ਰਾਸ਼ਟਰੀ ਮਹਿਲਾ ਆਯੋਗ ਦੇ ਚੇਅਰਪਰਸਨ ਮੋਗਾ ’ਚ ਕਰਨਗੇ ਮਹਿਲਾ ਜਨ ਸੁਣਵਾਈ
ਮੋਗਾ, 14 ਜੁਲਾਈ (ਹਿੰ.ਸ.)। ਰਾਸ਼ਟਰੀ ਮਹਿਲਾ ਆਯੋਗ ਦੇ ਚੇਅਰਪਰਸਨ ਵਿਜਯਾ ਰਾਹਤਕਰ 15 ਜੁਲਾਈ (ਬੁੱਧਵਾਰ) ਨੂੰ ਪੰਜਾਬ ਦੇ ਮੋਗਾ ਦਾ ਸਰਕਾਰੀ ਦੌਰਾ ਕਰਨਗੇ। ਇਸ ਦੌਰਾਨ ਉਹ ਮਹਿਲਾਵਾਂ ਦੀ ਸੁਰੱਖਿਆ, ਸ਼ਿਕਾਇਤ ਨਿਵਾਰਨ, ਲਿੰਗ ਸੰਵੇਦਨਸ਼ੀਲਤਾ ਅਤੇ ਸੰਸਥਾਗਤ ਤਾਲਮੇਲ ਨਾਲ ਸਬੰਧਤ ਵੱਖ-ਵੱਖ ਪ੍ਰੋਗਰਾਮਾਂ ਵਿੱਚ
ਰਾਸ਼ਟਰੀ ਮਹਿਲਾ ਆਯੋਗ ਦੇ ਚੇਅਰਪਰਸਨ ਵਿਜਯਾ ਰਾਹਤਕਰ


ਮੋਗਾ, 14 ਜੁਲਾਈ (ਹਿੰ.ਸ.)। ਰਾਸ਼ਟਰੀ ਮਹਿਲਾ ਆਯੋਗ ਦੇ ਚੇਅਰਪਰਸਨ ਵਿਜਯਾ ਰਾਹਤਕਰ 15 ਜੁਲਾਈ (ਬੁੱਧਵਾਰ) ਨੂੰ ਪੰਜਾਬ ਦੇ ਮੋਗਾ ਦਾ ਸਰਕਾਰੀ ਦੌਰਾ ਕਰਨਗੇ। ਇਸ ਦੌਰਾਨ ਉਹ ਮਹਿਲਾਵਾਂ ਦੀ ਸੁਰੱਖਿਆ, ਸ਼ਿਕਾਇਤ ਨਿਵਾਰਨ, ਲਿੰਗ ਸੰਵੇਦਨਸ਼ੀਲਤਾ ਅਤੇ ਸੰਸਥਾਗਤ ਤਾਲਮੇਲ ਨਾਲ ਸਬੰਧਤ ਵੱਖ-ਵੱਖ ਪ੍ਰੋਗਰਾਮਾਂ ਵਿੱਚ ਭਾਗ ਲੈਣਗੇ। ਜਾਣਕਾਰੀ ਅਨੁੁਸਾਰ ਦੌਰੇ ਦੌਰਾਨ ਚੇਅਰਪਰਸਨ 15 ਜੁਲਾਈ ਨੂੰ ਦੁਪਹਿਰ 12:30 ਵਜੇ ਤੋਂ 2:00 ਵਜੇ ਤੱਕ ਮੋਗਾ ਦੇ ਡੀ.ਐੱਮ. ਕਾਲਜ ਵਿਖੇ ਮਹਿਲਾ ਜਨ ਸੁਣਵਾਈ ਦੀ ਅਗਵਾਈ ਕਰਨਗੇ। ਇਸ ਜਨ ਸੁਣਵਾਈ ਰਾਹੀਂ ਮਹਿਲਾਵਾਂ ਨੂੰ ਆਪਣੀਆਂ ਸ਼ਿਕਾਇਤਾਂ ਪੇਸ਼ ਕਰਨ, ਸੰਸਥਾਗਤ ਸਹਾਇਤਾ ਪ੍ਰਾਪਤ ਕਰਨ ਅਤੇ ਸਮੇਂ ਸਿਰ ਨਿਵਾਰਨ ਕਰਵਾਉਣ ਲਈ ਮੰਚ ਪ੍ਰਦਾਨ ਕੀਤਾ ਜਾਵੇਗਾ। ਪਹਿਲਾਂ ਤੋਂ ਦਰਜ ਕੀਤੀਆਂ ਸ਼ਿਕਾਇਤਾਂ ਤੋਂ ਇਲਾਵਾ, ਜਨ ਸੁਣਵਾਈ ਦੌਰਾਨ ਮੌਕੇ 'ਤੇ ਦਿੱਤੀਆਂ ਜਾਣ ਵਾਲੀਆਂ ਸ਼ਿਕਾਇਤਾਂ ਵੀ ਸਵੀਕਾਰ ਕੀਤੀਆਂ ਜਾਣਗੀਆਂ।

ਚੇਅਰਪਰਸਨ ਨਸ਼ਿਆਂ ਦੀ ਸਮੱਸਿਆ–ਮਹਿਲਾਵਾਂ 'ਤੇ ਪੈਣ ਵਾਲੇ ਪ੍ਰਭਾਵ ਦੀ ਪੜਤਾਲ ਵਿਸ਼ੇ 'ਤੇ ਵਿਸ਼ੇਸ਼ ਸੈਸ਼ਨ ਵਿੱਚ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਉਹ ਪੋਸ਼ (ਕੰਮਕਾਜ ਵਾਲੀ ਥਾਂ 'ਤੇ ਮਹਿਲਾਵਾਂ ਨਾਲ ਜਿਨਸੀ ਉਤਪੀੜਨ ਦੀ ਰੋਕਥਾਮ) ਸਬੰਧੀ ਟ੍ਰੇਨਿੰਗ ਪ੍ਰੋਗਰਾਮ ਵਿੱਚ ਭਾਗ ਲੈਣਗੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨਗੇ। ਦੌਰੇ ਦੌਰਾਨ ਉਹ ਵਨ ਸਟਾਪ ਸੈਂਟਰ ਦਾ ਦੌਰਾ ਕਰਕੇ ਸਥਾਨਕ ਨੁਮਾਇੰਦਿਆਂ ਨਾਲ ਵੀ ਗੱਲਬਾਤ ਕਰਨਗੇ, ਜਿਸ ਰਾਹੀਂ ਮਹਿਲਾਵਾਂ ਦੀ ਸੁਰੱਖਿਆ ਅਤੇ ਭਲਾਈ ਲਈ ਸੰਸਥਾਗਤ ਸਹਾਇਤਾ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਆਯੋਗ ਦੀ ਵਚਨਬੱਧਤਾ ਨੂੰ ਦੁਹਰਾਇਆ ਜਾਵੇਗਾ।

ਇਸ ਤੋਂ ਇਲਾਵਾ ਉਹ ਨਸ਼ਿਆਂ ਦੀ ਸਮੱਸਿਆ–ਮਹਿਲਾਵਾਂ 'ਤੇ ਪੈਣ ਵਾਲੇ ਪ੍ਰਭਾਵ ਦੀ ਪੜਤਾਲ ਵਿਸ਼ੇ 'ਤੇ ਵਿਸ਼ੇਸ਼ ਸੈਸ਼ਨ ਵਿੱਚ ਭਾਗ ਲੈਣਗੇ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨਗੇ ਅਤੇ ਸਵੈ-ਸਹਾਇਤਾ ਸਮੂਹਾਂ (ਐੱਸ.ਐੱਚ.ਜੀ) ਦੀਆਂ ਮਹਿਲਾ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਇਸ ਰਾਹੀਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਜ਼ਮੀਨੀ ਪੱਧਰ 'ਤੇ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਆਯੋਗ ਦੀ ਲਗਾਤਾਰ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ ਜਾਵੇਗਾ।

ਇਹ ਦੌਰਾ ਰਾਸ਼ਟਰੀ ਮਹਿਲਾ ਆਯੋਗ ਵੱਲੋਂ ਜ਼ਮੀਨੀ ਪੱਧਰ 'ਤੇ ਪਹੁੰਚ ਨੂੰ ਹੋਰ ਮਜ਼ਬੂਤ ਕਰਨ, ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਅਤੇ ਮਹਿਲਾਵਾਂ ਦੇ ਅਧਿਕਾਰਾਂ, ਸੁਰੱਖਿਆ ਅਤੇ ਸਸ਼ਕਤੀਕਰਨ ਨਾਲ ਸਬੰਧਤ ਉਪਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਪ੍ਰਤੀ ਉਸਦੀ ਨਿਰੰਤਰ ਵਚਨਬੱਧਤਾ ਦਾ ਪ੍ਰਤੀਕ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande