ਪ੍ਰਧਾਨ ਮੰਤਰੀ ਮੋਦੀ ਆਪਣੀ ਫੇਰੀ ਦੇ ਤੀਜੇ ਪੜਾਅ 'ਤੇ ਨਿਊਜ਼ੀਲੈਂਡ ਪਹੁੰਚੇ, ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਸਵਾਗਤ
ਨਵੀਂ ਦਿੱਲੀ, 10 ਜੁਲਾਈ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਯਾਤਰਾ ਦੇ ਤੀਜੇ ਪੜਾਅ ''ਤੇ ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਦੀ ਰਾਜਧਾਨੀ ਆਕਲੈਂਡ ਪਹੁੰਚੇ, ਜਿੱਥੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਪ੍ਰੋਟੋਕੋਲ ਤੋੜਦੇ ਹੋਏ ਹਵਾਈ ਅੱਡੇ ''ਤੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ
ਪ੍ਰਧਾਨ ਮੰਤਰੀ ਲਕਸਨ ਆਕਲੈਂਡ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕਰਦੇ ਹੋਏ


ਨਵੀਂ ਦਿੱਲੀ, 10 ਜੁਲਾਈ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਯਾਤਰਾ ਦੇ ਤੀਜੇ ਪੜਾਅ 'ਤੇ ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਦੀ ਰਾਜਧਾਨੀ ਆਕਲੈਂਡ ਪਹੁੰਚੇ, ਜਿੱਥੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਪ੍ਰੋਟੋਕੋਲ ਤੋੜਦੇ ਹੋਏ ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਐਕਸ 'ਤੇ ਆਪਣੀ ਅਗਲੀ ਮੰਜ਼ਿਲ 'ਤੇ ਪਹੁੰਚਣ ਬਾਰੇ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਦੱਸਿਆ, ਥੋੜ੍ਹੀ ਦੇਰ ਪਹਿਲਾਂ ਆਕਲੈਂਡ ਪਹੁੰਚਿਆ ਹਾਂ। ਹਵਾਈ ਅੱਡੇ 'ਤੇ ਸਵਾਗਤ ਕਰਨ ਲਈ ਪ੍ਰਧਾਨ ਮੰਤਰੀ ਲਕਸਨ ਦਾ ਧੰਨਵਾਦੀ ਹਾਂ। ਇਹ ਦੌਰਾ ਇਤਿਹਾਸਕ ਹੈ ਕਿਉਂਕਿ ਚਾਰ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਹੈ ਕਿ ਕੋਈ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦਾ ਦੌਰਾ ਕਰ ਰਿਹਾ ਹੈ। ਮੈਂ ਪ੍ਰਧਾਨ ਮੰਤਰੀ ਲਕਸਨ ਨਾਲ ਗੱਲਬਾਤ ਕਰਨ ਅਤੇ ਭਾਰਤ-ਨਿਊਜ਼ੀਲੈਂਡ ਦੋਸਤੀ ਦੇ ਸਾਰੇ ਪਹਿਲੂਆਂ 'ਤੇ ਚਰਚਾ ਕਰਨ ਲਈ ਉਤਸੁਕ ਹਾਂ। ਮੈਂ ਕੱਲ੍ਹ ਆਕਲੈਂਡ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਵੀ ਸੰਬੋਧਨ ਕਰਾਂਗਾ।ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਦੋ ਦੇਸ਼ਾਂ ਦਾ ਦੌਰਾ ਕਰਨ ਤੋਂ ਬਾਅਦ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਆਕਲੈਂਡ ਪਹੁੰਚੇ ਹਨ। ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਚਾਰ ਦਹਾਕਿਆਂ ਵਿੱਚ ਨਿਊਜ਼ੀਲੈਂਡ ਦਾ ਪਹਿਲਾ ਸਰਕਾਰੀ ਦੌਰਾ ਹੈ। ਆਕਲੈਂਡ ਵਿੱਚ, ਉਹ ਪ੍ਰਧਾਨ ਮੰਤਰੀ ਲਕਸਨ ਨਾਲ ਦੁਵੱਲੀ ਚਰਚਾ ਕਰਨਗੇ ਅਤੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕਰਨਗੇ। ਸਮੀਖਿਆ ਵਿੱਚ ਪਿਛਲੇ ਦੋ ਸਾਲਾਂ ਵਿੱਚ ਵਪਾਰ, ਵਣਜ ਅਤੇ ਰੱਖਿਆ ਖੇਤਰਾਂ ਵਿੱਚ ਮਹੱਤਵਪੂਰਨ ਪ੍ਰਗਤੀ ’ਤੇ ਚਰਚਾ ਹੋਣ ਦੀ ਉਮੀਦ ਹੈ। ਆਕਲੈਂਡ ਵਿੱਚ ਆਪਣੇ ਠਹਿਰਾਅ ਦੌਰਾਨ, ਪ੍ਰਧਾਨ ਮੰਤਰੀ ਪ੍ਰਮੁੱਖ ਕਾਰੋਬਾਰੀ ਅਤੇ ਖੇਡ ਹਸਤੀਆਂ ਨਾਲ ਵੀ ਗੱਲਬਾਤ ਕਰਨਗੇ। ਨਾਲ ਹੀ ਉਹ ਇਸ ਦੌਰੇ ਦੌਰਾਨ ਭਾਰਤੀ ਪ੍ਰਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਨਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande