ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਐੱਚਪੀਵੀ ਵੈਕਸੀਨ ਲਗਵਾਉਣਾ ਸਮੇਂ ਦੀ ਲੋੜ: ਡਾ. ਸੁਰਜੀਤ ਕੌਰ
ਚੰਡੀਗੜ੍ਹ, 10 ਜੁਲਾਈ (ਹਿੰ.ਸ.)| ਪੀ.ਐੱਚ.ਸੀ. ਜੰਡਵਾਲਾ ਭੀਮੇਸ਼ਾਹ ਦੇ ਐੱਸ.ਐੱਮ.ਓ. ਡਾ. ਵਿਕਾਸ ਗਾਂਧੀ ਜੀ ਦੀ ਯੋਗ ਅਗਵਾਈ ਹੇਠ ਏ.ਐੱਮ.ਓ. ਡਾ. ਸੁਰਜੀਤ ਕੌਰ ਵੱਲੋਂ ਸਬ ਸੈਂਟਰ ਖੁੜੰਜ ਅਤੇ ਸਬ ਸੈਂਟਰ ਨੁਕੇਰੀਆਂ ਵਿਖੇ 14–15 ਸਾਲ ਦੀਆਂ ਲੜਕੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਐੱਚਪੀਵੀ ਵੈਕਸੀਨ ਸਬੰਧੀ
ਐੱਚਪੀਵੀ ਵੈਕਸੀਨ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸੁਰਜੀਤ ਕੌਰ।


ਚੰਡੀਗੜ੍ਹ, 10 ਜੁਲਾਈ (ਹਿੰ.ਸ.)| ਪੀ.ਐੱਚ.ਸੀ. ਜੰਡਵਾਲਾ ਭੀਮੇਸ਼ਾਹ ਦੇ ਐੱਸ.ਐੱਮ.ਓ. ਡਾ. ਵਿਕਾਸ ਗਾਂਧੀ ਜੀ ਦੀ ਯੋਗ ਅਗਵਾਈ ਹੇਠ ਏ.ਐੱਮ.ਓ. ਡਾ. ਸੁਰਜੀਤ ਕੌਰ ਵੱਲੋਂ ਸਬ ਸੈਂਟਰ ਖੁੜੰਜ ਅਤੇ ਸਬ ਸੈਂਟਰ ਨੁਕੇਰੀਆਂ ਵਿਖੇ 14–15 ਸਾਲ ਦੀਆਂ ਲੜਕੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਐੱਚਪੀਵੀ ਵੈਕਸੀਨ ਸਬੰਧੀ ਜਾਗਰੂਕ ਕੀਤਾ ਗਿਆ।ਇਸ ਮੌਕੇ ਡਾ. ਸੁਰਜੀਤ ਕੌਰ ਨੇ ਦੱਸਿਆ ਕਿ ਐੱਚਪੀਵੀ ਵੈਕਸੀਨ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਇੱਕ ਸੁਰੱਖਿਅਤ, ਪ੍ਰਭਾਵਸ਼ਾਲੀ ਅਤੇ ਵਿਗਿਆਨਕ ਤੌਰ 'ਤੇ ਪ੍ਰਮਾਣਿਤ ਟੀਕਾ ਹੈ। ਉਨ੍ਹਾਂ ਕਿਹਾ ਕਿ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਇਹ ਟੀਕਾ ਬਹੁਤ ਮਹੱਤਵਪੂਰਨ ਹੈ ਅਤੇ ਸਮੇਂ ਸਿਰ ਟੀਕਾਕਰਨ ਕਰਵਾਉਣ ਨਾਲ ਭਵਿੱਖ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦਾ ਐੱਚਪੀਵੀ ਟੀਕਾਕਰਨ ਨਿਰਧਾਰਤ ਸਮੇਂ ਅਨੁਸਾਰ ਜ਼ਰੂਰ ਕਰਵਾਉਣ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੇ ਭਰਮ ਜਾਂ ਅਫ਼ਵਾਹਾਂ ਵੱਲ ਧਿਆਨ ਨਾ ਦੇਣ। ਇਸ ਦੇ ਨਾਲ ਹੀ ਵੈਕਸੀਨ ਦੇ ਲਾਭਾਂ, ਸੁਰੱਖਿਆ ਅਤੇ ਮਹੱਤਵ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਸੀ.ਐੱਚ.ਓ. ਜਸਪ੍ਰੀਤ ਕੰਬੋਜ, ਜਸਪਾਲ ਸਿੰਘ ਸਿੱਧੂ, ਵੀਰਪਾਲ ਕੌਰ, ਅਮਨਦੀਪ ਕੌਰ ਐੱਮ.ਪੀ.ਐੱਚ.ਡਬਲਿਊ., ਸਮੂਹ ਸਟਾਫ਼, ਆਸ਼ਾ ਵਰਕਰਾਂ, 14–15 ਸਾਲ ਦੀਆਂ ਲੜਕੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande