ਲੋਕ ਮਿਲਣੀਆਂ ਦੌਰਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 71 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਣ
ਲਾਲੜੂ, 14 ਜੁਲਾਈ (ਹਿੰ.ਸ.)| ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਖੇਤਰ ਦੇ ਪਿੰਡ ਖੇੜੀ ਜੱਟਾਂ, ਜਿਓਲੀ, ਅੰਬਛਪਾ ਅਤੇ ਜੰਡਲੀ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾ
ਵਿਕਾਸ ਕਾਰਜ ਲੋਕ ਅਰਪਣ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ।


ਲਾਲੜੂ, 14 ਜੁਲਾਈ (ਹਿੰ.ਸ.)| ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਖੇਤਰ ਦੇ ਪਿੰਡ ਖੇੜੀ ਜੱਟਾਂ, ਜਿਓਲੀ, ਅੰਬਛਪਾ ਅਤੇ ਜੰਡਲੀ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾ ਰਹੇ ਹਨ।

ਪਿੰਡ ਖੇੜੀ ਜੱਟਾਂ ਵਿੱਚ ਵਿਧਾਇਕ ਰੰਧਾਵਾ ਨੇ 33 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਕਮਿਊਨਿਟੀ ਸੈਂਟਰ ਅਤੇ 8 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਗਲੀਆਂ, ਨਾਲੀਆਂ ਅਤੇ ਪਾਈਪ ਲਾਈਨ ਦੇ ਕੰਮ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਨੇ ਲਾਲ ਲਕੀਰ ਯੋਜਨਾ ਤਹਿਤ 49 ਪਰਿਵਾਰਾਂ ਨੂੰ ਮਲਕਾਨਾ ਹੱਕ ਸਰਟੀਫਿਕੇਟ ਵੀ ਸੌਂਪੇ।

ਪਿੰਡ ਜੰਡਲੀ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ ਅਤੇ 8 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਅਤੇ ਸੀਵਰੇਜ ਪਾਈਪ ਲਾਈਨ ਦੇ ਕੰਮ ਸ਼ਾਮਲ ਹਨ। ਇਸ ਮੌਕੇ ਲਾਲ ਲਕੀਰ ਯੋਜਨਾ ਤਹਿਤ 102 ਪਰਿਵਾਰਾਂ ਨੂੰ ਮਲਕਾਨਾ ਹੱਕ ਸਰਟੀਫਿਕੇਟ ਵੀ ਵੰਡੇ ਗਏ। ਪਿੰਡ ਜਿਓਲੀ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 25 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਗਲੀਆਂ, ਨਾਲੀਆਂ ਅਤੇ ਪਾਈਪ ਲਾਈਨ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਹਰ ਪਿੰਡ ਦੀਆਂ ਲੋੜਾਂ ਨੂੰ ਤਰਜੀਹ ਦੇ ਕੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਇਆ ਜਾ ਰਿਹਾ ਹੈ।

ਪਿੰਡ ਅੰਬਛਪਾ ਵਿੱਚ ਲੋਕ ਮਿਲਣੀ ਦੌਰਾਨ ਵਿਧਾਇਕ ਰੰਧਾਵਾ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਅਤੇ ਸਹਿਯੋਗ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਲਾਲ ਲਕੀਰ ਯੋਜਨਾ ਮਾਨ ਸਰਕਾਰ ਦਾ ਇੱਕ ਇਤਿਹਾਸਕ ਫ਼ੈਸਲਾ ਹੈ, ਜਿਸ ਨਾਲ ਸਾਲਾਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਕਾਨੂੰਨੀ ਮਾਲਕੀ ਦਾ ਹੱਕ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਇਸ ਮੌਕੇ ਪਿੰਡਾਂ ਦੇ ਸਰਪੰਚ ਮਨਵੀਰ ਸਿੰਘ, ਪਰਮਜੀਤ ਕੌਰ, ਸੁਮਿਤ ਰਾਣਾ, ਬੇਅੰਤ ਕੌਰ, ਪੰਚ, ਬਲਾਕ ਪ੍ਰਧਾਨ, ਆਮ ਆਦਮੀ ਪਾਰਟੀ ਦੇ ਆਗੂ, ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਨਾਇਬ ਤਹਿਸੀਲਦਾਰ ਹਰਸਿਮਰਨ ਸਿੰਘ, ਬੀ ਡੀ ਪੀ ਓ ਬਲਜੀਤ ਸਿੰਘ ਸੋਹੀ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande