ਰਾਜਪਾਲ ਕਟਾਰੀਆ ਨੇ ’ਭਵਨਜ਼ ਹੈਲਥ ਕੇਅਰ ਸੈਂਟਰ ਆਨ ਵ੍ਹੀਲਜ਼' ਮੋਬਾਈਲ ਬੱਸ ਨੂੰ ਹਰੀ ਝੰਡੀ ਦਿਖਾਈ
ਅੰਮ੍ਰਿਤਸਰ, 12 ਜੁਲਾਈ (ਹਿੰ.ਸ.)| ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼ਨੀਵਾਰ ਦੇਰ ਰਾਤ ਨਿਊ ਅੰਮ੍ਰਿਤਸਰ ਵਿਖੇ ਭਾਰਤੀ ਵਿਦਿਆ ਭਵਨ ਵੱਲੋਂ ਸ਼ੁਰੂ ਕੀਤੇ ਗਏ ''ਭਵਨਜ਼ ਹੈਲਥ ਕੇਅਰ ਸੈਂਟਰ ਆਨ ਵ੍ਹੀਲਜ਼'' ਤਹਿਤ ਮੋਬਾਈਲ ਸਿਹਤ ਸੰਭਾਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸ ਸ਼ਹਿਰ
ਮੋਬਾਈਲ ਸਿਹਤ ਸੰਭਾਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ।


ਸੰਬੋਧਨ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ।


ਅੰਮ੍ਰਿਤਸਰ, 12 ਜੁਲਾਈ (ਹਿੰ.ਸ.)| ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼ਨੀਵਾਰ ਦੇਰ ਰਾਤ ਨਿਊ ਅੰਮ੍ਰਿਤਸਰ ਵਿਖੇ ਭਾਰਤੀ ਵਿਦਿਆ ਭਵਨ ਵੱਲੋਂ ਸ਼ੁਰੂ ਕੀਤੇ ਗਏ 'ਭਵਨਜ਼ ਹੈਲਥ ਕੇਅਰ ਸੈਂਟਰ ਆਨ ਵ੍ਹੀਲਜ਼' ਤਹਿਤ ਮੋਬਾਈਲ ਸਿਹਤ ਸੰਭਾਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਲੋੜਵੰਦ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਮੁਫ਼ਤ ਸਿਹਤ ਜਾਂਚ ਅਤੇ ਦੰਦਾਂ ਦੇ ਇਲਾਜ ਦੀਆਂ ਸੇਵਾਵਾਂ ਮੁਹੱਈਆ ਕਰਵਾਏਗੀ।

ਇਸ ਮੌਕੇ ਰਾਜਪਾਲ ਕਟਾਰੀਆ ਨੇ ਕਿਹਾ ਕਿ ਇਹ ਆਧੁਨਿਕ ਸਹੂਲਤਾਂ ਨਾਲ ਲੈਸ ਮੋਬਾਈਲ ਹੈਲਥ ਯੂਨਿਟ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ, ਜਿਨ੍ਹਾਂ ਦੀ ਉੱਚ ਪੱਧਰੀ ਸਿਹਤ ਸੇਵਾਵਾਂ ਤੱਕ ਪਹੁੰਚ ਸੀਮਤ ਹੈ। ਉਨ੍ਹਾਂ ਕਿਹਾ ਕਿ ਨਿਰਸਵਾਰਥ ਭਾਵਨਾ ਨਾਲ ਕੀਤੀ ਗਈ ਸੇਵਾ ਹੀ ਅਸਲ ਸਮਾਜ ਸੇਵਾ ਹੈ ਅਤੇ ਲੋੜਵੰਦਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।

ਰਾਜਪਾਲ ਨੇ ਭਾਰਤੀ ਵਿਦਿਆ ਭਵਨ ਵੱਲੋਂ ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲ ਹੋਰ ਸੰਸਥਾਵਾਂ ਲਈ ਵੀ ਪ੍ਰੇਰਣਾਦਾਇਕ ਹੈ। ਉਨ੍ਹਾਂ ਲੋਕਾਂ ਨੂੰ ਵੀ ਅਜਿਹੇ ਸਮਾਜ ਸੇਵੀ ਕਾਰਜਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਰਾਜਪਾਲ ਨੇ ਭਵਨ ਆਸ਼ਰੇ ਵਿਖੇ ਚੱਲ ਰਹੇ ਸੀਨੀਅਰ ਸਿਟੀਜ਼ਨ ਹੋਮ ਅਤੇ ਮੈਂਟਲ ਡਿਸਏਬਿਲਟੀ ਸੈਂਟਰ ਦਾ ਦੌਰਾ ਕਰਕੇ ਉੱਥੇ ਰਹਿ ਰਹੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਵੀ ਲਿਆ।

ਭਾਰਤੀ ਵਿਦਿਆ ਭਵਨ ਦੇ ਪ੍ਰਧਾਨ ਅਵਿਨਾਸ਼ ਮਹੇਂਦਰੂ ਨੇ ਦੱਸਿਆ ਕਿ ਮੋਬਾਈਲ ਸਿਹਤ ਸੇਵਾ ਲਈ ਸ਼ਹਿਰ ਵਿੱਚ ਤਿੰਨ ਸਥਾਨ ਨਿਰਧਾਰਤ ਕੀਤੇ ਗਏ ਹਨ, ਜਿੱਥੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਸਿਹਤ ਜਾਂਚ ਅਤੇ ਦੰਦਾਂ ਦੇ ਇਲਾਜ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਅਜਨਾਲਾ ਦੇ ਮਾਛੀਵਾਲਾ ਸਕੂਲ ਦੀ ਹੜ੍ਹਾਂ ਨਾਲ ਨੁਕਸਾਨੀ ਗਈ ਇਮਾਰਤ ਨੂੰ ਕਰੀਬ 1.20 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਕੀਤਾ ਜਾ ਰਿਹਾ ਹੈ।

ਸਮਾਗਮ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ, ਜਿਨ੍ਹਾਂ ਨੂੰ ਰਾਜਪਾਲ ਨੇ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐਡੀਸ਼ਨਲ ਚੀਫ਼ ਸੈਕਟਰੀ ਵੀ.ਪੀ. ਸਿੰਘ ਸਮੇਤ ਭਾਰਤੀ ਵਿਦਿਆ ਭਵਨ ਦੇ ਅਹੁਦੇਦਾਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande