ਪੰਜਾਬ ਵਿੱਚ ਕਰਾਫਟ ਇੰਸਟਰਕਟਰਾਂ ਦੀਆਂ 681 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਅੱਜ ਤੋਂ ਸ਼ੁਰੂ
ਚੰਡੀਗੜ੍ਹ, 10 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਤਾਲੀਮ ਵਿਭਾਗ ਵਿੱਚ ਕਰਾਫਟ ਇੰਸਟਰਕਟਰਾਂ ਦੀਆਂ 681 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਅੱਜ 10 ਜੁਲਾਈ ਤੋਂ ਸ਼ੁਰੂ ਹੋ ਗਈ ਹੈ। ਇਹ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਰਵਾਈ ਜਾ ਰਹੀ ਹੈ। ਯੋਗ ਅਤੇ ਇੱਛੁਕ ਉਮੀ
ਪੰਜਾਬ ਵਿੱਚ ਕਰਾਫਟ ਇੰਸਟਰਕਟਰਾਂ ਦੀਆਂ 681 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਅੱਜ ਤੋਂ ਸ਼ੁਰੂ


ਚੰਡੀਗੜ੍ਹ, 10 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਤਾਲੀਮ ਵਿਭਾਗ ਵਿੱਚ ਕਰਾਫਟ ਇੰਸਟਰਕਟਰਾਂ ਦੀਆਂ 681 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਅੱਜ 10 ਜੁਲਾਈ ਤੋਂ ਸ਼ੁਰੂ ਹੋ ਗਈ ਹੈ। ਇਹ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਰਵਾਈ ਜਾ ਰਹੀ ਹੈ। ਯੋਗ ਅਤੇ ਇੱਛੁਕ ਉਮੀਦਵਾਰ ਪੀਐਸਐਸਐਸਬੀ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

ਭਰਤੀ ਲਈ ਸਰਕਾਰ ਨੇ ਕੁਝ ਲਾਜ਼ਮੀ ਯੋਗਤਾਵਾਂ ਨਿਰਧਾਰਤ ਕੀਤੀਆਂ ਹਨ। ਸਭ ਤੋਂ ਮਹੱਤਵਪੂਰਨ ਸ਼ਰਤ ਇਹ ਹੈ ਕਿ ਫ੍ਰੈਸ਼ਰ ਉਮੀਦਵਾਰ ਇਸ ਭਰਤੀ ਲਈ ਯੋਗ ਨਹੀਂ ਹੋਣਗੇ। ਸੰਬੰਧਿਤ ਟ੍ਰੇਡ ਵਿੱਚ ਆਈਟੀਆਈ ਪਾਸ ਉਮੀਦਵਾਰਾਂ ਕੋਲ ਘੱਟੋ-ਘੱਟ ਤਿੰਨ ਸਾਲ ਦਾ ਵਿਹਾਰਕ ਜਾਂ ਅਧਿਆਪਨ ਦਾ ਤਜਰਬਾ ਹੋਣਾ ਲਾਜ਼ਮੀ ਹੈ। ਜਦਕਿ ਇੰਜੀਨੀਅਰਿੰਗ ਡਿਪਲੋਮਾ ਜਾਂ ਡਿਗਰੀ ਧਾਰਕਾਂ ਲਈ ਘੱਟੋ-ਘੱਟ ਦੋ ਸਾਲ ਦਾ ਤਜਰਬਾ ਜ਼ਰੂਰੀ ਰੱਖਿਆ ਗਿਆ ਹੈ।

ਇਸ ਤੋਂ ਇਲਾਵਾ ਉਮੀਦਵਾਰ ਕੋਲ ਸੀਆਈਟੀਸੀ (ਕ੍ਰਾਫਟ ਇੰਸਟਰਕਟਰ ਟ੍ਰੇਨਿੰਗ ਸਕੀਮ) ਦਾ ਸਰਟੀਫਿਕੇਟ ਹੋਣਾ ਵੀ ਲਾਜ਼ਮੀ ਹੈ। ਨਾਲ ਹੀ 10ਵੀਂ ਜਮਾਤ ਵਿੱਚ ਪੰਜਾਬੀ ਵਿਸ਼ਾ ਪਾਸ ਕੀਤਾ ਹੋਣਾ ਵੀ ਜ਼ਰੂਰੀ ਸ਼ਰਤ ਹੈ।

ਭਰਤੀ ਲਈ ਉਮੀਦਵਾਰ ਦੀ ਉਮਰ 18 ਤੋਂ 37 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰਾਖਵੀਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਵੱਧ ਤੋਂ ਵੱਧ ਉਮਰ ਸੀਮਾ ਵਿੱਚ ਛੋਟ ਦਿੱਤੀ ਜਾਵੇਗੀ। ਲਿਖਤੀ ਪ੍ਰੀਖਿਆ ਵਿੱਚ ਨੈਗੇਟਿਵ ਮਾਰਕਿੰਗ ਵੀ ਲਾਗੂ ਹੋਵੇਗੀ। ਹਰ ਗਲਤ ਜਵਾਬ ਲਈ 0.25 ਅੰਕ ਕੱਟੇ ਜਾਣਗੇ। ਇਸ ਲਈ ਉਮੀਦਵਾਰਾਂ ਨੂੰ ਸਾਵਧਾਨੀ ਨਾਲ ਪ੍ਰਸ਼ਨਾਂ ਦੇ ਉੱਤਰ ਦੇਣ ਦੀ ਸਲਾਹ ਦਿੱਤੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande