ਲੁਧਿਆਣਾ ਵਿੱਚ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ, ਬਸਪਾ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ
ਲੁਧਿਆਣਾ, 14 ਜੁਲਾਈ (ਹਿੰ.ਸ.)| ਜਲੰਧਰ ਬਾਈਪਾਸ ਚੌਕ ਸਥਿਤ ਪਾਰਕ ਵਿੱਚ ਲੱਗੀ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨਾਲ ਤੋੜਫੋੜ ਦਾ ਮਾਮਲਾ ਸਾਹਮਣੇ ਆਇਆ ਹੈ। ਮੂਰਤੀ ਦੀ ਸੁਰੱਖਿਆ ਲਈ ਬਣਾਈ ਗਈ ਕੱਚ ਦੀ ਬਾਊਂਡਰੀ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਨੁਕਸਾਨ ਪਹੁੰਚਾਇਆ ਗਿਆ ਹੈ।ਘਟਨਾ ਸਥਾ
ਲੁਧਿਆਣਾ ਵਿੱਚ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ, ਬਸਪਾ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ


ਲੁਧਿਆਣਾ, 14 ਜੁਲਾਈ (ਹਿੰ.ਸ.)| ਜਲੰਧਰ ਬਾਈਪਾਸ ਚੌਕ ਸਥਿਤ ਪਾਰਕ ਵਿੱਚ ਲੱਗੀ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨਾਲ ਤੋੜਫੋੜ ਦਾ ਮਾਮਲਾ ਸਾਹਮਣੇ ਆਇਆ ਹੈ। ਮੂਰਤੀ ਦੀ ਸੁਰੱਖਿਆ ਲਈ ਬਣਾਈ ਗਈ ਕੱਚ ਦੀ ਬਾਊਂਡਰੀ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਨੁਕਸਾਨ ਪਹੁੰਚਾਇਆ ਗਿਆ ਹੈ।ਘਟਨਾ ਸਥਾਨ ਦੇ ਨੇੜੇ ਇੱਕ ਵੱਡਾ ਪੱਥਰ ਵੀ ਮਿਲਿਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਸੇ ਪੱਥਰ ਨਾਲ ਕੱਚ ਨੂੰ ਤੋੜਿਆ ਗਿਆ ਹੋ ਸਕਦਾ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਆਗੂ ਅਤੇ ਵਰਕਰ ਮੌਕੇ ’ਤੇ ਪਹੁੰਚੇ ਅਤੇ ਪੁਲਿਸ-ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਸਪਾ ਦੇ ਮਹਾਸਚਿਵ ਸੋਨੂ ਅੰਬੇਡਕਰ ਨੇ ਕਿਹਾ ਕਿ ਮੂਰਤੀ ਦੀ ਸੁਰੱਖਿਆ ਲਈ ਲਗਾਇਆ ਗਿਆ ਕੱਚ ਕਾਫ਼ੀ ਮਜ਼ਬੂਤ ਸੀ ਅਤੇ ਇਸ ਨੂੰ ਇੱਕ ਵਾਰ ਵਿੱਚ ਨਹੀਂ ਤੋੜਿਆ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਕੱਚ ਤੋੜਨ ਲਈ ਕਈ ਵਾਰ ਪੱਥਰ ਮਾਰੇ ਗਏ ਹੋਣਗੇ।ਬਸਪਾ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਦੀਆਂ ਮੂਰਤੀਆਂ ਨਾਲ ਅਪਮਾਨ ਦੀ ਇਹ 10ਵੀਂ ਘਟਨਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਦੋ ਘੰਟਿਆਂ ਦੇ ਅੰਦਰ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਸੀਸੀਟੀਵੀ ਫੁਟੇਜ ਸਾਹਮਣੇ ਨਾ ਲਿਆਂਦੀ ਗਈ ਤਾਂ ਉਹ ਨੈਸ਼ਨਲ ਹਾਈਵੇ ਜਾਮ ਕਰਨ ਲਈ ਮਜਬੂਰ ਹੋਣਗੇ।ਉਨ੍ਹਾਂ ਮੂਰਤੀ ਦੀ ਸੁਰੱਖਿਆ ਲਈ 24 ਘੰਟੇ ਹੋਮਗਾਰਡ ਮੁਲਾਜ਼ਮ ਤਾਇਨਾਤ ਕਰਨ ਅਤੇ ਵਧੀਆ ਕੁਆਲਿਟੀ ਦੇ ਸੀਸੀਟੀਵੀ ਕੈਮਰੇ ਲਗਾਉਣ ਦੀ ਵੀ ਮੰਗ ਕੀਤੀ। ਥਾਣਾ ਸਲੇਮ ਟਾਬਰੀ ਦੇ ਐਸਐਚਓ ਨੇ ਦੱਸਿਆ ਕਿ ਮਾਮਲਾ ਪੁਲਿਸ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਇਸ ਸਬੰਧੀ ਸ਼ਿਕਾਇਤ ਵੀ ਪ੍ਰਾਪਤ ਹੋ ਚੁੱਕੀ ਹੈ। ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ।ਐਸਐਚਓ ਮੁਤਾਬਕ ਘਟਨਾ ਸਥਾਨ ਅਤੇ ਆਲੇ-ਦੁਆਲੇ ਲੱਗੇ ‘ਸੇਫ ਸਿਟੀ’ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਇਹ ਘਟਨਾ ਕਿਸੇ ਹਾਦਸੇ ਕਾਰਨ ਵਾਪਰੀ ਜਾਂ ਕਿਸੇ ਸ਼ਰਾਰਤੀ ਤੱਤ ਵੱਲੋਂ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਹੈ। ਫਿਲਹਾਲ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਲਈ ਕਾਰਵਾਈ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande