ਜਲੰਧਰ ਪੁਲਿਸ ਨੇ 23 ਕੇਸਾਂ ਵਿੱਚ ਜ਼ਬਤ 2.229 ਕਿਲੋ ਹੈਰੋਇਨ ਨੂੰ ਕੀਤਾ ਨਸ਼ਟ
ਚੰਡੀਗੜ੍ਹ, 10 ਜੁਲਾਈ (ਹਿੰ.ਸ.)| ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ 23 ਅਪਰਾਧਿਕ ਮਾਮਲਿਆਂ ਵਿੱਚ ਜ਼ਬਤ ਕੀਤੀ ਗਈ ਕੁੱਲ 2.229 ਕਿਲੋਗ੍ਰਾਮ ਹੈਰੋਇਨ ਨੂੰ ਨਸ਼ਟ ਕਰ ਦਿੱ
ਜਲੰਧਰ ਪੁਲਿਸ ਨੇ 23 ਕੇਸਾਂ ਵਿੱਚ ਜ਼ਬਤ 2.229 ਕਿਲੋ ਹੈਰੋਇਨ ਨੂੰ ਕੀਤਾ ਨਸ਼ਟ


ਚੰਡੀਗੜ੍ਹ, 10 ਜੁਲਾਈ (ਹਿੰ.ਸ.)| ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ 23 ਅਪਰਾਧਿਕ ਮਾਮਲਿਆਂ ਵਿੱਚ ਜ਼ਬਤ ਕੀਤੀ ਗਈ ਕੁੱਲ 2.229 ਕਿਲੋਗ੍ਰਾਮ ਹੈਰੋਇਨ ਨੂੰ ਨਸ਼ਟ ਕਰ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਕਾਰਵਾਈ ਨਸ਼ਿਆਂ ਦੇ ਖ਼ਾਤਮੇ ਅਤੇ ਸਮਾਜ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਉਣ ਦੀ ਵਚਨਬੱਧਤਾ ਦਾ ਹਿੱਸਾ ਹੈ।

ਪੰਜਾਬ ਸਰਕਾਰ ਅਤੇ ਡੀਜੀਪੀ ਦੇ ਨਿਰਦੇਸ਼ਾਂ ਅਨੁਸਾਰ ਜਲੰਧਰ ਕਮਿਸ਼ਨਰੇਟ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾ ਰਹੀ ਹੈ। ਇਸੇ ਤਹਿਤ ਪੁਲਿਸ ਦੀ ਵਿਸ਼ੇਸ਼ ਟੀਮ ਦੀ ਨਿਗਰਾਨੀ ਹੇਠ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਵੱਖ-ਵੱਖ ਮਾਮਲਿਆਂ ਵਿੱਚ ਬਰਾਮਦ ਕੀਤੀ ਗਈ ਹੈਰੋਇਨ ਨੂੰ ਸੁਰੱਖਿਅਤ ਢੰਗ ਨਾਲ ਨਸ਼ਟ ਕੀਤਾ ਗਿਆ।

ਪੁਲਿਸ ਬੁਲਾਰੇ ਨੇ ਦੱਸਿਆ ਕਿ ਨਸ਼ਟ ਕੀਤੀ ਗਈ 2.229 ਕਿਲੋਗ੍ਰਾਮ ਹੈਰੋਇਨ ਜਲੰਧਰ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ 23 ਮਾਮਲਿਆਂ ਦੌਰਾਨ ਜ਼ਬਤ ਕੀਤੀ ਗਈ ਸੀ। ਅਦਾਲਤ ਅਤੇ ਡਰੱਗ ਡਿਸਪੋਜ਼ਲ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਨੂੰ ਨਸ਼ਟ ਕੀਤਾ ਗਿਆ, ਤਾਂ ਜੋ ਇਸ ਦਾ ਕਿਸੇ ਵੀ ਤਰ੍ਹਾਂ ਦੁਰਵਰਤੋਂ ਨਾ ਹੋ ਸਕੇ।

ਪੁਲਿਸ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਸਿਰਫ਼ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਹੈ, ਸਗੋਂ ਉਨ੍ਹਾਂ ਦੇ ਵਿੱਤੀ ਨੈੱਟਵਰਕ 'ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਜਲੰਧਰ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਆਲੇ-ਦੁਆਲੇ ਹੋ ਰਹੀਆਂ ਨਸ਼ਾ ਤਸਕਰੀ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ। ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande