁਝ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਗਿਆ ਹੈ। ਐੱਸਐੱਸਪੀ ਜੋਤੀ ਯਾਦਵ ਬੈਂਸ ਨੇ ਦੱਸਿਆ ਕਿ 'ਆਪ੍ਰੇਸ਼ਨ ਪ੍ਰਹਾਰ' ਹਾਲੇ ਵੀ ਜਾਰੀ ਹੈ ਅਤੇ ਸ਼ਾਮ ਤੱਕ ਹੋਰ ਵੀ ਅਹਿਮ ਬਰਾਮਦਗੀਆਂ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਪਰਾਧ ਅਤੇ ਨਸ਼ਾ ਤਸਕਰੀ ਖ਼ਿਲਾਫ਼ ਅਜਿਹੀਆਂ ਮੁਹਿੰਮਾਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande