ਪਟਿਆਲਾ: ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦਾ ਸੁੰਦਰੀਕਰਨ ਤੇਜ਼ੀ ਨਾਲ ਜਾਰੀ
ਸਤੰਬਰ ਤੱਕ ਸੰਗਤਾਂ ਨੂੰ ਕੀਤਾ ਜਾਵੇਗਾ ਸਮਰਪਿਤ ਪਟਿਆਲਾ, 14 ਜੁਲਾਈ (ਹਿੰ.ਸ.)| ਪਟਿਆਲਾ ਦੇ ਵਿਸ਼ਵ ਪ੍ਰਸਿੱਧ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦੇ 82 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਸੁੰਦਰੀਕਰਨ ਅਤੇ ਨਵ-ਨਿਰਮਾਣ ਕਾਰਜ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨ
ਮੰਦਰ ਦਾ ਦੌਰਾ ਕਰਦੇ ਹੋਏ ਐਡਵੋਕੇਟ ਹਰਪਾਲ ਜੁਨੇਜਾ, ਭਗਵਾਨ ਦਾਸ ਜੁਨੇਜਾ ਅਤੇ ਹੋਰ।


ਸਤੰਬਰ ਤੱਕ ਸੰਗਤਾਂ ਨੂੰ ਕੀਤਾ ਜਾਵੇਗਾ ਸਮਰਪਿਤ

ਪਟਿਆਲਾ, 14 ਜੁਲਾਈ (ਹਿੰ.ਸ.)| ਪਟਿਆਲਾ ਦੇ ਵਿਸ਼ਵ ਪ੍ਰਸਿੱਧ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦੇ 82 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਸੁੰਦਰੀਕਰਨ ਅਤੇ ਨਵ-ਨਿਰਮਾਣ ਕਾਰਜ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਮੰਦਿਰ ਦਾ ਲਗਭਗ 35 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਮਾਤਾ ਦੀ ਕਿਰਪਾ ਨਾਲ ਇਸ ਨੂੰ ਸਤੰਬਰ ਮਹੀਨੇ ਤੱਕ ਸੰਗਤਾਂ ਨੂੰ ਸਮਰਪਿਤ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਮੰਦਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਦੇਖਣ ਲਈ ਅਗਰਵਾਲ ਸਮਾਜ ਸਭਾ ਅਤੇ ਬਹਾਵਲਪੁਰ ਸਮਾਜ ਦੇ ਮੈਂਬਰਾਂ ਦੇ ਇੱਕ ਵਫ਼ਦ ਨੇ ਐਡਵੋਕੇਟ ਹਰਪਾਲ ਜੁਨੇਜਾ ਅਤੇ ਗ੍ਰੀਨ ਮੈਨ ਐਵਾਰਡੀ ਭਗਵਾਨ ਦਾਸ ਜੁਨੇਜਾ ਦੀ ਅਗਵਾਈ ਹੇਠ ਮੰਦਿਰ ਦਾ ਦੌਰਾ ਕੀਤਾ। ਇਸ ਦੌਰਾਨ ਮੰਦਿਰ ਐਡਵਾਇਜ਼ਰੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਸੀਏ ਅਜੇ ਅਲੀਪੁਰੀਆ, ਡਾ. ਰਾਜ ਕੁਮਾਰ ਗੁਪਤਾ ਅਤੇ ਸੰਜੇ ਸਿੰਗਲਾ ਨੇ ਨਿਰਮਾਣ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੰਦਿਰ ਦੇ ਆਧੁਨਿਕੀਕਰਨ ਲਈ 82 ਕਰੋੜ ਰੁਪਏ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਸੀ। ਹੁਣ ਤੱਕ ਕਰੀਬ 15 ਕਰੋੜ ਰੁਪਏ ਦੇ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਅਤੇ ਨਿਰਮਾਣ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸੁੰਦਰੀਕਰਨ ਤੋਂ ਬਾਅਦ ਮੰਦਿਰ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਤਿੰਨ ਮੁੱਖ ਪ੍ਰਵੇਸ਼ ਦੁਆਰ ਬਣਾਏ ਜਾਣਗੇ। ਇਸ ਤੋਂ ਇਲਾਵਾ ਸਰੋਵਰ ਦੀ ਪਰਿਕਰਮਾ ਨੂੰ ਦੇਵੀ-ਦੇਵਤਿਆਂ ਦੇ ਥੀਮ ਅਨੁਸਾਰ ਵਿਕਸਤ ਕੀਤਾ ਜਾ ਰਿਹਾ ਹੈ, ਜਿੱਥੇ ਲਾਈਟ ਐਂਡ ਸਾਊਂਡ ਸ਼ੋਅ ਵੀ ਕਰਵਾਇਆ ਜਾਵੇਗਾ, ਜਿਸ ਨਾਲ ਸ਼ਰਧਾਲੂਆਂ ਨੂੰ ਆਧਿਆਤਮਿਕ ਅਤੇ ਸੱਭਿਆਚਾਰਕ ਅਨੁਭਵ ਮਿਲੇਗਾ। ਇਸ ਮੌਕੇ ਅਗਰਵਾਲ ਸਮਾਜ ਸਭਾ ਦੇ ਪ੍ਰਤੀਨਿਧੀਆਂ ਅਤੇ ਬਹਾਵਲਪੁਰ ਸਮਾਜ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮੰਦਿਰ ਦੇ ਆਧੁਨਿਕ ਸੁੰਦਰੀਕਰਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਰਾਹੀਂ ਇਤਿਹਾਸਕ ਧਾਰਮਿਕ ਅਸਥਾਨ ਨੂੰ ਨਵੀਂ ਪਹਿਚਾਣ ਮਿਲੇਗੀ ਅਤੇ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਹੋਣਗੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande