ਐਨਆਈਆਈਐੱਫਟੀ ਮੋਹਾਲੀ ਦੇ ਨਵੇਂ ਪ੍ਰਿੰਸੀਪਲ ਡਾ. ਮਨੀਸ਼ ਕੁਮਾਰ ਜਿੰਦਲ ਨੇ ਸੰਭਾਲਿਆ ਅਹੁਦਾ
ਮੋਹਾਲੀ, 11 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਅਧੀਨ ਚੱਲ ਰਹੇ ਨੌਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨਆਈਆਈਐੱਫਟੀ), ਮੋਹਾਲੀ ਦੇ ਨਵ-ਨਿਯੁਕਤ ਪ੍ਰਿੰਸੀਪਲ ਡਾ. ਮਨੀਸ਼ ਕੁਮਾਰ ਜਿੰਦਲ ਨੇ ਅਹੁਦਾ ਸੰਭਾਲ ਲਿਆ। ਸੰਸਥਾਨ ਦੇ ਰਜਿਸਟਰਾਰ ਰਮਨਦੀਪ ਸਿੰਘ ਨੇ ਉਨ੍ਹਾਂ ਨ
ਨਵ-ਨਿਯੁਕਤ ਪ੍ਰਿੰਸੀਪਲ ਡਾ. ਮਨੀਸ਼ ਕੁਮਾਰ ਜਿੰਦਲ ਨੂੰ ਗੁਲਦਸਤਾ ਦੇਕੇ ਸਵਾਗਤ ਕਰਦੇ ਹੋਏ ਰਜਿਸਟਰਾਰ ਰਮਨਦੀਪ ਸਿੰਘ।


ਮੋਹਾਲੀ, 11 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਅਧੀਨ ਚੱਲ ਰਹੇ ਨੌਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨਆਈਆਈਐੱਫਟੀ), ਮੋਹਾਲੀ ਦੇ ਨਵ-ਨਿਯੁਕਤ ਪ੍ਰਿੰਸੀਪਲ ਡਾ. ਮਨੀਸ਼ ਕੁਮਾਰ ਜਿੰਦਲ ਨੇ ਅਹੁਦਾ ਸੰਭਾਲ ਲਿਆ। ਸੰਸਥਾਨ ਦੇ ਰਜਿਸਟਰਾਰ ਰਮਨਦੀਪ ਸਿੰਘ ਨੇ ਉਨ੍ਹਾਂ ਨੂੰ ਅਹੁਦਾ ਸੰਭਾਲਵਾਇਆ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ।

ਅਹੁਦਾ ਸੰਭਾਲਣ ਤੋਂ ਪਹਿਲਾਂ ਡਾ. ਜਿੰਦਲ ਨੇ ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਅਤੇ ਐਨਆਈਆਈਐੱਫਟੀ ਦੇ ਡਾਇਰੈਕਟਰ ਜਨਰਲ ਜਸਪ੍ਰੀਤ ਸਿੰਘ, ਆਈਏਐਸ, ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਜਸਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਐਨਆਈਆਈਐੱਫਟੀ ਪੰਜਾਬ ਸਰਕਾਰ ਦਾ ਵੱਕਾਰੀ ਸੰਸਥਾਨ ਹੈ, ਜਿਸ ਨੇ ਫੈਸ਼ਨ ਸਿੱਖਿਆ, ਡਿਜ਼ਾਈਨ, ਨਵੀਨਤਾ ਅਤੇ ਹੁਨਰ ਵਿਕਾਸ ਦੇ ਖੇਤਰ ਵਿੱਚ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਡਾ. ਜਿੰਦਲ ਦੀ ਦੂਰਅੰਦੇਸ਼ੀ ਅਤੇ ਤਜਰਬਾ ਸੰਸਥਾਨ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਵੇਗਾ। ਅਹੁਦਾ ਸੰਭਾਲਣ ਉਪਰੰਤ ਡਾ. ਜਿੰਦਲ ਨੇ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਦੀ ਸਫਲਤਾ ਟੀਮ ਵਰਕ, ਅਨੁਸ਼ਾਸਨ, ਪਾਰਦਰਸ਼ਤਾ ਅਤੇ ਨਵੀਨਤਾ 'ਤੇ ਨਿਰਭਰ ਕਰਦੀ ਹੈ। ਉਨ੍ਹਾਂ ਸਾਰਿਆਂ ਨੂੰ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ, ਉਦਯੋਗ-ਅਨੁਕੂਲ ਅਤੇ ਰੁਜ਼ਗਾਰਮੁਖੀ ਸਿੱਖਿਆ ਪ੍ਰਦਾਨ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਉਨ੍ਹਾਂ ਗੈਰ-ਅਧਿਆਪਨ ਕਰਮਚਾਰੀਆਂ ਨਾਲ ਵੱਖਰੀ ਮੀਟਿੰਗ ਦੌਰਾਨ ਕਿਹਾ ਕਿ ਪ੍ਰਸ਼ਾਸਨਿਕ ਵਿਵਸਥਾ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਪਾਰਦਰਸ਼ਤਾ, ਜਵਾਬਦੇਹੀ ਤੇ ਸਮੇਂ ਸਿਰ ਕੰਮਕਾਜ ਨੂੰ ਹਰ ਪੱਧਰ 'ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਇਸ ਮਗਰੋਂ ਡਾ. ਜਿੰਦਲ ਨੇ ਸੰਸਥਾਨ ਦਾ ਦੌਰਾ ਕਰਕੇ ਡਿਜ਼ਾਈਨ ਸਟੂਡੀਓ, ਲੈਬੋਰਟਰੀਆਂ, ਲਾਇਬ੍ਰੇਰੀ, ਸਮਾਰਟ ਕਲਾਸਰੂਮ ਅਤੇ ਹੋਰ ਅਕਾਦਮਿਕ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੂੰ ਸੰਸਥਾਨ ਦੀ ਕਾਰਜਪ੍ਰਣਾਲੀ ਅਤੇ ਭਵਿੱਖੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਐਨਆਈਆਈਐੱਫਟੀ ਦੀ ਡਾਇਰੈਕਟਰ ਡਾ. ਕਨੂ ਥਿੰਦ, ਪੀਸੀਐਸ, ਨੇ ਕਿਹਾ ਕਿ ਡਾ. ਜਿੰਦਲ ਦੀ ਅਗਵਾਈ ਹੇਠ ਸੰਸਥਾਨ ਗੁਣਵੱਤਾ ਭਰਪੂਰ ਸਿੱਖਿਆ, ਖੋਜ, ਨਵੀਨਤਾ ਅਤੇ ਉਦਯੋਗ-ਅਕਾਦਮਿਕ ਸਹਿਯੋਗ ਦੇ ਖੇਤਰ ਵਿੱਚ ਹੋਰ ਮਜ਼ਬੂਤੀ ਨਾਲ ਅੱਗੇ ਵਧੇਗਾ। ਰਜਿਸਟਰਾਰ ਰਮਨਦੀਪ ਸਿੰਘ ਨੇ ਵੀ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਅਗਵਾਈ ਸੰਸਥਾਨ ਨੂੰ ਅਕਾਦਮਿਕ ਅਤੇ ਪ੍ਰਸ਼ਾਸਨਿਕ ਪੱਖੋਂ ਨਵੀਆਂ ਉਪਲਬਧੀਆਂ ਤੱਕ ਲੈ ਕੇ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande