ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ, 18 ਜੁਲਾਈ ਤੱਕ ਹੁੰਮਸ ਕਰੇਗੀ ਪਰੇਸ਼ਾਨ; ਕੁਝ ਜ਼ਿਲ੍ਹਿਆਂ ਵਿੱਚ ਹਲਕੇ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 13 ਜੁਲਾਈ (ਹਿੰ.ਸ.)| ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਮੱਠੀ ਪੈ ਗਈ ਹੈ। ਸੋਮਵਾਰ ਸਵੇਰੇ ਜਲੰਧਰ ਵਿੱਚ ਮੀਂਹ ਪਿਆ, ਜਦਕਿ ਮੋਹਾਲੀ ਵਿੱਚ ਐਤਵਾਰ ਰਾਤ ਤੇਜ਼ ਬਰਸਾਤ ਦਰਜ ਕੀਤੀ ਗਈ। ਇਸ ਦੇ ਬਾਵਜੂਦ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਿਹਾ ਅਤੇ
ਮੋਹਾਲੀ 'ਚ ਮੌਸਮ ਦੀ ਤਸਵੀਰ।


ਚੰਡੀਗੜ੍ਹ, 13 ਜੁਲਾਈ (ਹਿੰ.ਸ.)| ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਮੱਠੀ ਪੈ ਗਈ ਹੈ। ਸੋਮਵਾਰ ਸਵੇਰੇ ਜਲੰਧਰ ਵਿੱਚ ਮੀਂਹ ਪਿਆ, ਜਦਕਿ ਮੋਹਾਲੀ ਵਿੱਚ ਐਤਵਾਰ ਰਾਤ ਤੇਜ਼ ਬਰਸਾਤ ਦਰਜ ਕੀਤੀ ਗਈ। ਇਸ ਦੇ ਬਾਵਜੂਦ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਿਹਾ ਅਤੇ ਸਿਰਫ਼ ਸਰਹੱਦੀ ਤੇ ਪਹਾੜੀ ਇਲਾਕਿਆਂ ਵਿੱਚ ਹੀ ਹਲਕੇ ਤੋਂ ਦਰਮਿਆਨੇ ਮੀਂਹ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ 13 ਤੋਂ 18 ਜੁਲਾਈ ਤੱਕ ਮਾਨਸੂਨ ਦੀਆਂ ਗਤੀਵਿਧੀਆਂ ਕਮਜ਼ੋਰ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਸੂਬੇ ਦੇ ਬਹੁਤੇ ਹਿੱਸਿਆਂ ਵਿੱਚ ਮੀਂਹ ਘੱਟ ਪਵੇਗਾ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਦੌਰਾਨ ਦਿਨ ਦਾ ਤਾਪਮਾਨ 37 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

ਸੋਮਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਹਲਕੇ ਮੀਂਹ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਦਿਨ ਭਰ ਅੰਸ਼ਕ ਬੱਦਲਵਾਈ ਰਹਿਣ ਅਤੇ ਇੱਕ-ਦੋ ਵਾਰ ਗਰਜ-ਚਮਕ ਨਾਲ ਹਲਕੀਆਂ ਫੁਹਾਰਾਂ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਨੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ।

ਮੌਸਮ ਵਿਗਿਆਨੀਆਂ ਮੁਤਾਬਕ ਅਗਲੇ ਪੰਜ ਤੋਂ ਛੇ ਦਿਨਾਂ ਤੱਕ ਸਿਰਫ਼ ਪਹਾੜੀ ਇਲਾਕਿਆਂ ਨਾਲ ਲੱਗਦੇ ਉੱਤਰੀ ਜ਼ਿਲ੍ਹਿਆਂ ਵਿੱਚ ਹੀ ਕਿਤੇ-ਕਿਤੇ ਹਲਕਾ ਮੀਂਹ ਪੈ ਸਕਦਾ ਹੈ। 20-21 ਜੁਲਾਈ ਦੇ ਆਸ-ਪਾਸ ਮਾਨਸੂਨ ਦੇ ਮੁੜ ਸਰਗਰਮ ਹੋਣ ਨਾਲ ਸੂਬੇ ਵਿੱਚ ਇੱਕ ਵਾਰ ਫਿਰ ਚੰਗੇ ਮੀਂਹ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਮਾਨਸੂਨ ਫਿਲਹਾਲ ਸਰਗਰਮ ਹੈ ਅਤੇ ਉੱਤਰੀ ਭਾਰਤ ਉੱਪਰ ਪੱਛਮੀ ਵਿਗਾੜ ਵੀ ਬਣਿਆ ਹੋਇਆ ਹੈ। ਇਨ੍ਹਾਂ ਦੋਵੇਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਰੁਕ-ਰੁਕ ਕੇ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿ ਸਕਦੀਆਂ ਹਨ।

ਅਗਲੇ ਤਿੰਨ ਦਿਨਾਂ ਦਾ ਮੌਸਮ

14 ਜੁਲਾਈ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ।

15 ਜੁਲਾਈ: ਇਨ੍ਹਾਂ ਹੀ ਜ਼ਿਲ੍ਹਿਆਂ ਵਿੱਚ ਇੱਕਾ-ਦੁੱਕਾ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ।

16 ਜੁਲਾਈ: ਉਪਰੋਕਤ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande