ਲਾਲੜੂ ਪੁਲਿਸ ਨੇ 31 ਹਜ਼ਾਰ ਨਸ਼ੀਲੀ ਗੋਲੀਆਂ ਸਮੇਤ ਦੋ ਤਸਕਰ ਕੀਤੇ ਕਾਬੂ
ਲਾਲੜੂ, 10 ਜੁਲਾਈ (ਹਿੰ.ਸ.)| ਲਾਲੜੂ ਪੁਲਿਸ ਨੇ 31,000 ਨਸ਼ੀਲੀਆਂ ਗੋਲੀਆਂ (ਲੋਮੋਟਿਲ) ਸਮੇਤ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਡੀਆਈਜੀ ਰੋਪੜ ਰੇਂਜ ਨਾਨਕ ਸਿੰਘ, ਐੱਸਐੱਸਪੀ ਐੱਸਏਐੱਸ ਨਗਰ ਹਰਮਨਦੀਪ ਸਿੰਘ ਹਾਂਸ ਅਤੇ ਐੱਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿ
ਪੁਲਿਸ ਹਿਰਾਸਤ ’ਚ ਮੁਲਜ਼ਮ।


ਲਾਲੜੂ, 10 ਜੁਲਾਈ (ਹਿੰ.ਸ.)| ਲਾਲੜੂ ਪੁਲਿਸ ਨੇ 31,000 ਨਸ਼ੀਲੀਆਂ ਗੋਲੀਆਂ (ਲੋਮੋਟਿਲ) ਸਮੇਤ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਡੀਆਈਜੀ ਰੋਪੜ ਰੇਂਜ ਨਾਨਕ ਸਿੰਘ, ਐੱਸਐੱਸਪੀ ਐੱਸਏਐੱਸ ਨਗਰ ਹਰਮਨਦੀਪ ਸਿੰਘ ਹਾਂਸ ਅਤੇ ਐੱਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਸਪੈਕਟਰ ਯੋਗੇਸ਼ ਕੁਮਾਰ ਦੀ ਅਗਵਾਈ ਵਿੱਚ ਕੀਤੀ ਗਈ।

ਪੁਲਿਸ ਚੌਕੀ ਲੈਹਲੀ ਦੇ ਇੰਚਾਰਜ ਥਾਣੇਦਾਰ ਗੁਰਵਿੰਦਰ ਸਿੰਘ ਆਪਣੀ ਟੀਮ ਸਮੇਤ ਦੱਪਰ ਟੋਲ ਪਲਾਜ਼ਾ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਅੰਬਾਲਾ ਵੱਲੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਵਿੱਚੋਂ ਦੋ ਨੌਜਵਾਨ ਇੱਕ ਪਿੱਠੂ ਬੈਗ ਲੈ ਕੇ ਉਤਰੇ। ਪੁਲਿਸ ਨੂੰ ਦੇਖਦੇ ਹੀ ਦੋਵੇਂ ਘਬਰਾ ਗਏ ਅਤੇ ਤੇਜ਼ੀ ਨਾਲ ਲਾਲੜੂ ਵੱਲ ਮੁੜਦੇ ਹੋਏ ਆਪਣਾ ਬੈਗ ਖੇਤਾਂ ਵਿੱਚ ਸੁੱਟ ਦਿੱਤਾ।

ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਬੈਗ ਦੀ ਤਲਾਸ਼ੀ ਲਈ, ਜਿਸ ਵਿੱਚੋਂ 31,000 ਨਸ਼ੀਲੀਆਂ ਲੋਮੋਟਿਲ ਗੋਲੀਆਂ ਬਰਾਮਦ ਹੋਈਆਂ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਘੜਾਮਾ ਅਤੇ ਹਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਖੂਹਾ, ਦੋਵੇਂ ਥਾਣਾ ਬਨੂੰੜ, ਜ਼ਿਲ੍ਹਾ ਪਟਿਆਲਾ, ਵਜੋਂ ਹੋਈ ਹੈ।

ਇਸ ਸਬੰਧੀ ਥਾਣਾ ਲਾਲੜੂ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਬਨਾਰਸ (ਉੱਤਰ ਪ੍ਰਦੇਸ਼) ਤੋਂ ਲਿਆਏ ਸਨ ਅਤੇ ਪੰਜਾਬ ਵਿੱਚ ਵੇਚਣ ਦੀ ਯੋਜਨਾ ਸੀ।

ਪੁਲਿਸ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande