ਲੁਧਿਆਣਾ: ਸਰੋਵਰ ਵਿੱਚ ਡੁੱਬੇ ਵਿਦਿਆਰਥੀ ਦੇ ਪਰਿਵਾਰ ਦੀ ਮਦਦ ਕਰੇਗੀ ਗੁਰਦੁਆਰਾ ਕਮੇਟੀ
ਮ੍ਰਿਤਕ ਦੇ ਵੱਡੇ ਭਰਾ ਦੀ ਪੜ੍ਹਾਈ ਦਾ ਸਾਰਾ ਖ਼ਰਚ ਚੁੱਕੇਗੀ ਕਮੇਟੀ ਪਰਿਵਾਰ ਦੇ ਇੱਕ ਮੈਂਬਰ ਨੂੰ ਦਿੱਤੀ ਜਾਵੇਗੀ ਨੌਕਰੀ ਲੁਧਿਆਣਾ, 12 ਜੁਲਾਈ (ਹਿੰ.ਸ.)| ਲੁਧਿਆਣਾ ਜ਼ਿਲ੍ਹੇ ਦੇ ਮੁੱਲਾਂਪੁਰ ਨੇੜਲੇ ਪਿੰਡ ਮੋਹੀ ਸਥਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਛੱਲਾ ਸਾਹਿਬ ਵਿੱਚ ਧਾਰਮਿਕ ਸਮਾਗਮ ਦੌਰਾਨ ਇੱ
ਲੁਧਿਆਣਾ: ਸਰੋਵਰ ਵਿੱਚ ਡੁੱਬੇ ਵਿਦਿਆਰਥੀ ਦੇ ਪਰਿਵਾਰ ਦੀ ਮਦਦ ਕਰੇਗੀ ਗੁਰਦੁਆਰਾ ਕਮੇਟੀ


ਮ੍ਰਿਤਕ ਦੇ ਵੱਡੇ ਭਰਾ ਦੀ ਪੜ੍ਹਾਈ ਦਾ ਸਾਰਾ ਖ਼ਰਚ ਚੁੱਕੇਗੀ ਕਮੇਟੀ

ਪਰਿਵਾਰ ਦੇ ਇੱਕ ਮੈਂਬਰ ਨੂੰ ਦਿੱਤੀ ਜਾਵੇਗੀ ਨੌਕਰੀ

ਲੁਧਿਆਣਾ, 12 ਜੁਲਾਈ (ਹਿੰ.ਸ.)| ਲੁਧਿਆਣਾ ਜ਼ਿਲ੍ਹੇ ਦੇ ਮੁੱਲਾਂਪੁਰ ਨੇੜਲੇ ਪਿੰਡ ਮੋਹੀ ਸਥਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਛੱਲਾ ਸਾਹਿਬ ਵਿੱਚ ਧਾਰਮਿਕ ਸਮਾਗਮ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਸੰਤ ਬਾਬਾ ਨਿਰੰਜਨ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਇਸ਼ਨਾਨ ਕਰਦੇ ਸਮੇਂ 11ਵੀਂ ਜਮਾਤ ਦੇ ਇੱਕ ਵਿਦਿਆਰਥੀ ਦੀ ਡੁੱਬਣ ਕਾਰਨ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਪਿੰਡ ਰੁੜਕਾ ਵਾਸੀ ਦਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਲੁਧਿਆਣਾ ਦੇ ਨਵੋਦਯਾ ਵਿਦਿਆਲਿਆ ਵਿੱਚ 11ਵੀਂ ਜਮਾਤ ਦਾ ਵਿਦਿਆਰਥੀ ਸੀ। ਜਾਣਕਾਰੀ ਅਨੁਸਾਰ ਦਮਨਪ੍ਰੀਤ ਦੇ ਪਿਤਾ ਗ੍ਰੰਥੀ ਹਨ। ਦੱਸਿਆ ਜਾ ਰਿਹਾ ਹੈ ਕਿ ਸਰੋਵਰ ਵਿੱਚ ਇਸ਼ਨਾਨ ਦੌਰਾਨ ਗਹਿਰਾਈ ਦਾ ਅੰਦਾਜ਼ਾ ਨਾ ਲੱਗਣ ਕਾਰਨ ਉਹ ਡੂੰਘੇ ਪਾਣੀ ਵਿੱਚ ਚਲਾ ਗਿਆ ਅਤੇ ਡੁੱਬਣ ਨਾਲ ਉਸ ਦੀ ਮੌਤ ਹੋ ਗਈ।ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਗਿਆ। ਪਿੰਡ ਰੁੜਕਾ ਅਤੇ ਮੋਹੀ ਦੀਆਂ ਪੰਚਾਇਤਾਂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਛੱਲਾ ਸਾਹਿਬ ਪਹੁੰਚੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੀੜਤ ਪਰਿਵਾਰ ਲਈ ਮੁਆਵਜ਼ੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।ਕਈ ਘੰਟਿਆਂ ਤੱਕ ਚੱਲੀ ਗੱਲਬਾਤ ਤੋਂ ਬਾਅਦ ਸੁਧਾਰ ਪੁਲਿਸ ਦੀ ਮੌਜੂਦਗੀ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਸਮਝੌਤਾ ਹੋ ਗਿਆ। ਸਮਝੌਤੇ ਅਨੁਸਾਰ ਕਮੇਟੀ ਵੱਲੋਂ ਪੀੜਤ ਪਰਿਵਾਰ ਨੂੰ 1.20 ਲੱਖ ਰੁਪਏ ਦੀ ਆਰਥਿਕ ਸਹਾਇਤਾ, ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਅਤੇ ਮ੍ਰਿਤਕ ਦੇ ਵੱਡੇ ਭਰਾ ਜਸ਼ਨਪ੍ਰੀਤ ਸਿੰਘ ਦੀ ਅਗਲੀ ਪੜ੍ਹਾਈ ਦਾ ਸਾਰਾ ਖ਼ਰਚ ਚੁੱਕਣ ਦਾ ਭਰੋਸਾ ਦਿੱਤਾ ਗਿਆ।ਇਸ ਘਟਨਾ ਤੋਂ ਬਾਅਦ ਸੰਗਤ ਅਤੇ ਸਥਾਨਕ ਲੋਕਾਂ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸਰੋਵਰਾਂ 'ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਗਹਿਰੇ ਪਾਣੀ ਵਾਲੇ ਸਥਾਨਾਂ 'ਤੇ ਬੈਰੀਕੇਡਿੰਗ, ਚੇਤਾਵਨੀ ਬੋਰਡ ਅਤੇ ਨਿਗਰਾਨੀ ਦੇ ਪੱਕੇ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande