ਫਾਜ਼ਿਲਕਾ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੇ 17 ਸਾਲਾ ਲੜਕੀ ਦਾ ਬਾਲ ਵਿਆਹ ਰੋਕਿਆ
ਫਾਜ਼ਿਲਕਾ, 10 ਜੁਲਾਈ (ਹਿੰ.ਸ.)| ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫਾਜ਼ਿਲਕਾ ਨੇ ਤੁਰੰਤ ਕਾਰਵਾਈ ਕਰਦਿਆਂ 17 ਸਾਲਾ ਨਾਬਾਲਗ ਲੜਕੀ ਦਾ ਬਾਲ ਵਿਆਹ ਰੁਕਵਾਇਆ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਦੀ ਅਗਵਾਈ ਹੇਠ ਟੀਮ ਨੇ ਸਮੇਂ ਸਿਰ ਦਖ਼ਲ ਦੇ ਕੇ ਇੱਕ ਨਾਬਾਲਗ ਲੜਕੀ ਦੀ ਜ਼ਿੰਦਗੀ ਅਤੇ ਭਵਿੱਖ ਨੂੰ
ਫਾਜ਼ਿਲਕਾ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੇ 17 ਸਾਲਾ ਲੜਕੀ ਦਾ ਬਾਲ ਵਿਆਹ ਰੋਕਿਆ


ਫਾਜ਼ਿਲਕਾ, 10 ਜੁਲਾਈ (ਹਿੰ.ਸ.)| ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫਾਜ਼ਿਲਕਾ ਨੇ ਤੁਰੰਤ ਕਾਰਵਾਈ ਕਰਦਿਆਂ 17 ਸਾਲਾ ਨਾਬਾਲਗ ਲੜਕੀ ਦਾ ਬਾਲ ਵਿਆਹ ਰੁਕਵਾਇਆ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਦੀ ਅਗਵਾਈ ਹੇਠ ਟੀਮ ਨੇ ਸਮੇਂ ਸਿਰ ਦਖ਼ਲ ਦੇ ਕੇ ਇੱਕ ਨਾਬਾਲਗ ਲੜਕੀ ਦੀ ਜ਼ਿੰਦਗੀ ਅਤੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੀ ਇੱਕ 17 ਸਾਲਾ ਲੜਕੀ ਦਾ ਵਿਆਹ ਉਸ ਤੋਂ ਵੱਡੀ ਉਮਰ ਦੇ ਨੌਜਵਾਨ ਨਾਲ ਕਰਵਾਇਆ ਜਾ ਰਿਹਾ ਸੀ। ਵਿਆਹ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਤੁਰੰਤ ਪਿੰਡ ਪਹੁੰਚੀ ਅਤੇ ਲੜਕੀ ਦੇ ਮਾਪਿਆਂ ਅਤੇ ਲੜਕੇ ਦੇ ਪਰਿਵਾਰ ਨਾਲ ਗੱਲਬਾਤ ਕਰਕੇ ਬਾਲ ਵਿਆਹ ਨਾ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਟੀਮ ਨੇ ਲੜਕੀ ਦੀ ਪੜ੍ਹਾਈ ਜਾਰੀ ਰੱਖਣ ਅਤੇ ਉਸ ਦੇ ਭਵਿੱਖ ਨੂੰ ਤਰਜੀਹ ਦੇਣ ਲਈ ਵੀ ਪਰਿਵਾਰਾਂ ਨੂੰ ਪ੍ਰੇਰਿਤ ਕੀਤਾ।ਮੌਕੇ 'ਤੇ ਮੌਜੂਦ ਪਿੰਡ ਦੇ ਸਰਪੰਚ, ਆਂਗਣਵਾੜੀ ਵਰਕਰ ਅਤੇ ਪੁਲਿਸ ਕਰਮਚਾਰੀਆਂ ਨੂੰ ਲੜਕੀ ਦੀ ਸਥਿਤੀ 'ਤੇ ਨਜ਼ਰ ਰੱਖਣ ਅਤੇ ਉਸ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੋਵੇਂ ਪਰਿਵਾਰਾਂ ਨੂੰ ਦੱਸਿਆ ਕਿ ਸਰਕਾਰੀ ਨਿਯਮਾਂ ਅਨੁਸਾਰ ਵਿਆਹ ਲਈ ਲੜਕੇ ਦੀ ਘੱਟੋ-ਘੱਟ ਉਮਰ 21 ਸਾਲ ਅਤੇ ਲੜਕੀ ਦੀ 18 ਸਾਲ ਹੋਣੀ ਲਾਜ਼ਮੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਨਾਬਾਲਗ ਦਾ ਵਿਆਹ ਕਰਵਾਉਂਦਾ ਹੈ ਤਾਂ ਲੜਕੇ ਅਤੇ ਲੜਕੀ ਦੇ ਪਰਿਵਾਰਾਂ, ਵਿਆਹ ਕਰਵਾਉਣ ਵਾਲੇ ਗ੍ਰੰਥੀ, ਫੋਟੋਗ੍ਰਾਫਰ ਅਤੇ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਹੋਰ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਅਤੇ ਐਫ਼ਆਈਆਰ ਦਰਜ ਕੀਤੀ ਜਾ ਸਕਦੀ ਹੈ।ਇਸ ਕਾਰਵਾਈ ਵਿੱਚ ਸੁਪਰਵਾਈਜ਼ਰ ਕਮਲੇਸ਼, ਲੀਗਲ ਕਮ-ਪ੍ਰੋਬੇਸ਼ਨ ਅਫ਼ਸਰ ਅਜੈ ਸ਼ਰਮਾ, ਜਸਵਿੰਦਰ ਕੌਰ, ਚਾਈਲਡ ਲਾਈਨ ਸੁਪਰਵਾਈਜ਼ਰ ਹਰਸ਼ਰਨਜੀਤ ਕੌਰ ਸਮੇਤ ਪੁਲਿਸ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਸਾਲ 2016 ਤੋਂ ਫਾਜ਼ਿਲਕਾ ਵਿੱਚ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਲਈ ਸੇਵਾਵਾਂ ਨਿਭਾ ਰਹੇ ਹਨ ਅਤੇ ਹੁਣ ਤੱਕ ਕਈ ਬੱਚਿਆਂ ਨੂੰ ਬਾਲ ਵਿਆਹ ਅਤੇ ਹੋਰ ਖ਼ਤਰਿਆਂ ਤੋਂ ਬਚਾ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਚੁੱਕੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande