ਮਾਨਸਾ ਵਿੱਚ ਗਰਭਵਤੀ ਮਹਿਲਾ ਦਾ ਪਤੀ ਨੇ ਕੀਤਾ ਕਤਲ
ਮਾਨਸਾ, 11 ਜੁਲਾਈ (ਹਿੰ.ਸ.)| ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਨੇ ਆਪਣੀ ਕਰੀਬ 9 ਮਹੀਨੇ ਦੀ ਗਰਭਵਤੀ ਪਤਨੀ ਦੀ ਕਥਿਤ ਤੌਰ ’ਤੇ ਹੱਤਿਆ ਕਰ ਦਿੱਤੀ। ਮ੍ਰਿਤਕਾ ਦੇ ਗਰਭ ਵਿੱਚ ਜੁੜਵਾਂ ਬੱਚੇ ਸਨ। ਜਾਣਕਾਰੀ ਅਨੁਸਾਰ, ਸ਼
ਸਿਮਰਜੀਤ ਕੌਰ ਦੀ ਫਾਈਲ ਫੋਟੋ।


ਮਾਨਸਾ, 11 ਜੁਲਾਈ (ਹਿੰ.ਸ.)| ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਨੇ ਆਪਣੀ ਕਰੀਬ 9 ਮਹੀਨੇ ਦੀ ਗਰਭਵਤੀ ਪਤਨੀ ਦੀ ਕਥਿਤ ਤੌਰ ’ਤੇ ਹੱਤਿਆ ਕਰ ਦਿੱਤੀ। ਮ੍ਰਿਤਕਾ ਦੇ ਗਰਭ ਵਿੱਚ ਜੁੜਵਾਂ ਬੱਚੇ ਸਨ।

ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਰਾਤ ਪਤੀ ਸਚਪ੍ਰੀਤ ਸਿੰਘ ਆਪਣੀ ਪਤਨੀ ਸਿਮਰਜੀਤ ਕੌਰ ਦੇ ਪੇਕੇ ਘਰ ਪਹੁੰਚਿਆ। ਪਰਿਵਾਰਕ ਮੈਂਬਰਾਂ ਮੁਤਾਬਕ, ਉਹ ਗੱਲ ਕਰਨ ਦਾ ਬਹਾਨਾ ਬਣਾ ਕੇ ਸਿਮਰਜੀਤ ਕੌਰ ਨੂੰ ਘਰ ਦੇ ਬਾਹਰ ਬਾਥਰੂਮ ਕੋਲ ਲੈ ਗਿਆ, ਜਿੱਥੇ ਉਸ ਨੇ ਤੇਜ਼ਧਾਰ ਹਥਿਆਰ ਨਾਲ ਉਸ ਦੇ ਗਲੇ ’ਤੇ ਵਾਰ ਕਰ ਦਿੱਤਾ। ਹਮਲੇ ਵਿੱਚ ਸਿਮਰਜੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕਾ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਸਚਪ੍ਰੀਤ ਸਿੰਘ ਨੂੰ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਸੀ। ਉਹ ਕਥਿਤ ਤੌਰ ’ਤੇ ਇਹ ਵੀ ਕਹਿੰਦਾ ਸੀ ਕਿ ਗਰਭ ਵਿੱਚ ਪਲ ਰਿਹਾ ਬੱਚਾ ਉਸ ਦਾ ਨਹੀਂ ਹੈ। ਪਰਿਵਾਰ ਮੁਤਾਬਕ, ਇਸੇ ਸ਼ੱਕ ਕਾਰਨ ਉਹ ਪਹਿਲਾਂ ਵੀ ਕਈ ਵਾਰ ਸਿਮਰਜੀਤ ਨਾਲ ਕੁੱਟਮਾਰ ਕਰ ਚੁੱਕਾ ਸੀ।

ਮ੍ਰਿਤਕਾ ਦੇ ਚਾਚਾ ਮੇਵਾ ਸਿੰਘ ਅਤੇ ਚਚੇਰੇ ਭਰਾ ਮਨਦੀਪ ਸਿੰਘ ਨੇ ਦੱਸਿਆ ਕਿ ਸਿਮਰਜੀਤ ਕੌਰ ਨੇ ਸਾਲ 2025 ਵਿੱਚ ਬੁੱਢ ਰਾਠੀ ਪਿੰਡ ਦੇ ਰਹਿਣ ਵਾਲੇ ਸਚਪ੍ਰੀਤ ਸਿੰਘ ਨਾਲ ਪਰਿਵਾਰ ਦੀ ਮਰਜ਼ੀ ਦੇ ਖ਼ਿਲਾਫ਼ ਪ੍ਰੇਮ ਵਿਆਹ ਕੀਤਾ ਸੀ। ਪਰ ਬਾਅਦ ਵਿੱਚ ਧੀ ਦੀ ਇੱਛਾ ਨੂੰ ਦੇਖਦਿਆਂ ਪਰਿਵਾਰ ਨੇ ਵਿਆਹ ਲਈ ਸਹਿਮਤੀ ਦੇ ਦਿੱਤੀ ਸੀ ਅਤੇ ਉਸ ਨੂੰ ਖੁਸ਼ੀ-ਖੁਸ਼ੀ ਵਿਦਾ ਕੀਤਾ ਸੀ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਸਿਮਰਜੀਤ ਕੌਰ ਅਤੇ ਉਸ ਦੇ ਪਤੀ ਵਿਚਕਾਰ ਝਗੜਿਆਂ ਦੀਆਂ ਸ਼ਿਕਾਇਤਾਂ ਆਉਣ ਲੱਗੀਆਂ ਸਨ। ਉਨ੍ਹਾਂ ਦੱਸਿਆ ਕਿ ਕਈ ਵਾਰ ਸਚਪ੍ਰੀਤ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਮਾਮਲਾ ਨਹੀਂ ਸੁਲਝਿਆ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮ ਪਤੀ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande