ਮੋਹਾਲੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ 517 ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੂੰ ਦਿੱਤੇ ਰੈਗੂਲਰ ਨਿਯੁਕਤੀ ਪੱਤਰ
ਮੋਹਾਲੀ, 13 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਅੱਜ ਮੋਹਾਲੀ ਵਿੱਚ ਕਰਵਾਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ 517 ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੁੱਖ ਮੰਤਰ
ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਮੋਹਾਲੀ, 13 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਅੱਜ ਮੋਹਾਲੀ ਵਿੱਚ ਕਰਵਾਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ 517 ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਇਹ 517 ਕਰਮਚਾਰੀ ਪੱਕੇ ਸਰਕਾਰੀ ਮੁਲਾਜ਼ਮ ਬਣ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ 15 ਤੋਂ 20 ਸਾਲ ਪਹਿਲਾਂ ਹੋ ਜਾਣਾ ਚਾਹੀਦਾ ਸੀ, ਪਰ ਪਿਛਲੀਆਂ ਸਰਕਾਰਾਂ ਆਪਣੇ ਪਰਿਵਾਰਾਂ ਅਤੇ ਨੇਤਾਵਾਂ ਨੂੰ ਸੈੱਟ ਕਰਨ ਵਿੱਚ ਹੀ ਰੁੱਝੀਆਂ ਰਹੀਆਂ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਲੋਕਾਂ ਦੀ ਪਰਵਾਹ ਨਹੀਂ ਕੀਤੀ ਗਈ, ਪਰ ਹੁਣ ਲੋਕ ਵੀ ਉਨ੍ਹਾਂ ਨੂੰ ਸਵੀਕਾਰ ਨਹੀਂ ਕਰ ਰਹੇ।

ਮੁੱਖ ਮੰਤਰੀ ਨੇ ਦੱਸਿਆ ਕਿ ਹੋਰ ਵਿਭਾਗਾਂ ਦੇ ਕਰਮਚਾਰੀਆਂ ਨੂੰ ਵੀ ਰੈਗੂਲਰ ਕਰਨ ਦੀ ਪ੍ਰਕਿਰਿਆ ਜਾਰੀ ਹੈ। ਕੁਝ ਮਾਮਲੇ ਅਦਾਲਤਾਂ ਵਿੱਚ ਹੋਣ ਕਾਰਨ ਦੇਰੀ ਹੋ ਰਹੀ ਹੈ, ਪਰ ਸਰਕਾਰ ਇਸ ਦਾ ਜਲਦ ਹੱਲ ਕੱਢਣ ਲਈ ਲਗਾਤਾਰ ਯਤਨ ਕਰ ਰਹੀ ਹੈ।

ਇਸ ਦੌਰਾਨ ਸੀਐੱਮ ਮਾਨ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਾਢੇ ਛੇ ਲੱਖ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਲਈ ਸਰਕਾਰ ਵੱਲੋਂ ਵਿਸਥਾਰਪੂਰਵਕ ਯੋਜਨਾ ਤਿਆਰ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੰਗਲਾਤ ਵਿਭਾਗ ਦੇ ਸਾਰੇ ਗੈਸਟ ਹਾਊਸਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਸੀਐੱਮ ਨੇ ਦੱਸਿਆ ਕਿ ਚੋਹਲ ਡੈਮ ਨੇੜੇ ਸਥਿਤ ਗੈਸਟ ਹਾਊਸ ਨੂੰ ਪਹਿਲਾਂ ਹੀ ਆਧੁਨਿਕ ਰੂਪ ਦਿੱਤਾ ਜਾ ਚੁੱਕਾ ਹੈ ਅਤੇ ਹੁਣ ਇਸੇ ਤਰ੍ਹਾਂ ਹੋਰ ਗੈਸਟ ਹਾਊਸਾਂ ਨੂੰ ਵੀ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande