ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਅੰਮ੍ਰਿਤਸਰ, 12 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨੰਗਲ ਦਿਆਲ ਸਿੰਘ ਅਤੇ ਪਿੰਡ ਬੰਮਾ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਦਿਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬ
ਲੋਕ ਮਿਲਣੀ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ.।


ਅੰਮ੍ਰਿਤਸਰ, 12 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨੰਗਲ ਦਿਆਲ ਸਿੰਘ ਅਤੇ ਪਿੰਡ ਬੰਮਾ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਦਿਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ ਕਿ ਸਰਕਾਰ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੇਗੀ ਅਤੇ ਉਨ੍ਹਾਂ ਦਾ ਹੱਲ ਕਰੇਗੀ, ਉਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਨਦੇਹੀ ਨਾਲ ਸਾਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕਟਵਾਉਣ ਦੀ ਬਜਾਏ ਸਰਕਾਰ ਨੂੰ ਲੋਕਾਂ ਦੇ ਦਰ ਤੱਕ ਲੈ ਕੇ ਜਾਣਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਜਨ-ਪੱਖੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਮੁੜ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਦਿਵਾਉਣਗੇ।ਈ.ਟੀ.ਓ. ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪਾਰਟੀ ਦੇ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande