ਮੋਹਾਲੀ 'ਚ 'ਕੈਚ ਦ ਰੇਨ-2026' ਮੁਹਿੰਮ ਦੀ ਸ਼ੁਰੂਆਤ, ਮੀਂਹ ਦੇ ਪਾਣੀ ਦੀ ਸੰਭਾਲ ਲਈ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ
ਮੋਹਾਲੀ, 11 ਜੁਲਾਈ (ਹਿੰ.ਸ.)| ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਮੋਹਾਲੀ ਵੱਲੋਂ ’ਜਲ ਸੰਚੈ ਜਨ ਭਾਗੀਦਾਰੀ’ ਪਹਿਲ ਤਹਿਤ ''ਕੈਚ ਦ ਰੇਨ-2026'' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਮੀਂਹ ਦੇ ਪਾਣੀ ਦੀ ਸੰਭਾਲ, ਭੂ-ਜ
ਨਗਰ ਨਿਗਮ ਮੋਹਾਲੀ ਵੱਲੋਂ  'ਕੈਚ ਦ ਰੇਨ-2026' ਮੁਹਿੰਮ ਦਾ ਜਾਰੀ ਕੀਤਾ ਪੋਸਟਰ


ਮੋਹਾਲੀ, 11 ਜੁਲਾਈ (ਹਿੰ.ਸ.)| ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਮੋਹਾਲੀ ਵੱਲੋਂ ’ਜਲ ਸੰਚੈ ਜਨ ਭਾਗੀਦਾਰੀ’ ਪਹਿਲ ਤਹਿਤ 'ਕੈਚ ਦ ਰੇਨ-2026' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਮੀਂਹ ਦੇ ਪਾਣੀ ਦੀ ਸੰਭਾਲ, ਭੂ-ਜਲ ਰੀਚਾਰਜ, ਜਲ ਸਰੋਤਾਂ ਦੀ ਰੱਖਿਆ ਅਤੇ ਟਿਕਾਊ ਜਲ ਪ੍ਰਬੰਧਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ।

ਇੱਕ ਮਹੀਨੇ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਦੌਰਾਨ ਜਲ ਸੰਵਾਦ ਪ੍ਰੋਗਰਾਮ, ਜਲ ਸਰੋਤਾਂ ਦੇ ਆਲੇ-ਦੁਆਲੇ ਸਫ਼ਾਈ ਅਤੇ ਪੌਦੇ ਲਗਾਉਣ ਦੀਆਂ ਮੁਹਿੰਮਾਂ, ਹੋਰਡਿੰਗਾਂ, ਬੈਨਰਾਂ, ਸਟੈਂਡੀਜ਼ ਅਤੇ ਪੋਸਟਰਾਂ ਰਾਹੀਂ ਪ੍ਰਚਾਰ ਕੀਤਾ ਜਾਵੇਗਾ।

ਨਗਰ ਨਿਗਮ ਨੇ ਸਮੂਹ ਨਾਗਰਿਕਾਂ, ਵਿਦਿਅਕ ਸੰਸਥਾਵਾਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਿਊ.ਏਜ਼.), ਉਦਯੋਗਿਕ ਇਕਾਈਆਂ, ਵਪਾਰਕ ਅਦਾਰਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੀਂਹ ਦੇ ਪਾਣੀ ਦੀ ਸੰਭਾਲ ਲਈ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀਆਂ ਨੂੰ ਅਪਣਾਉਣ, ਪਾਣੀ ਦੀ ਬਰਬਾਦੀ ਨੂੰ ਰੋਕਣ ਅਤੇ ਭੂ-ਜਲ ਰੀਚਾਰਜ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ।

ਨਗਰ ਨਿਗਮ ਨੇ ਲੋਕਾਂ ਨੂੰ ਇਸ ਮੁਹਿੰਮ ਨੂੰ ਜਨ ਅੰਦੋਲਨ ਦਾ ਰੂਪ ਦੇਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਮੋਹਾਲੀ ਨੂੰ ਜਲ-ਸੁਰੱਖਿਅਤ ਅਤੇ ਟਿਕਾਊ ਭਵਿੱਖ ਵਾਲਾ ਜ਼ਿਲ੍ਹਾ ਬਣਾਇਆ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande