ਝੂਠੇ ਵੀਜ਼ੇ ਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ
ਪਟਿਆਲਾ, 12 ਜੁਲਾਈ (ਹਿੰ.ਸ.)| ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਹੈ ਕਿ ਝੂਠੇ ਵੀਜ਼ੇ, ਨਕਲੀ ਆਫਰ ਲੈਟਰ, ਜਾਅਲੀ ਵਿਆਹ ਅਤੇ ਵਿਦੇਸ਼ ਭੇਜਣ ਦੇ ਨਾਂ ''ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ
ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ


ਪਟਿਆਲਾ, 12 ਜੁਲਾਈ (ਹਿੰ.ਸ.)| ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਹੈ ਕਿ ਝੂਠੇ ਵੀਜ਼ੇ, ਨਕਲੀ ਆਫਰ ਲੈਟਰ, ਜਾਅਲੀ ਵਿਆਹ ਅਤੇ ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਮਾਮਲਿਆਂ ਦੀ ਜਾਣਕਾਰੀ ਕਮਿਸ਼ਨ ਤੱਕ ਜ਼ਰੂਰ ਪਹੁੰਚਾਈ ਜਾਵੇ।ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਪੀੜਤਾਂ ਨੂੰ ਸਮੇਂ ਸਿਰ ਨਿਆਂ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਆਪਣੀਆਂ ਸੇਵਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ।ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਐਨਜੀਓਜ਼ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਨ੍ਹਾਂ ਨਾਲ ਤਾਲਮੇਲ ਹੋਰ ਮਜ਼ਬੂਤ ਕਰਨ ਲਈ ਕਿਹਾ।ਪਦਮਸ਼੍ਰੀ ਸ਼ੰਟੀ ਨੇ ਐਮਰਜੈਂਸੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ 112 'ਤੇ ਪ੍ਰਾਪਤ ਗੰਭੀਰ ਕਾਲਾਂ, ਖ਼ਾਸ ਕਰਕੇ ਜਾਨਲੇਵਾ ਹਾਲਾਤ ਵਾਲੇ ਮਰੀਜ਼ਾਂ ਦੇ ਮਾਮਲਿਆਂ ਵਿੱਚ, ਪੁਲਿਸ ਵੱਲੋਂ ਐਂਬੂਲੈਂਸਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਲਈ ਪਾਇਲਟ ਵਾਹਨ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ।ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਲਈ ਕਮਿਸ਼ਨ ਦਾ ਵਟਸਐਪ ਨੰਬਰ 9855475547 ਜਾਰੀ ਕਰਦਿਆਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਇਸ ਨੰਬਰ 'ਤੇ ਭੇਜ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸ਼ਿਕਾਇਤ 'ਤੇ ਦੋ ਦਿਨਾਂ ਦੇ ਅੰਦਰ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਅਧਿਕਾਰਾਂ ਦੀ ਰੱਖਿਆ ਲਈ ਕਮਿਸ਼ਨ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande