ਮੋਹਾਲੀ ਦੇ ਪਿੰਡਾਂ ਵਿੱਚ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਫਿਲਮ ਦੇ ਸ਼ੋਅ ਜਾਰੀ
ਮੋਹਾਲੀ, 13 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਲੋਕਾਂ ਨੂੰ ਗੁਰੂ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਉਪਦੇਸ਼ਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪ੍ਰਦਰਸ਼ਨ ਮੁਹਿੰਮ ਦੀ ਸ਼ੁਰੂਆ
ਮੋਹਾਲੀ ਦੇ ਪਿੰਡ ਠਸਕਾ ਵਿਖੇ ਦਸਤਾਵੇਜ਼ੀ ਫਿਲਮ ਦੇਖਦੇ ਹੋਏ ਪਿੰਡ ਵਾਸੀ।


ਮੋਹਾਲੀ, 13 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਲੋਕਾਂ ਨੂੰ ਗੁਰੂ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਉਪਦੇਸ਼ਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪ੍ਰਦਰਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲੜੀ ਅਧੀਨ ਮੋਹਾਲੀ ਦੇ ਪਿੰਡ ਠਸਕਾ ਅਤੇ ਪਿੰਡ ਝਾਂਮਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ, ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਦਾ ਵਿਸ਼ੇਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਉੱਚ ਆਦਰਸ਼ਾਂ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਦੇਖਿਆ।ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਗਏ ਸਮਾਨਤਾ, ਜਾਤ-ਪਾਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ, ਸਮਾਜਿਕ ਨਿਆਂ, ਸੱਚ, ਕਿਰਤ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਫਿਲਮ ਰਾਹੀਂ ਗੁਰੂ ਜੀ ਦੇ ਜੀਵਨ ਦੇ ਮਹੱਤਵਪੂਰਨ ਪੱਖਾਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਧਾਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਗਿਆ, ਜਿਸ ਦੀ ਹਾਜ਼ਰ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੀ ਇਸ ਵਿਲੱਖਣ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਦਸਤਾਵੇਜ਼ੀ ਪ੍ਰੋਗਰਾਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ, ਗੁਰੂਆਂ ਅਤੇ ਸਮਾਜ ਸੁਧਾਰਕਾਂ ਦੇ ਜੀਵਨ ਅਤੇ ਵਿਚਾਰਾਂ ਨਾਲ ਜਾਣੂ ਕਰਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਮਿਲੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਏਕਤਾ, ਭਾਈਚਾਰੇ, ਸਮਾਨਤਾ ਅਤੇ ਮਨੁੱਖਤਾ ਦਾ ਰਾਹ ਦਿਖਾਉਂਦੀਆਂ ਹਨ।ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਨੁਸਾਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਦਸਤਾਵੇਜ਼ੀ ਫਿਲਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫ਼ੇ ਅਤੇ ਅਨਮੋਲ ਸਿੱਖਿਆਵਾਂ ਤੋਂ ਪ੍ਰੇਰਣਾ ਹਾਸਲ ਕਰ ਸਕਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande