ਬਠਿੰਡਾ ਪੁਲਿਸ ਨੇ ਚੋਰੀ ਦੀਆਂ 20 ਮੋਟਰਸਾਈਕਲਾਂ ਕੀਤੀਆਂ ਬਰਾਮਦ, ਦੋ ਮੁਲਜ਼ਮ ਕਾਬੂ
ਬਠਿੰਡਾ, 11 ਜੁਲਾਈ (ਹਿੰ.ਸ.)| ਬਠਿੰਡਾ ਪੁਲਿਸ ਨੇ ਵਾਹਨ ਚੋਰੀ ਦੇ ਮਾਮਲੇ ਵਿੱਚ ਸਫਲਤਾ ਹਾਸਲ ਕਰਦਿਆਂ ਚੋਰੀ ਕੀਤੀਆਂ 20 ਮੋਟਰਸਾਈਕਲਾਂ ਬਰਾਮਦ ਕੀਤੀਆਂ ਹਨ। ਬਰਾਮਦ ਵਾਹਨਾਂ ਵਿੱਚ 19 ਮੋਟਰਸਾਈਕਲਾਂ ਅਤੇ ਇੱਕ ਐਕਟਿਵਾ ਸ਼ਾਮਲ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਿ
ਪੁਲਿਸ ਹਿਰਾਸਤ ’ਚ ਮੁਲਜ਼ਮ।


ਬਠਿੰਡਾ, 11 ਜੁਲਾਈ (ਹਿੰ.ਸ.)| ਬਠਿੰਡਾ ਪੁਲਿਸ ਨੇ ਵਾਹਨ ਚੋਰੀ ਦੇ ਮਾਮਲੇ ਵਿੱਚ ਸਫਲਤਾ ਹਾਸਲ ਕਰਦਿਆਂ ਚੋਰੀ ਕੀਤੀਆਂ 20 ਮੋਟਰਸਾਈਕਲਾਂ ਬਰਾਮਦ ਕੀਤੀਆਂ ਹਨ। ਬਰਾਮਦ ਵਾਹਨਾਂ ਵਿੱਚ 19 ਮੋਟਰਸਾਈਕਲਾਂ ਅਤੇ ਇੱਕ ਐਕਟਿਵਾ ਸ਼ਾਮਲ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਮੁਤਾਬਕ, ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲਾਂ ਚੋਰੀ ਕਰਦੇ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਕਬਾੜ ਦੀਆਂ ਦੁਕਾਨਾਂ 'ਤੇ ਸਸਤੇ ਭਾਅ 'ਤੇ ਵੇਚ ਦਿੰਦੇ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਬਠਿੰਡਾ ਦੇ ਡੀਐਸਪੀ ਸੰਦੀਪ ਸਿੰਘ ਭਾਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਸੇ ਮੁਹਿੰਮ ਤਹਿਤ ਸੀਆਈਏ ਸਟਾਫ਼-1 ਦੀ ਟੀਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਹੈੱਡ ਕਾਂਸਟੇਬਲ ਬੂਟਾ ਸਿੰਘ ਆਪਣੀ ਟੀਮ ਨਾਲ ਆਈਟੀਆਈ ਤੋਂ ਗ੍ਰੋਥ ਸੈਂਟਰ ਵੱਲ ਜਾ ਰਹੇ ਸਨ।ਇਸ ਦੌਰਾਨ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਇਨ੍ਹਾਂ ਵਿੱਚ ਜਸਪਾਲ ਸਿੰਘ (ਪੁੱਤਰ ਸੁਖਜਿੰਦਰ ਸਿੰਘ, ਵਾਸੀ ਕ੍ਰਿਸ਼ਨਾ ਕਾਲੋਨੀ, ਬਠਿੰਡਾ) ਅਤੇ ਇੱਕ ਨਾਬਾਲਗ ਸ਼ਾਮਲ ਹੈ। ਗ੍ਰਿਫ਼ਤਾਰੀ ਸਮੇਂ ਉਨ੍ਹਾਂ ਕੋਲੋਂ ਬਿਨਾਂ ਰਜਿਸਟ੍ਰੇਸ਼ਨ ਵਾਲੀ ਇੱਕ ਮੋਟਰਸਾਈਕਲ ਬਰਾਮਦ ਹੋਈ।ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਚੋਰੀ ਦੀਆਂ 19 ਹੋਰ ਮੋਟਰਸਾਈਕਲਾਂ ਅਤੇ ਇੱਕ ਐਕਟਿਵਾ ਬਰਾਮਦ ਕੀਤੀ। ਇਸ ਤਰ੍ਹਾਂ ਕੁੱਲ 20 ਚੋਰੀ ਕੀਤੇ ਵਾਹਨ ਪੁਲਿਸ ਦੇ ਕਬਜ਼ੇ ਵਿੱਚ ਆ ਗਏ ਹਨ।ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿੱਚ ਚੋਰੀ ਨਾਲ ਸਬੰਧਤ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਮੁਤਾਬਕ, ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੋਂ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਹੁਣ ਇਹ ਵੀ ਪਤਾ ਲਗਾ ਰਹੀ ਹੈ ਕਿ ਚੋਰੀ ਕੀਤੇ ਵਾਹਨ ਕਿਹੜੀਆਂ ਥਾਵਾਂ 'ਤੇ ਵੇਚੇ ਗਏ ਅਤੇ ਚੋਰੀ ਦਾ ਸਮਾਨ ਖਰੀਦਣ ਵਾਲੇ ਲੋਕਾਂ ਦੀ ਵੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande