2027 ਵਿੱਚ ਮੁੜ ਸਰਕਾਰ ਬਣਾਉਣ ਲਈ 'ਆਪ' ਵਲੰਟੀਅਰਾਂ ਨੇ ਭਰੀ ਹੁੰਕਾਰ
ਪਟਿਆਲਾ, 14 ਜੁਲਾਈ (ਹਿੰ.ਸ.)| ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਇੱਕ ਮੰਚ ''ਤੇ ਇਕੱਠੇ ਹੋ ਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਬਲਤੇਜ ਸਿੰਘ ਪਨੂੰ ਅਤੇ ਪੀਆਰਟੀਸੀ ਦੇ
ਆਪ ਦੇ ਵਲੰਟੀਅਰਾਂ ਨਾਲ ਪੰਜਾਬ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਬਲਤੇਜ ਸਿੰਘ ਪਨੂੰ ਅਤੇ ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ।


ਪਟਿਆਲਾ, 14 ਜੁਲਾਈ (ਹਿੰ.ਸ.)| ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਇੱਕ ਮੰਚ 'ਤੇ ਇਕੱਠੇ ਹੋ ਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਬਲਤੇਜ ਸਿੰਘ ਪਨੂੰ ਅਤੇ ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਤੇਜ ਸਿੰਘ ਪਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਮਿਹਨਤ ਸਦਕਾ ਹੀ 2022 ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣੀ ਸੀ ਅਤੇ ਹੁਣ ਵਲੰਟੀਅਰ 2027 ਦੀਆਂ ਚੋਣਾਂ ਲਈ ਵੀ ਪੂਰੀ ਤਰ੍ਹਾਂ ਤਿਆਰ ਹਨ।ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਮੌਜੂਦ ਉਤਸ਼ਾਹ ਅਤੇ ਜਜ਼ਬਾ ਇਹ ਦਰਸਾਉਂਦਾ ਹੈ ਕਿ ਉਹ 2027 ਦੀਆਂ ਚੋਣਾਂ ਲਈ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਸਮੇਂ ਤੋਂ ਪਹਿਲਾਂ ਪੂਰੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਮਿਲ ਰਿਹਾ ਹੈ।ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਚਰਚਾ ਕੀਤੀ ਗਈ। ਆਗੂਆਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਲੰਟੀਅਰਾਂ ਨੂੰ ਹੋਰ ਸਰਗਰਮ ਹੋਣ ਦਾ ਸੱਦਾ ਦਿੱਤਾ।ਇਸ ਮੌਕੇ ਜਰਨੈਲ ਸਿੰਘ ਮਨੂੰ, ਵੀਰਪਾਲ ਕੌਰ, ਰਾਜਿੰਦਰ ਮੋਹਨ, ਆਰਤੀ ਗੁਪਤਾ, ਸੁਸ਼ੀਲ ਮਿੱਢਾ, ਸੰਦੀਪ ਬੰਧੂ, ਜਸਵਿੰਦਰ ਰਿੰਪਾ, ਕ੍ਰਿਸ਼ਨ ਜੀ, ਰਾਜਵੀਰ ਸਿੰਘ, ਅਮਿਤ ਕੁਮਾਰ, ਸੁਖਜਿੰਦਰ ਸਿੰਘ, ਸੁਖਚੈਨ ਸਿੰਘ, ਮੁਖਤਿਆਰ ਗਿੱਲ, ਰਵੇਲ ਸਿੱਧੂ, ਸੁਰਜਨ ਸਿੰਘ, ਦੀਪ ਮਾਲਾ ਦੁੱਗਲ, ਜੀ.ਐੱਸ. ਓਬਰਾਏ, ਗੁਰਬਖ਼ਸ਼ ਸਿੰਘ, ਰਾਜੇਸ਼ ਕਨੋਜੀਆ, ਹਰਿਕਾਂਤ ਵਾਲੀਆ, ਅਮਰਜੀਤ ਸਿੰਘ, ਅਮਨ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande