ਮਾਨਸਾ: ਗੁਰਮਤਿ ਕੈਂਪਾਂ ਵਿੱਚ 3,500 ਤੋਂ ਵੱਧ ਬੱਚਿਆਂ ਦੀ ਸ਼ਮੂਲੀਅਤ
ਅਵੱਲ ਰਹੇ ਵਿਦਿਆਰਥੀਆਂ ਨੂੰ ਸਾਈਕਲਾਂ ਨਾਲ ਕੀਤਾ ਸਨਮਾਨਿਤਨੌਜੁਆਨਾਂ ਤੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਰਹੀ ਹੈ ਕਾਰਜਸ਼ੀਲ: ਐਡਵੋਕੇਟ ਧਾਮੀ ਮਾਨਸਾ, 11 ਜੁਲਾਈ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਜ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਗਿਆਨੀ ਟੇਕ ਸਿੰਘ ਨੇ ਗੁਰਦੁਆਰਾ ਸਾਹਿਬ ਸਾਹਮਣੇ ਬਣੇ ਨਵੇਂ ਫੁਹਾਰੇ ਦਾ ਉਦਘਾਟਨ ਕਰਦੇ ਹੋਏ।


ਅਵੱਲ ਰਹੇ ਵਿਦਿਆਰਥੀਆਂ ਨੂੰ ਸਾਈਕਲਾਂ ਨਾਲ ਕੀਤਾ ਸਨਮਾਨਿਤਨੌਜੁਆਨਾਂ ਤੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਰਹੀ ਹੈ ਕਾਰਜਸ਼ੀਲ: ਐਡਵੋਕੇਟ ਧਾਮੀ

ਮਾਨਸਾ, 11 ਜੁਲਾਈ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਜੀਵਨ-ਮੁੱਲਾਂ ਨਾਲ ਜੋੜਨ ਦੇ ਉਦੇਸ਼ ਨਾਲ ਹਲਕਾ ਜੋਗਾ ਵਿੱਚ ਕਰਵਾਏ ਗਏ ਇੱਕ ਮਹੀਨੇ ਦੇ ਗੁਰਮਤਿ ਸਿਖਲਾਈ ਕੈਂਪਾਂ ਦੀ ਸਮਾਪਤੀ ਗੁਰਦੁਆਰਾ ਭਾਈ ਬਹਿਲੋ ਜੀ, ਫਫੜੇ ਭਾਈਕੇ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਨਾਲ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।

ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਯਤਨਾਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਹਲਕਾ ਜੋਗਾ ਦੇ 53 ਪਿੰਡਾਂ ਵਿੱਚ 64 ਕੇਂਦਰਾਂ 'ਤੇ ਲਗਾਏ ਗਏ ਗੁਰਮਤਿ ਕੈਂਪਾਂ ਵਿੱਚ 3,500 ਤੋਂ ਵੱਧ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕੈਂਪਾਂ ਦੌਰਾਨ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿੱਚੋਂ ਚੁਣੇ ਗਏ 540 ਬੱਚਿਆਂ ਦਾ ਲਿਖਤੀ ਟੈਸਟ ਲਿਆ ਗਿਆ, ਜਿਸ ਵਿੱਚ ਅਵੱਲ ਰਹੇ ਵਿਦਿਆਰਥੀਆਂ ਨੂੰ ਸਾਈਕਲਾਂ ਦੇ ਕੇ ਸਨਮਾਨਿਤ ਕੀਤਾ ਗਿਆ। ਹੋਰ ਭਾਗੀਦਾਰ ਬੱਚਿਆਂ ਨੂੰ ਮੈਡਲ ਅਤੇ ਸਨਮਾਨ ਪੱਤਰ ਵੀ ਭੇਟ ਕੀਤੇ ਗਏ।

ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੱਚੇ ਕੌਮ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਗੁਰਮਤਿ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਬੱਚਿਆਂ ਨੂੰ ਗੁਰਬਾਣੀ, ਕੀਰਤਨ, ਸਿੱਖ ਰਹਿਤ-ਮਰਿਆਦਾ, ਸਿੱਖ ਇਤਿਹਾਸ ਅਤੇ ਸੰਸਥਾਵਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ, ਤਾਂ ਜੋ ਉਹ ਆਪਣੇ ਵਿਰਸੇ ਨਾਲ ਜੁੜੇ ਰਹਿਣ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਗੁਰਮਤਿ ਕਲਾਸਾਂ ਬੱਚਿਆਂ ਨੂੰ ਨਸ਼ਿਆਂ ਅਤੇ ਹੋਰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗ੍ਰੰਥੀ ਸਿੰਘਾਂ ਨੂੰ ਦਸਤਾਰਾਂ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਗਿਆਨੀ ਟੇਕ ਸਿੰਘ ਨੇ ਗੁਰਦੁਆਰਾ ਸਾਹਿਬ ਸਾਹਮਣੇ ਬਣੇ ਨਵੇਂ ਫੁਹਾਰੇ ਦਾ ਉਦਘਾਟਨ ਵੀ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande