ਪਟਿਆਲਾ ਵਿਚ ਬੀ.ਐਲ.ਓ. ਨਾਲ ਦੁਰਵਿਹਾਰ ਕਰਨ ਵਾਲਾ ਗ੍ਰਿਫ਼ਤਾਰ
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ, 11 ਜੁਲਾਈ (ਹਿੰ.ਸ.)| ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ
ਪਟਿਆਲਾ ਵਿਚ ਬੀ.ਐਲ.ਓ. ਨਾਲ ਦੁਰਵਿਹਾਰ ਕਰਨ ਵਾਲਾ ਗ੍ਰਿਫ਼ਤਾਰ


ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 11 ਜੁਲਾਈ (ਹਿੰ.ਸ.)| ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਇੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਨਾਲ ਪਟਿਆਲਾ ਦੇ ਅਨੰਦ ਨਗਰ ਬੀ ਵਿਖੇ ਪਿਛਲੇ ਦਿਨੀਂ ਦੁਰਵਿਹਾਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦਾ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਸੀ ਅਤੇ ਉਨ੍ਹਾਂ ਨੇ ਨਿਰਦੇਸ਼ ਜਾਰੀ ਕੀਤੇ ਸਨ ਕਿ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਵੱਲੋਂ ਬੂਥ ਨੰਬਰ 113 ਦੇ ਬੂਥ ਲੈਵਲ ਅਫਸਰ 'ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਬੀਐਲਓ ਨੇ ਐਸ.ਆਈ.ਆਰ. ਪ੍ਰਕਿਰਿਆ ਦੇ ਸਬੰਧ ਵਿੱਚ ਉਸ ਤੋਂ ਵੇਰਵੇ ਮੰਗੇ। ਇਸ ਘਟਨਾ ਤੋਂ ਬਾਅਦ, ਪੁਲਿਸ ਥਾਣਾ ਤ੍ਰਿਪੁੜੀ ਵਿਖੇ ਐਫਆਈਆਰ ਦਰਜ ਕੀਤੀ ਗਈ ਸੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਆਈ.ਆਰ. ਦੌਰਾਨ ਬੀ.ਐਲ.ਓਜ. ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼. ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਇਸ ਤਰ੍ਹਾਂ ਦੀ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande