ਰਾਜਾ ਵੜਿੰਗ ਦੇ ‘ਸਿਰ ’ਤੇ ਜੁੱਤੀ ਰੱਖਣ’ ਵਾਲੇ ਬਿਆਨ ’ਤੇ ਭਾਜਪਾ ਦਾ ਵਿਰੋਧ
ਅੰਮ੍ਰਿਤਸਰ, 13 ਜੁਲਾਈ (ਹਿੰ.ਸ.)| ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਇੱਕ ਬਿਆਨ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਾਰਾਜ਼ ਕਾਂਗਰਸੀ ਆਗੂਆਂ ਨੂੰ ਮਨਾਉਣ ਲਈ “ਸਿਰ ’ਤੇ ਜੁੱਤੀਆਂ ਰੱਖਣ”
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ


ਅੰਮ੍ਰਿਤਸਰ, 13 ਜੁਲਾਈ (ਹਿੰ.ਸ.)| ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਇੱਕ ਬਿਆਨ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਾਰਾਜ਼ ਕਾਂਗਰਸੀ ਆਗੂਆਂ ਨੂੰ ਮਨਾਉਣ ਲਈ “ਸਿਰ ’ਤੇ ਜੁੱਤੀਆਂ ਰੱਖਣ” ਵਾਲੀ ਗੱਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ ਅਤੇ ਦਸਤਾਰ ਦੀ ਪਵਿੱਤਰਤਾ ਦਾ ਅਪਮਾਨ ਕਰਦੀ ਹੈ।

ਪ੍ਰੋ. ਖਿਆਲਾ ਨੇ ਕਿਹਾ ਕਿ ਰਾਜਾ ਵੜਿੰਗ ਨੂੰ ਨਾਨਕ ਨਾਮ ਲੇਵਾ ਸੰਗਤ ਅਤੇ ਸਮੁੱਚੇ ਸਿੱਖ ਪੰਥ ਤੋਂ ਤੁਰੰਤ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਜ਼ੁਬਾਨ ਫਿਸਲਣ ਦਾ ਮਾਮਲਾ ਨਹੀਂ, ਸਗੋਂ ਦਸਤਾਰ ਅਤੇ ਸਿੱਖ ਮਰਿਆਦਾ ਪ੍ਰਤੀ ਸੰਵੇਦਨਸ਼ੀਲਤਾ ਦੀ ਕਮੀ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਦਸਤਾਰ ਸਿੱਖਾਂ ਲਈ ਸਿਰਫ਼ ਪਹਿਰਾਵਾ ਨਹੀਂ, ਸਗੋਂ ਸਨਮਾਨ, ਸਵੈਮਾਨ, ਪਛਾਣ ਅਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਸਿੱਖ ਕੌਮ ਨੇ ਦਸਤਾਰ ਦੀ ਇੱਜ਼ਤ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਇਸ ਲਈ ਦਸਤਾਰ ਨੂੰ ਕਿਸੇ ਵੀ ਤਰ੍ਹਾਂ ਅਪਮਾਨਜਨਕ ਸ਼ਬਦਾਂ ਨਾਲ ਜੋੜਨਾ ਸਿੱਖ ਭਾਵਨਾਵਾਂ ਦੇ ਉਲਟ ਹੈ।

ਪ੍ਰੋ. ਖਿਆਲਾ ਨੇ ਕਿਹਾ ਕਿ ਰਾਜਾ ਵੜਿੰਗ ਖੁਦ ਦਸਤਾਰ ਸਜਾਉਂਦੇ ਹਨ, ਇਸ ਲਈ ਉਨ੍ਹਾਂ ਨੂੰ ਦਸਤਾਰ ਦੀ ਮਹੱਤਤਾ ਅਤੇ ਮਰਿਆਦਾ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਦਸਤਾਰ ਪਹਿਨ ਲੈਣਾ ਹੀ ਕਾਫ਼ੀ ਨਹੀਂ, ਸਗੋਂ ਉਸ ਦੀ ਇੱਜ਼ਤ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਵੀ ਜ਼ਰੂਰੀ ਹੈ।

ਉਨ੍ਹਾਂ ਕਾਂਗਰਸ ਪਾਰਟੀ ਤੋਂ ਵੀ ਸਪੱਸ਼ਟੀਕਰਨ ਮੰਗਿਆ ਕਿ ਕੀ ਇਹ ਬਿਆਨ ਰਾਜਾ ਵੜਿੰਗ ਦੀ ਨਿੱਜੀ ਸੋਚ ਹੈ ਜਾਂ ਪਾਰਟੀ ਦੀ ਅਧਿਕਾਰਤ ਰਾਏ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਇਸ ਬਿਆਨ ਤੋਂ ਆਪਣੇ ਆਪ ਨੂੰ ਵੱਖ ਨਹੀਂ ਕਰਦੀ ਅਤੇ ਕੋਈ ਕਾਰਵਾਈ ਨਹੀਂ ਕਰਦੀ ਤਾਂ ਇਹ ਸਿੱਖ ਭਾਵਨਾਵਾਂ ਪ੍ਰਤੀ ਪਾਰਟੀ ਦੀ ਸੋਚ ਨੂੰ ਦਰਸਾਏਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande