ਪਿੰਡ ਦੁਆਰੇਆਣਾ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਕੋਟਕਪੂਰਾ, 10 ਜੁਲਾਈ (ਹਿੰ.ਸ.)| ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਦੁਆਰੇਆਣਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀ
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਦੇ ਹੋਏ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ।


ਕੋਟਕਪੂਰਾ, 10 ਜੁਲਾਈ (ਹਿੰ.ਸ.)| ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਦੁਆਰੇਆਣਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਲਈ ਹਦਾਇਤਾਂ ਦਿੱਤੀਆਂ।ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਸਪੀਕਰ ਸੰਧਵਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਤਕਸੀਮ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਲੋੜਵੰਦਾਂ ਦੀ ਸਹਾਇਤਾ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ।ਇਸ ਮੌਕੇ ਪੰਚਾਇਤ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande