ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸ਼ਾਹਪੁਰ ਜਾਜਨ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਮੌਕੇ ’ਤੇ ਕੀਤਾ ਹੱਲ
ਗੁਰਦਾਸਪੁਰ, 13 ਜੁਲਾਈ (ਹਿੰ.ਸ.)| ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਸ਼ਾਹਪੁਰ ਜਾਜਨ ਵਿਖੇ ਨੇੜਲੇ ਪਿੰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇ
ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਗੁਰਦੀਪ ਸਿੰਘ ਰੰਧਾਵਾ।


ਗੁਰਦਾਸਪੁਰ, 13 ਜੁਲਾਈ (ਹਿੰ.ਸ.)| ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਸ਼ਾਹਪੁਰ ਜਾਜਨ ਵਿਖੇ ਨੇੜਲੇ ਪਿੰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਗਈਆਂ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜਰ ਹਨ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਦੀ ਸਹੂਲਤ ਲਈ ਗੰਦੇ ਪਾਣੀ ਦੀ ਨਿਕਾਸੀ, ਗਲੀਆਂ ਤੇ ਪਾਰਕਾਂ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਹਲਕੇ ਅੰਦਰ ਸੜਕਾਂ ਦੀ ਉਸਾਰੀ ਦੇ ਕੰਮ ਚੱਲ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਨੌਜਵਾਨਾਂ ਨੂੰ ਸਪਰੋਟਸ ਕਿੱਟਾਂ ਵੰਡੀਆਂ ਗਈਆਂ ਹਨ ਤਾਂ ਜੋ ਨੌਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਸਕਣ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ, ਮੁਹੱਲਾ ਕਲੀਨਿਕ, ਸਕੂਲ ਆਫ ਐੱਮੀਨੈੱਸ, 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ,10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਕਰਵਾਉਣ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande