ਜਲੰਧਰ-ਮੋਗਾ ਨੈਸ਼ਨਲ ਹਾਈਵੇ 'ਤੇ ਸੜਕ ਹਾਦਸੇ, ਦੋ ਕਬੱਡੀ ਖਿਡਾਰੀਆਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
ਜਲੰਧਰ, 11 ਜੁਲਾਈ (ਹਿੰ.ਸ.)| ਜਲੰਧਰ-ਮੋਗਾ ਨੈਸ਼ਨਲ ਹਾਈਵੇ ''ਤੇ ਵਾਪਰੇ ਸੜਕ ਹਾਦਸੇ ਵਿੱਚ ਦੋ ਕਬੱਡੀ ਖਿਡਾਰੀਆਂ ਦੀ ਮੌਕੇ ''ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਇੱਕ ਹੋਰ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਨਾਜ਼ੁਕ ਹਾਲਤ ਵਿੱਚ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕ
ਜਲੰਧਰ-ਮੋਗਾ ਨੈਸ਼ਨਲ ਹਾਈਵੇ 'ਤੇ ਸੜਕ ਹਾਦਸੇ, ਦੋ ਕਬੱਡੀ ਖਿਡਾਰੀਆਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ


ਜਲੰਧਰ, 11 ਜੁਲਾਈ (ਹਿੰ.ਸ.)| ਜਲੰਧਰ-ਮੋਗਾ ਨੈਸ਼ਨਲ ਹਾਈਵੇ 'ਤੇ ਵਾਪਰੇ ਸੜਕ ਹਾਦਸੇ ਵਿੱਚ ਦੋ ਕਬੱਡੀ ਖਿਡਾਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਇੱਕ ਹੋਰ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਨਾਜ਼ੁਕ ਹਾਲਤ ਵਿੱਚ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਤਿੰਨੇ ਨੌਜਵਾਨ ਮਲਸੀਆਂ ਵੱਲੋਂ ਆਪਣੇ ਪਿੰਡ ਵਾਪਸ ਆ ਰਹੇ ਸਨ। ਜਦੋਂ ਉਹ ਲੱਧੜਾ ਅੱਡੇ ਨੇੜੇ ਪੁੱਜੇ ਤਾਂ ਸੜਕ ਕਿਨਾਰੇ ਖੜ੍ਹੀ ਪਰਾਲੀ ਨਾਲ ਲੱਦੀ ਇੱਕ ਟਰੈਕਟਰ-ਟਰਾਲੀ ਦੇ ਚਾਲਕ ਨੇ ਬਿਨਾਂ ਪਿੱਛੇ ਦੇਖੇ ਲਾਪਰਵਾਹੀ ਨਾਲ ਟਰਾਲੀ ਨੂੰ ਅਚਾਨਕ ਸੜਕ 'ਤੇ ਚੜ੍ਹਾ ਦਿੱਤਾ।

ਇਸ ਦੌਰਾਨ ਪਿੱਛੇ ਤੋਂ ਆ ਰਹੀ ਮੋਟਰਸਾਈਕਲ ਟਰਾਲੀ 'ਤੇ ਓਵਰਲੋਡ ਲੱਦੀ ਪਰਾਲੀ ਦੀਆਂ ਗੱਠਾਂ ਨਾਲ ਜਾ ਟਕਰਾਈ। ਟੱਕਰ ਲੱਗਣ ਨਾਲ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਤਿੰਨੇ ਨੌਜਵਾਨ ਸੜਕ 'ਤੇ ਡਿੱਗ ਪਏ। ਇਸੇ ਵੇਲੇ ਪਿੱਛੋਂ ਆ ਰਹੀ ਇੱਕ ਹੋਰ ਟਰਾਲੀ ਦੀ ਚਪੇਟ ਵਿੱਚ ਆਉਣ ਕਾਰਨ ਹਾਦਸਾ ਹੋਰ ਵੀ ਭਿਆਨਕ ਹੋ ਗਿਆ।

ਹਾਦਸੇ ਵਿੱਚ 16 ਸਾਲਾ ਹਰਜੋਤ ਸਿੰਘ ਅਤੇ 23 ਸਾਲਾ ਗੁਰਦੀਪ ਸਿੰਘ ਦੀਪਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਉਨ੍ਹਾਂ ਦਾ 17 ਸਾਲਾ ਦੋਸਤ ਹਰਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਦਿਆਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande