650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਪ੍ਰਦਰਸ਼ਨ ਲੋਕਾਂ ਲਈ ਬਣਿਆ ਖਿੱਚ ਦਾ ਕੇਂਦਰ: ਸਪੀਕਰ ਸੰਧਵਾਂ
ਕੋਟਕਪੂਰਾ, 12 ਜੁਲਾਈ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ ਵਿਖੇ ਐਲ.ਈ.ਡੀ. ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਅਮੁੱਲੇ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ


ਕੋਟਕਪੂਰਾ, 12 ਜੁਲਾਈ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ ਵਿਖੇ ਐਲ.ਈ.ਡੀ. ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਅਮੁੱਲੇ ਯੋਗਦਾਨ 'ਤੇ ਆਧਾਰਿਤ ਡਾਕੂਮੈਂਟਰੀ ਪ੍ਰਦਰਸ਼ਿਤ ਕੀਤੀ ਗਈ। ਡਾਕੂਮੈਂਟਰੀ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਹੋਏ।ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਅੱਜ ਵੀ ਸਮਾਜਿਕ ਸਦਭਾਵਨਾ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਲਈ ਉਤਨੀ ਹੀ ਪ੍ਰਸੰਗਿਕ ਹੈ।ਉਨ੍ਹਾਂ ਦੱਸਿਆ ਕਿ ਡਾਕੂਮੈਂਟਰੀ ਵੈਨ ਰਾਹੀਂ ਪੇਂਡੂ ਖੇਤਰਾਂ ਵਿੱਚ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਲੋਕ, ਖ਼ਾਸ ਕਰਕੇ ਨੌਜਵਾਨ, ਆਪਣੇ ਮਹਾਨ ਗੁਰੂਆਂ ਦੇ ਜੀਵਨ ਤੋਂ ਪ੍ਰੇਰਣਾ ਲੈ ਸਕਣ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਗੁਰੂ ਸਾਹਿਬ ਦੇ ਦਰਸਾਏ ਰਾਹ 'ਤੇ ਚੱਲਣ।ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ 12 ਜੁਲਾਈ ਨੂੰ ਪਿੰਡ ਫਿੱਡੇ ਖੁਰਦ ਸ਼ਾਮ 6 ਵਜੇ ਅਤੇ ਪਿੰਡ ਢੀਮਾਂਵਾਲੀ ਸ਼ਾਮ 7.30 ਵਜੇ, 13 ਜੁਲਾਈ ਨੂੰ ਪਿੰਡ ਜਲਾਲੇਆਣਾ ਸ਼ਾਮ 6 ਵਜੇ ਅਤੇ ਪਿੰਡ ਦੁਆਰੇਆਣਾ 7.30 ਵਜੇ, 14 ਜੁਲਾਈ ਨੂੰ ਪਿੰਡ ਮਚਾਕੀ ਮੱਲ ਸਿੰਘ ਸ਼ਾਮ 6 ਵਜੇ ਅਤੇ ਪਿੰਡ ਕੰਮੇਆਣਾ ਸ਼ਾਮ 7.30 ਵਜੇ, 15 ਜੁਲਾਈ ਨੂੰ ਪਿੰਡ ਰੱਤੀ ਰੋੜੀ ਸ਼ਾਮ 6 ਵਜੇ ਅਤੇ ਪਿੰਡ ਦਾਣਾ ਰੁਮਾਣਾ ਸ਼ਾਮ 7.30 ਵਜੇ, 16 ਜੁਲਾਈ ਨੂੰ ਪਿੰਡ ਡੱਗੋ ਰੁਮਾਣਾ ਸ਼ਾਮ 6 ਵਜੇ ਅਤੇ ਪਿੰਡ ਹਰੀਏਵਾਲਾ ਸ਼ਾਮ 7.30 ਵਜੇ, 17 ਜੁਲਾਈ ਨੂੰ ਪਿੰਡ ਕੋਟਕਪੂਰਾ ਰੂਰਲ ਸ਼ਾਮ 6 ਵਜੇ ਅਤੇ ਪਿੰਡ ਸੰਧਵਾਂ ਸ਼ਾਮ 7.30 ਵਜੇ ਡਾਕੂਮੈਂਟਰੀ ਸ਼ੋਅ ਦਿਖਾਇਆ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਸ਼ਿਰਕਤ ਕਰਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande